< 2 Mosebog 5 >
1 Derefter gik Moses og Aron hen og sagde til Farao: »Saa siger HERREN, Israels Gud: Lad mit Folk rejse, for at de kan holde Højtid for mig i Ørkenen!«
੧ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।
2 Men Farao sagde: »Hvem er HERREN, at jeg skulde adlyde ham og lade Israeliterne rejse? Jeg kender ikke noget til HERREN, og jeg vil heller ikke lade Israeliterne rejse!«
੨ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।
3 De svarede: »Hebræernes Gud har mødt os; tillad os nu at drage tre Dagsrejser ud i Ørkenen og ofre til HERREN vor Gud, for at han ikke skal slaa os med Pest eller Sværd!«
੩ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।
4 Men Ægypterkongen sagde til dem: »Hvorfor vil I, Moses og Aron, forstyrre Folket i dets Arbejde? Gaa til eders Trællearbejde!«
੪ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ।
5 Og Farao sagde: »Folket er saa vist dovent nok; og nu vil I have dem fri fra deres Trællearbejde!«
੫ਫ਼ਿਰਊਨ ਨੇ ਇਹ ਵੀ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗ਼ਾਰ ਤੋਂ ਅਰਾਮ ਕਰਾਉਂਦੇ ਹੋ।
6 Samme Dag udstedte Farao følgende Befaling til Fogederne over Folket og dets Opsynsmænd:
੬ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਗ਼ੁਲਾਮੀ ਕਰਾਉਣ ਵਾਲਿਆਂ ਨੂੰ ਇਹ ਹੁਕਮ ਦਿੱਤਾ
7 »I skal ikke mere som hidtil give Folket Halm til Teglarbejdet; de skal selv gaa ud og sanke Halm;
੭ਕਿ ਤੁਸੀਂ ਲੋਕਾਂ ਨੂੰ ਅੱਗੇ ਵਾਂਗੂੰ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਉਹ ਆਪਣੇ ਲਈ ਆਪ ਜਾ ਕੇ ਤੂੜੀ ਇਕੱਠੀ ਕਰਨ
8 men alligevel skal I paalægge dem at lave lige saa mange Teglsten som hidtil, I maa ikke eftergive dem noget; thi de er dovne, og derfor er det, de raaber op og siger: Lad os drage ud og ofre til vor Gud!
੮ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
9 Strengt Arbejde skal de Mennesker have, for at de kan være optaget deraf og ikke af Løgnetale.«
੯ਉਹ ਸੇਵਾ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।
10 Da gik Folkets Fogeder og Opsynsmænd ud og sagde til Folket: »Saaledes siger Farao: Jeg vil ikke mere give eder Halm;
੧੦ਤਦ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਤੋਂ ਗ਼ੁਲਾਮੀ ਕਰਾਉਣ ਵਾਲਿਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ।
11 gaa selv ud og sank eder Halm, hvor I kan finde det, men i eders Arbejde bliver der intet eftergivet!«
੧੧ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਸੇਵਾ ਤੋਂ ਕੁਝ ਵੀ ਨਹੀਂ ਘਟੇਗਾ।
12 Da spredte Folket sig over hele Ægypten for at samle Halmstraa.
੧੨ਤਦ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਲਈ ਤਿੱਤਰ-ਬਿੱਤਰ ਹੋ ਗਏ।
13 Men Fogederne trængte paa og sagde: »I skal Dag for Dag yde fuldt Arbejde, ligesom dengang I fik Halm!«
੧੩ਬੇਗ਼ਾਰ ਕਰਾਉਣ ਵਾਲਿਆਂ ਨੇ ਜ਼ੋਰ ਕਰ ਕੇ ਆਖਿਆ, ਤੁਸੀਂ ਆਪਣਾ ਰੋਜ਼ ਦਾ ਕੰਮ ਰੋਜ਼ ਪੂਰਾ ਕਰੋ ਜਿਵੇਂ ਤੂੜੀ ਦੇ ਹੁੰਦਿਆਂ ਤੇ ਕਰਦੇ ਸੀ।
14 Og Israeliternes Opsynsmænd, som Faraos Fogeder havde sat over dem, fik Prygl, og der blev sagt til dem: »Hvorfor stryger I ikke mere det fastsatte Antal Teglsten ligesom før?«
੧੪ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।
15 Da gik Israeliternes Opsynsmænd hen og raabte til Farao: »Hvorfor handler du saaledes med dine Trælle?
੧੫ਤਦ ਇਸਰਾਏਲੀਆਂ ਦੇ ਸਰਦਾਰ ਅੰਦਰ ਆਏ ਅਤੇ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸੀਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ?
16 Dine Trælle faar ingen Halm, og dog siger de til os: Lav Teglsten! Og dine Trælle faar Prygl; du forsynder dig mod dit Folk.«
੧੬ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।
17 Men han svarede: »I er dovne, det er det, I er! Derfor siger I: Lad os rejse ud og ofre til HERREN!
੧੭ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ।
18 Gaa nu hen og tag fat paa eders Arbejde; I faar ingen Halm, men I skal levere det samme Antal Teglsten!«
੧੮ਹੁਣ ਜਾਓ ਅਤੇ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਤੇ ਇੱਟਾਂ ਦਾ ਹਿਸਾਬ ਪੂਰਾ ਕਰਨਾ ਪਵੇਗਾ।
19 Israeliternes Opsynsmænd følte sig ilde stedt ved at skulle sige: »Der maa intet eftergives i, hvad I daglig skal skaffe af Teglsten!«
੧੯ਤਦ ਇਸਰਾਏਲੀਆਂ ਦੇ ਸਰਦਾਰਾਂ ਨੇ ਵੇਖ ਲਿਆ ਕਿ ਅਸੀਂ ਬੁਰੇ ਹਾਲ ਵਿੱਚ ਹਾਂ, ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ।
20 Og da de ved deres Bortgang fra Farao traf Moses og Aron, som stod og ventede paa dem,
੨੦ਜਦ ਉਹ ਫ਼ਿਰਊਨ ਕੋਲੋਂ ਬਾਹਰ ਨਿੱਕਲੇ ਤਦ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਣ ਨੂੰ ਰਾਹ ਵਿੱਚ ਖੜ੍ਹੇ ਸਨ, ਮਿਲੇ।
21 sagde de til dem: »HERREN se til eder og dømme eder, fordi I har vakt Afsky mod os hos Farao og hans Tjenere og lagt dem et Sværd i Haanden til at dræbe os med!«
੨੧ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ।
22 Da vendte Moses sig igen til HERREN og sagde: »Herre, hvorfor har du handlet ilde med dette Folk? Hvorfor har du udsendt mig?
੨੨ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?
23 Siden jeg har været hos Farao og talt i dit Navn, har han handlet ilde med dette Folk, og frelst dit Folk har du ikke!«
੨੩ਕਿਉਂਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈ ਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਇਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੂੰ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ।