< 5 Mosebog 33 >
1 Dette er den Velsignelse, hvormed den Guds Mand Moses velsignede Israel før sin Død.
੧ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ।
2 Han sagde: HERREN kom fra Sinaj, fra Se'ir fremstraaled han for dem, brød frem i Lysglans fra Parans Bjerge og kom fra Meribat-Kadesj. Ved hans højre lued Ild dem i Møde.
੨ਉਸ ਨੇ ਆਖਿਆ, ਯਹੋਵਾਹ ਸੀਨਈ ਤੋਂ ਆਇਆ, ਅਤੇ ਸੇਈਰ ਤੋਂ ਉਨ੍ਹਾਂ ਉੱਤੇ ਉੱਭਰਿਆ, ਉਹ ਪਾਰਾਨ ਦੇ ਪਰਬਤ ਤੋਂ ਚਮਕਿਆ, ਅਤੇ ਲੱਖਾਂ ਪਵਿੱਤਰ ਜਨਾਂ ਦੇ ਵਿੱਚੋਂ ਆਇਆ, ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਹੁਕਮਨਾਮਾ ਸੀ।
3 Visselig, han elsker sit Folk, alle hans hellige er i hans Hænder; og de sætter sig ved din Fod og tager mod Ord fra dig.
੩ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ, ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ, ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ, ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ।
4 En Lov har Moses paalagt os. Hans Eje er Jakobs Forsamling,
੪ਮੂਸਾ ਨੇ ਸਾਨੂੰ ਬਿਵਸਥਾ ਦਾ ਹੁਕਮਨਾਮਾ ਦਿੱਤਾ, ਉਹ ਯਾਕੂਬ ਦੀ ਸਭਾ ਦੀ ਵਿਰਾਸਤ ਠਹਿਰੀ।
5 og han blev Konge i Jesjurun, da Folkets Høvdinger kom sammen, og Israels Stammer forsamled sig.
੫ਉਹ ਯਸ਼ੁਰੂਨ ਵਿੱਚ ਰਾਜਾ ਸੀ, ਜਦ ਲੋਕਾਂ ਦੇ ਆਗੂ ਇਕੱਠੇ ਹੋਏ, ਅਤੇ ਇਸਰਾਏਲ ਦੇ ਗੋਤ ਜਮਾਂ ਹੋਏ।
6 Maatte Ruben leve og ikke dø, hans Mænd blive dog et Tal!
੬ਰਊਬੇਨ ਮਰੇ ਨਾ ਸਗੋਂ ਜੀਉਂਦਾ ਰਹੇ, ਪਰ ਉਸ ਦੇ ਮਨੁੱਖ ਗਿਣਤੀ ਵਿੱਚ ਥੋੜ੍ਹੇ ਜਿਹੇ ਹੋਣ।
7 Og disse Ord sagde han om Juda: Hør, HERRE, Judas Raab og lad ham komme til sit Folk! Strid for ham med dine Hænder, vær ham en Hjælp mod hans Fjender!
੭ਯਹੂਦਾਹ ਲਈ ਉਸ ਨੇ ਆਖਿਆ, ਹੇ ਯਹੋਵਾਹ, ਯਹੂਦਾਹ ਦੀ ਅਵਾਜ਼ ਨੂੰ ਸੁਣ, ਅਤੇ ਉਹ ਨੂੰ ਉਹ ਦੇ ਲੋਕਾਂ ਵਿੱਚ ਲਿਆ। ਉਹ ਆਪਣੇ ਲਈ ਆਪਣੇ ਹੱਥੀਂ ਲੜਿਆ, ਅਤੇ ਤੂੰ ਉਹ ਦੇ ਵੈਰੀਆਂ ਦੇ ਵਿਰੁੱਧ ਉਹ ਦਾ ਸਹਾਇਕ ਹੋ।
8 Om Levi sagde han: Giv Levi dine Tummim, din Yndling dine Urim, ham, som du prøved ved Massa og bekæmped ved Meribas Vand,
੮ਲੇਵੀ ਲਈ ਉਸ ਨੇ ਆਖਿਆ, ਤੇਰੀ ਤੁੰਮੀਮ ਅਤੇ ਊਰੀਮ ਤੇਰੇ ਉਸ ਧਰਮੀ ਮਨੁੱਖ ਕੋਲ ਹਨ, ਜਿਸ ਨੂੰ ਤੂੰ ਮੱਸਾਹ ਉੱਤੇ ਪਰਖਿਆ, ਅਤੇ ਮਰੀਬਾਹ ਦੇ ਪਾਣੀ ਉੱਤੇ ਉਸ ਨਾਲ ਮੁਕਾਬਲਾ ਕੀਤਾ,
9 som sagde om sin Fader: »Jeg saa ham aldrig!« som ikke brød sig om sine Brødre og ikke kendtes ved sine Sønner, thi de holdt dit Ord og holdt fast ved din Pagt.
੯ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ, ਮੈਂ ਉਨ੍ਹਾਂ ਨੂੰ ਨਹੀਂ ਵੇਖਿਆ, ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ, ਨਾ ਆਪਣੇ ਪੁੱਤਰਾਂ ਨੂੰ ਪਛਾਣਿਆ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।
10 De skal lære Jakob dine Lovbud og Israel din Lov, bringe Offerduft op i din Næse og Helofre paa dine Altre.
੧੦ਉਹ ਯਾਕੂਬ ਨੂੰ ਤੇਰੇ ਨਿਯਮ ਸਿਖਾਉਣਗੇ, ਅਤੇ ਇਸਰਾਏਲ ਨੂੰ ਤੇਰੀ ਬਿਵਸਥਾ। ਉਹ ਤੇਰੇ ਅੱਗੇ ਧੂਪ ਧੁਖਾਉਣਗੇ, ਅਤੇ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ ਚੜ੍ਹਾਉਣਗੇ।
11 Velsign, o HERRE, hans Kraft, find Behag i hans Hænders Værk. Knus Lænderne paa hans Fjender, paa hans Avindsmænd, saa de ej rejser sig mer!
੧੧ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇ ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ। ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ, ਅਤੇ ਉਸ ਤੋਂ ਘਿਰਣਾ ਕਰਨ ਵਾਲਿਆਂ ਦਾ ਵੀ ਕਿ ਉਹ ਫੇਰ ਨਾ ਉੱਠਣ।
12 Om Benjamin sagde han: Benjamin er HERRENS Yndling, han bor bestandig i Tryghed, den Højeste skærmer ham og bor imellem hans Skrænter.
੧੨ਬਿਨਯਾਮੀਨ ਲਈ ਉਸ ਨੇ ਆਖਿਆ, ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ, ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।
13 Om Josef sagde han: Hans Land er velsignet af HERREN med det kosteligste fra Himlen oventil og fra Dybet, som ruger forneden,
੧੩ਯੂਸੁਫ਼ ਲਈ ਉਸ ਨੇ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,
14 med det kosteligste, Solen frembringer, med det kosteligste, Maaneskifterne fremkalder,
੧੪ਅਤੇ ਸੂਰਜ ਨਾਲ ਪੱਕੇ ਹੋਏ ਫਲਾਂ ਦੇ ਪਦਾਰਥਾਂ ਤੋਂ, ਅਤੇ ਚੰਦ ਦੇ ਉਗਾਏ ਹੋਏ ਪਦਾਰਥਾਂ ਤੋਂ,
15 med det bedste fra de ældgamle Bjerge og det kosteligste fra de evige Høje,
੧੫ਅਤੇ ਆਦ ਪਹਾੜਾਂ ਦੀਆਂ ਉੱਤਮ ਚੀਜ਼ਾਂ ਤੋਂ, ਅਤੇ ਸਨਾਤਨ ਉੱਚਿਆਈਆਂ ਦੇ ਪਦਾਰਥਾਂ ਤੋਂ,
16 med det kosteligste af Jorden og dens Fylde og Naade fra ham, der boede i Tornebusken. Det skal komme over Josefs Hoved, over Issen paa ham, som er Hersker blandt sine Brødre.
੧੬ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਾਰਥਾਂ ਤੋਂ, ਝਾੜੀਆਂ ਵਿੱਚ ਵੱਸਣ ਵਾਲੇ ਦੀ ਪ੍ਰਸੰਨਤਾ ਤੋਂ, ਇਹ ਸਭ ਯੂਸੁਫ਼ ਦੇ ਸਿਰ ਉੱਤੇ ਆਉਣ, ਅਤੇ ਉਸ ਦੇ ਸਿਰ ਦੀ ਚੋਟੀ ਉੱਤੇ ਜਿਹੜਾ ਆਪਣੇ ਭਰਾਵਾਂ ਤੋਂ ਵੱਖਰਾ ਹੋਇਆ ਸੀ।
17 Som den unge Okses er hans Højhed, som Vildoksens er hans Horn; med dem nedstøder han Folkene, saa vidt som Jorden strækker sig. Saadan er Efraims Titusinder, saadan er Manasses Tusinder!
੧੭ਉਹ ਬਲ਼ਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ, ਉਸ ਦੇ ਸਿੰਗ ਜੰਗਲੀ ਸਾਨ੍ਹ ਦੇ ਸਿੰਗਾਂ ਵਰਗੇ ਹਨ, ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੱਕ ਧੱਕੇਗਾ। ਉਹ ਇਫ਼ਰਾਈਮ ਦੇ ਲੱਖਾਂ ਲੱਖ, ਅਤੇ ਮਨੱਸ਼ਹ ਦੇ ਹਜ਼ਾਰਾਂ ਹਨ।
18 Om Zebulon sagde han: Glæd dig, Zebulon, over din Udfart, du, Issakar, over dine Telte!
੧੮ਜ਼ਬੂਲੁਨ ਲਈ ਉਸ ਨੇ ਆਖਿਆ, ਹੇ ਜ਼ਬੂਲੁਨ, ਤੂੰ ਆਪਣੇ ਬਾਹਰ ਜਾਣ ਉੱਤੇ, ਅਤੇ ਹੇ ਯਿੱਸਾਕਾਰ, ਤੂੰ ਆਪਣੇ ਤੰਬੂਆਂ ਵਿੱਚ ਖੁਸ਼ ਹੋ।
19 Til Bjerget stævner de Folkeslag, der ofrer de Retfærds Ofre, thi Havets Overflod dier de og Havsandets skjulteste Skatte!
੧੯ਉਹ ਲੋਕਾਂ ਨੂੰ ਪਰਬਤ ਉੱਤੇ ਸੱਦਣਗੇ, ਉੱਥੇ ਉਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ, ਕਿਉਂ ਜੋ ਉਹ ਸਮੁੰਦਰਾਂ ਦੀ ਬਹੁਤਾਇਤ ਤੋਂ, ਅਤੇ ਰੇਤ ਵਿੱਚ ਲੁਕੇ ਹੋਏ ਖ਼ਜ਼ਾਨਿਆਂ ਤੋਂ ਲਾਭ ਉਠਾਉਣਗੇ।
20 Om Gad sagde han: Priset være han, der skaffer Plads for Gad! Han ligger som en Løve og flænger baade Arme og Hjerneskal;
੨੦ਗਾਦ ਲਈ ਉਸ ਨੇ ਆਖਿਆ, ਮੁਬਾਰਕ ਹੈ ਉਹ, ਜੋ ਗਾਦ ਨੂੰ ਵਧਾਉਂਦਾ ਹੈ, ਗਾਦ ਸ਼ੇਰਨੀ ਵਾਂਗੂੰ ਵੱਸਦਾ ਹੈ, ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪੜੀ ਨੂੰ ਤੋੜ ਸੁੱਟਦਾ ਹੈ।
21 han udsaa sig en Forlodsdel, thi der tilfaldt hans Lod ham. Og Folkets Høvdinger samled sig. Han fuldbyrdede HERRENS Ret og hans Beslutninger sammen med Israel!
੨੧ਉਸ ਨੇ ਪਹਿਲਾ ਹਿੱਸਾ ਆਪਣੇ ਲਈ ਚੁਣ ਲਿਆ, ਕਿਉਂ ਜੋ ਉੱਥੇ ਹਾਕਮ ਦਾ ਹਿੱਸਾ ਰੱਖਿਆ ਹੋਇਆ ਸੀ। ਉਸ ਨੇ ਲੋਕਾਂ ਦੇ ਆਗੂਆਂ ਨੂੰ ਲਿਆ ਕੇ, ਯਹੋਵਾਹ ਦਾ ਧਰਮ ਪੂਰਾ ਕੀਤਾ, ਅਤੇ ਇਸਰਾਏਲ ਨਾਲ ਉਸ ਦੇ ਨਿਆਂ ਦਾ ਪਾਲਣ ਕੀਤਾ।
22 Om Dan sagde han: Dan er en Løveunge, som springer frem fra Basan.
੨੨ਦਾਨ ਲਈ ਉਸ ਨੇ ਆਖਿਆ, ਦਾਨ ਸ਼ੇਰ ਦਾ ਬੱਚਾ ਹੈ, ਉਹ ਬਾਸ਼ਾਨ ਤੋਂ ਕੁੱਦਦਾ ਹੈ।
23 Om Naftali sagde han: Naftali er mæt af Naade og fuld af HERRENS Velsignelse, Søen og Søvejen har han i Eje.
੨੩ਨਫ਼ਤਾਲੀ ਲਈ ਉਸ ਨੇ ਆਖਿਆ, ਹੇ ਨਫ਼ਤਾਲੀ, ਤੂੰ ਜੋ ਦਯਾ ਨਾਲ ਤ੍ਰਿਪਤ, ਅਤੇ ਯਹੋਵਾਹ ਦੀ ਬਰਕਤ ਨਾਲ ਭਰਪੂਰ ਹੈਂ, ਪੱਛਮ ਉੱਤੇ ਅਤੇ ਦੱਖਣ ਉੱਤੇ ਅਧਿਕਾਰ ਕਰ ਲੈ।
24 Om Aser sagde han: Aser være den velsignede blandt Sønnerne, han være sine Brødres Yndling og dyppe sin Fod i Olie!
੨੪ਆਸ਼ੇਰ ਲਈ ਉਸ ਨੇ ਆਖਿਆ, ਹੇ ਆਸ਼ੇਰ, ਪੁੱਤਰਾਂ ਨਾਲ ਮੁਬਾਰਕ ਹੋ, ਉਹ ਆਪਣੇ ਭਰਾਵਾਂ ਨੂੰ ਭਾਵੇ, ਅਤੇ ਆਪਣੇ ਪੈਰ ਤੇਲ ਵਿੱਚ ਡਬੋਏ।
25 Dine Portslaaer er Jern og Kobber, som dine Dage skal din Styrke være.
੨੫ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ, ਜਿਵੇਂ ਤੇਰੇ ਦਿਨ ਤਿਵੇਂ ਤੇਰਾ ਬਲ ਹੋਵੇ।
26 Der er ingen som Jesjuruns Gud, der farer frem over Himmelen for at hjælpe dig, over Skyerne i sin Højhed!
੨੬ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ।
27 Den evige Gud er en Bolig, og hernede er de evige Arme. Fjenden drev han bort for dit Aasyn og sagde: »Tilintetgør dem!«
੨੭ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।
28 Saa kom Israel til at bo i Tryghed, Jakobkilden for sig selv, i et Land med Korn og Most, ja, hvis Himmel drypper med Dug.
੨੮ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇਕੱਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ।
29 Held dig, Israel, hvo er som du, et Folk, der faar Sejr ved HERREN! Han er din Frelses Skjold, haner din Højheds Sværd. Dine Fjender slesker for dig, over deres Høje skrider du frem.
੨੯ਹੇ ਇਸਰਾਏਲ, ਤੂੰ ਧੰਨ ਹੈ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ? ਉਹ ਤੇਰੀ ਸਹਾਇਤਾ ਦੀ ਢਾਲ਼, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ।