< Daniel 9 >
1 I Darius's, Ahasverus's Søns, første Regeringsaar, han, som var af medisk Byrd og var blevet Konge over Kaldæernes Rige,
੧ਅਹਸ਼ਵੇਰੋਸ਼ ਦੇ ਪੁੱਤਰ ਦਾਰਾ ਦੇ ਰਾਜ ਦੇ ਪਹਿਲੇ ਸਾਲ ਵਿੱਚ ਜੋ ਮਾਦੀ ਵੰਸ਼ ਦਾ ਸੀ, ਅਤੇ ਕਸਦੀਆਂ ਦੇ ਰਾਜ ਉੱਤੇ ਰਾਜਾ ਠਹਿਰਾਇਆ ਹੋਇਆ ਸੀ।
2 i hans første Regeringsaar lagde jeg, Daniel, i Skrifterne Mærke til det Aaremaal, i hvilket Jerusalem efter HERRENS Ord til Profeten Jeremias skulde ligge i Grus, halvfjerdsindstyve Aar.
੨ਉਹ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿੱਚੋਂ ਉਹਨਾਂ ਸਾਲਾਂ ਦਾ ਲੇਖਾ ਜਾਣਿਆ ਜਿਹਨਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ, ਜੋ ਉਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਸਾਲ ਪੂਰੇ ਹੋਣ।
3 Jeg vendte mit Ansigt til Gud Herren for at fremføre Bøn og Begæring under Faste i Sæk og Aske.
੩ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।
4 Og jeg bad til HERREN min Gud, bekendte og sagde: »Ak, Herre, du store, forfærdelige Gud, som holder fast ved Pagten og Miskundheden mod dem, der elsker dig og holder dine Bud!
੪ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ।
5 Vi har syndet og handlet ilde, været gudløse og genstridige; vi veg fra dine Bud og Vedtægter
੫ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ!
6 og hørte ikke paa dine Tjenere Profeterne, som talte i dit Navn til vore Konger, Fyrster og Fædre og til alt Folket i Landet.
੬ਅਸੀਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਹਨਾਂ ਨੇ ਤੇਰਾ ਨਾਮ ਲੈ ਕੇ ਸਾਡੇ ਰਾਜਿਆਂ, ਸਾਡੇ ਹਾਕਮਾਂ ਅਤੇ ਸਾਡੇ ਪੁਰਖਿਆਂ ਅਤੇ ਸਾਡੇ ਦੇਸ਼ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ।
7 Du staar med Retten, Herre, vi med vort Ansigts Blusel, som det nu viser sig, vi Judas Mænd, Jerusalems Borgere, ja alt Israel fjernt og nær i alle Lande, hvor du drev dem hen for deres Troløshed imod dig.
੭ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ।
8 Herre, vi staar med vort Ansigts Blusel, vore Konger, Fyrster og Fædre, fordi vi syndede imod dig.
੮ਹੇ ਪ੍ਰਭੂ, ਅਸੀਂ ਸਾਡੇ ਰਾਜਿਆਂ ਅਤੇ ਹਾਕਮਾਂ ਅਤੇ ਸਾਡੇ ਪੁਰਖਿਆਂ ਦੇ ਨਾਲ ਤੇਰੇ ਵਿਰੁੱਧ ਪਾਪ ਕੀਤਾ ਹੈ ਇਸ ਲਈ ਅਸੀਂ ਸ਼ਰਮਿੰਦੇ ਹਾਂ।
9 Men hos Herren vor Gud er Barmhjertighed og Tilgivelse, thi vi stod ham imod
੯ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ।
10 og adlød ikke HERREN vor Guds Røst, saa vi fulgte hans Love, som han forelagde os ved sine Tjenere Profeterne.
੧੦ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ।
11 Nej, hele Israel overtraadte din Lov og faldt fra, ulydige mod din Røst; saa udøste den svorne Forbandelse, som staar skrevet i Guds Tjener Moses's Lov, sig over os, thi vi syndede imod ham;
੧੧ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸਹੁੰ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ।
12 og han fuldbyrdede de Ord, han havde talet imod os og de Herskere, som herskede over os, saa han bragte en Ulykke over os saa stor, at der ingensteds under Himmelen er sket Mage til den Ulykke, som ramte Jerusalem.
੧੨ਉਹ ਨੇ ਆਪਣੀਆਂ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਂਈਆਂ ਦੇ ਨਾਲ ਜਿਹੜੇ ਸਾਡਾ ਨਿਆਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ।
13 Som skrevet staar i Mose Lov, kom hele denne Ulykke over os; og vi stemte ikke HERREN vor Gud til Mildhed ved at vende om fra vore Misgerninger og vinde Indsigt i din Sandhed.
੧੩ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰ੍ਹਾਂ ਇਹ ਸਾਰੀਆਂ ਬਿਪਤਾਵਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ।
14 Derfor var HERREN aarvaagen over Ulykken og bragte den over os; thi HERREN vor Gud er retfærdig mod alle Skabninger, som han har skabt, og vi adlød ikke hans Røst.
੧੪ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸੱਚਾ ਹੈ, ਪਰ ਅਸੀਂ ਉਹ ਦਾ ਕਹਿਣਾ ਨਾ ਮੰਨਿਆ।
15 Og nu, Herre vor Gud, du, som med stærk Haand førte dit Folk ud af Ægypten og vandt dig et Navn, som er det samme den Dag i Dag: Vi syndede og var gudløse!
੧੫ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ!
16 Herre, lad dog efter alle dine Retfærdshandlinger din Vrede og Harme vende sig fra din By Jerusalem, dit hellige Bjerg; thi ved vore Synder og vore Fædres Misgerninger er Jerusalem og dit Folk blevet til Spot for alle vore Naboer.
੧੬ਹੇ ਪ੍ਰਭੂ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਕ੍ਰੋਧ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤਰ ਪਰਬਤ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪੁਰਖਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਹਨਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫ਼ੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!
17 Saa lyt da nu, vor Gud, til din Tjeners Bøn og Begæring og lad dit Ansigt lyse over din ødelagte Helligdom for din egen Skyld, o Herre!
੧੭ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪ੍ਰਕਾਸ਼ ਨੂੰ ਪ੍ਰਭੂ ਦੇ ਲਈ ਆਪਣੇ ਪਵਿੱਤਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ।
18 Bøj dit Øre, min Gud, og hør, oplad dine Øjne og se Ødelæggelsen, som er overgaaet os, og Byen, dit Navn er nævnet over; thi ikke i Tillid til vore Retfærdshandlinger fremfører vi vor Begæring for dit Aasyn, men i Tillid til din store Barmhjertighed.
੧੮ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਅੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
19 Herre, hør! Herre, tilgiv! Herre, laan Øre og grib uden Tøven ind for din egen Skyld, min Gud; thi dit Navn er nævnet over din By og dit Folk!«
੧੯ਹੇ ਪ੍ਰਭੂ, ਸੁਣ! ਹੇ ਪ੍ਰਭੂ, ਬਖ਼ਸ਼ ਦੇਹ! ਹੇ ਪ੍ਰਭੂ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿੱਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।
20 Medens jeg endnu talte saaledes, bad og bekendte min og mit Folk Israels Synd og for HERREN min Guds Aasyn fremførte min Forbøn for min Guds hellige Bjerg,
੨੦ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।
21 medens jeg endnu bad, kom Manden Gabriel, som jeg tidligere havde set i Synet, hastigt flyvende nær hen til mig ved Aftenofferets Tid;
੨੧ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਏਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੂਹਿਆ। ਇਹ ਤ੍ਰਿਕਾਲਾਂ ਦੀ ਭੇਟ ਚੜਾਉਣ ਦੇ ਵੇਲੇ ਦੇ ਲੱਗਭੱਗ ਸੀ
22 og da han var kommet, talede han saaledes til mig: »Daniel, jeg er nu kommet for at give dig Indsigt.
੨੨ਅਤੇ ਉਹ ਨੇ ਮੈਨੂੰ ਖ਼ਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ।
23 Straks du begyndte at bede, udgik et Ord, og jeg er kommet for at kundgøre dig det; thi du er højt elsket; saa mærk dig Ordet og agt paa Aabenbaringen!
੨੩ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ।
24 Halvfjerdsindstyve Uger er fastsat over dit Folk og din hellige By, indtil Overtrædelsen er fuldendt, Syndens Maal fuldt, Misgerningen sonet, evig Retfærdighed hidført, Syn og Profet beseglet og en højhellig Helligdom salvet.
੨੪ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ ਨੂੰ ਮਸਹ ਕਰੇ।
25 Og du skal vide og forstaa: Fra den Tid Ordet om Jerusalems Genrejsning og Opbyggelse udgik, indtil en Salvet, en Fyrste, kommer, er der syv Uger; og i to og tresindstyve Uger skal det genrejses og opbygges med Torve og Gader under Tidernes Trængsel.
੨੫ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਚੁਣੇ ਹੋਏ ਦੇ ਰਾਜ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਸ਼ਹਿਰਪਨਾਹ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ
26 Men efter de to og tresindstyve Uger skal en Salvet bortryddes uden Dom, og Byen og Helligdommen skal ødelægges tillige med en Fyrste. Og Enden kommer med Oversvømmelse, og indtil Enden skal der være Krig, den fastsatte Ødelæggelse.
੨੬ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।
27 Og pagten skal ophæves for de mange i een Uge, og i Ugens sidste Halvdel skal Slagtoffer og Afgrødeoffer ophøre, og Ødelæggelsens Vederstyggelighed skal sættes paa det hellige Sted, indtil den fastsatte Undergang udøser sig over Ødelæggeren.«
੨੭ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਵੇਗਾ।