< 5 Mosebog 21 >
1 Naar man i det Land, HERREN din Gud vil give dig i Eje, finder en liggende dræbt paa Marken, uden at det vides, hvem der har slaaet ham ihjel,
੧ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,
2 da skal dine Ældste og Dommere gaa ud og maale Afstanden til de Byer, som ligger rundt om den dræbte.
੨ਤਾਂ ਤੁਹਾਡੇ ਬਜ਼ੁਰਗ ਅਤੇ ਨਿਆਈਂ ਬਾਹਰ ਜਾ ਕੇ, ਉਸ ਲਾਸ਼ ਦੇ ਆਲੇ-ਦੁਆਲੇ ਦੇ ਸ਼ਹਿਰਾਂ ਦੀ ਦੂਰੀ ਨਾਪਣ,
3 Derpaa skal de Ældste i den By, der ligger nærmest ved den dræbte, tage en Kvie, som ikke har været brugt til Arbejde eller baaret Aag,
੩ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।
4 og Byens Ældste skal trække Kvien ned i en Dal med stedserindende Vand, som ikke dyrkes og besaaes, og der i Dalen skal de sønderbryde Nakken paa Kvien.
੪ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।
5 Saa skal Præsterne, Levis Sønner, træde til — thi dem har HERREN din Gud udvalgt til sin Tjeneste og til at velsigne i HERRENS Navn, og efter deres Ord skal al Trætte og enhver Sag, der vedrører Legemsskade, afgøres —
੫ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ।
6 og alle de Ældste i den By, der ligger nærmest ved den dræbte, skal tvætte deres hænder over Kvien, hvis Nakke blev sønderbrudt i Dalen,
੬ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲਾਸ਼ ਦੇ ਸਭ ਤੋਂ ਨੇੜੇ ਦੇ ਹੋਣ, ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਸ ਦੀ ਧੌਣ ਉਸ ਵਾਦੀ ਵਿੱਚ ਤੋੜੀ ਗਈ ਹੈ,
7 og bekende: »Vore Hænder har ikke udgydt dette Blod, og vore Øjne har ikke set det!
੭ਅਤੇ ਆਖਣ, “ਸਾਡੇ ਹੱਥੀਂ ਇਹ ਲਹੂ ਨਹੀਂ ਵਹਾਇਆ ਗਿਆ ਅਤੇ ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ ਹੈ।
8 Tilgiv, HERRE, dit Folk Israel, som du udløste, og lad ikke dit Folk Israel undgælde for det uskyldige Blod!« Saa skal der skaffes dem Soning for Blodskylden.
੮ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ।” ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ।
9 Du skal skaffe det uskyldige Blod bort fra dig. Det skal gaa dig vel, naar du gør, hvad der er ret i HERRENS Øjne.
੯ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ।
10 Naar du drager i Krig mod dine Fjender, og HERREN din Gud giver dem i din Haand, og du tager Fanger iblandt dem
੧੦ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ,
11 og blandt Fangerne faar Øje paa en Kvinde, som ser godt ud, og faar Kærlighed til hende og ønsker at tage hende til Ægte,
੧੧ਤਦ ਜੇਕਰ ਤੂੰ ਉਹਨਾਂ ਬੰਦੀਆਂ ਵਿੱਚ ਕੋਈ ਸੋਹਣੀ ਇਸਤਰੀ ਵੇਖ ਕੇ ਉਸ ਦੀ ਚਾਹ ਕਰੇਂ ਅਤੇ ਉਸ ਨਾਲ ਵਿਆਹ ਕਰਨਾ ਚਾਹੇਂ,
12 da skal du føre hende ind i dit Hus, og hun skal klippe sit Haar af, skære sine Negle,
੧੨ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ,
13 aflægge sin Fangedragt og opholde sig en Maanedstid i dit Hus og græde over sin Fader og Moder. Saa kan du gaa ind til hende og ægte hende, saa hun bliver din Hustru.
੧੩ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।
14 Men hvis du ikke mere synes om hende, skal du give hende fri, du maa ikke sælge hende for Penge; du maa ikke være hensynsløs imod hende, eftersom du har krænket hende.
੧੪ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।
15 Naar en Mand har to Hustruer, en han elsker, og en han tilsidesætter, og de føder ham Sønner, baade Yndlingshustruen og den tilsidesatte, og den førstefødte er den tilsidesattes Søn,
੧੫ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,
16 saa maa Manden, naar han skifter sin Ejendom mellem Sønnerne, ikke give Yndlingshustruens Søn Førstefødselsretten til Skade for den førstefødte, den tilsidesattes Søn.
੧੬ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।
17 Men han skal anerkende den førstefødte, den tilsidesattes Søn, som førstefødt, og give ham dobbelt Del af alt, hvad han ejer; thi han er Førstegrøden af hans Manddomskraft, og hans er Førstefødselsretten.
੧੭ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।
18 Naar nogen har en vanartet og genstridig Søn, der ikke vil adlyde sine Forældres Røst og, selv naar de trygler ham, ikke adlyder dem,
੧੮ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,
19 saa skal hans Forældre tage ham med Magt og føre ham ud til de Ældste i hans By og til Porten der
੧੯ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
20 og sige til Byens Ældste: »Vor Søn her er vanartet og genstridig; han vil ikke adlyde os, men er en Ødeland og Drukkenbolt.«
੨੦ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”
21 Derpaa skal alle Mændene i hans By stene ham til Døde. Saaledes skal du udrydde det onde af din Midte, og hele Israel skal høre det og gribes af Frygt.
੨੧ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।
22 Naar en Mand har gjort sig skyldig i en Synd, der straffes med Døden, og aflives, og du hænger ham op i et Træ,
੨੨ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,
23 saa maa hans Lig ikke blive hængende Natten over i Træet; men du skal begrave ham samme Dag; thi en hængt er en Guds Forbandelse, og du maa ikke gøre dit Land urent, som HERREN din Gud vil give dig i Eje.
੨੩ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।