< Jeremias 29 >
1 Følgende er Indholdet af det Brev, Profeten Jeremias sendte fra Jerusalem til de Ældste, som var tilbage blandt de bortførte, og til Præsterne og Profeterne og alt Folket, som Nebukadnezar havde ført fra Jerusalem til Babel,
੧ਇਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਗ਼ੁਲਾਮੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਹਨਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਿਆ
2 efter at Kong Jekonja, Herskerinden, Hofmændene, Judas og Jerusalems Fyrster, Kunsthaandværkerne og Smedene havde forladt Jerusalem,
੨ਇਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੁਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ
3 ved El'asa, Sjafans Søn, og Gemarja, Hilkijas Søn, som Kong Zedekias af Juda sendte til Babel, til Kong Nebukadnezar af Babel.
੩ਉਸ ਨੇ ਸ਼ਾਫਾਨ ਦੇ ਪੁੱਤਰ ਅਲਾਸਾਹ ਅਤੇ ਹਿਲਕੀਯਾਹ ਦੇ ਪੁੱਤਰ ਗਮਰਯਾਹ ਦੇ ਹੱਥੀਂ ਇਹ ਪੱਤ੍ਰੀ ਘੱਲੀ ਜਿਹਨਾਂ ਨੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਕੋਲ ਭੇਜਿਆ
4 Saa siger Hærskarers HERRE, Israels Gud, til alle de landflygtige, som jeg førte fra Jerusalem til Babel:
੪ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਸਾਰੀਆਂ ਗ਼ੁਲਾਮਾਂ ਨੂੰ ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਭੇਜਿਆ ਹੈ ਇਸ ਤਰ੍ਹਾਂ ਆਖਦਾ ਹੈ, -
5 Byg Huse og bo deri, plant Haver og spis deres Frugt,
੫ਤੁਸੀਂ ਘਰ ਬਣਾਓ ਅਤੇ ਉਹਨਾਂ ਵਿੱਚ ਵੱਸੋ ਅਤੇ ਬਾਗ਼ ਲਾਓ ਅਤੇ ਉਹਨਾਂ ਦੇ ਮੇਵੇ ਖਾਓ
6 tag eder Hustruer og avl Sønner og Døtre, tag Hustruer til eders Sønner og bortgift eders Døtre, at de kan føde Sønner og Døtre, bliv mange der og ikke færre;
੬ਤੁਸੀਂ ਔਰਤਾਂ ਵਿਆਹੋ ਅਤੇ ਪੁੱਤਰ ਧੀਆਂ ਪੈਦਾ ਕਰੋ ਅਤੇ ਆਪਣੇ ਪੁੱਤਰਾਂ ਲਈ ਔਰਤਾਂ ਵਿਆਹੋ ਅਤੇ ਆਪਣੀਆਂ ਧੀਆਂ ਨੂੰ ਮਨੁੱਖਾਂ ਨੂੰ ਦਿਓ ਕਿ ਉਹ ਪੁੱਤਰ ਧੀਆਂ ਜਣਨ ਅਤੇ ਉੱਥੇ ਤੁਸੀਂ ਵੱਧ ਜੋ ਅਤੇ ਘਟੋ ਨਾ
7 og lad det Lands Vel, til hvilket jeg har ført eder, ligge eder paa Sinde, og bed for det til HERREN; thi naar det gaar det godt, gaar det ogsaa eder godt.
੭ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਗ਼ੁਲਾਮ ਕਰ ਕੇ ਭੇਜਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਸ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ
8 Thi saa siger Hærskarers HERRE, Israels Gud: Lad ikke de Profeter, som er iblandt eder, eller eders Spaamænd bilde eder noget ind, og lyt ikke til de Drømme, I drømmer;
੮ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
9 thi Løgn profeterer de eder i mit Navn; jeg har ikke sendt dem, lyder det fra HERREN.
੯ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ।
10 Thi saa siger HERREN: Naar halvfjerdsindstyve Aar er gaaet for Babel, vil jeg se til eder og paa eder opfylde min Forjættelse om at føre eder tilbage hertil.
੧੦ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
11 Thi jeg ved, hvilke Tanker jeg tænker om eder, lyder det fra HERREN, Tanker om Fred og ikke om Ulykke, at jeg maa give eder Fremtid og Haab.
੧੧ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
12 Kalder I paa mig, vil jeg svare eder; beder I til mig, vil jeg høre eder;
੧੨ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
13 leder I efter mig, skal I finde mig; saafremt I søger mig af hele eders Hjerte,
੧੩ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
14 vil jeg lade mig finde af eder, lyder det fra HERREN, og vende eders Skæbne og sanke eder sammen fra alle de Folkeslag og alle de Steder, jeg har bortstødt eder til, lyder det fra HERREN, og føre eder tilbage til det Sted, fra hvilket jeg førte eder bort.
੧੪ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ।
15 Men naar I siger: »HERREN har opvakt os Profeter i Babel« —
੧੫ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ
16 Thi saa siger HERREN om Kongen, der sidder paa Davids Trone, og om alt Folket, der bor i denne By, eders Brødre, som ikke drog i Landflygtighed med eder,
੧੬ਇਸ ਲਈ ਯਹੋਵਾਹ ਉਸ ਰਾਜਾ ਦੇ ਬਾਰੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ,
17 saa siger Hærskarers HERRE: Se, jeg sender Sværd, Hunger og Pest over dem og gør dem som de usle Figener, der er for daarlige at spise;
੧੭ਵੇਖੋ, ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹੰਜ਼ੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖ਼ਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ
18 jeg forfølger dem med Sværd, Hunger og Pest og gør dem til Rædsel for alle Jordens Riger, til Forbandelsesord, til Gru, Spot og Spe blandt alle de Folk, jeg bortstøder dem til,
੧੮ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ
19 til Straf fordi de ikke hørte mine Ord, lyder det fra HERREN, naar jeg aarle og silde sendte mine Tjenere Profeterne til dem, men de vilde ikke høre, lyder det fra HERREN.
੧੯ਇਸ ਲਈ ਜੋ ਉਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ
20 Men hør dog HERRENS Ord, alle I landflygtige, som jeg sendte fra Jerusalem til Babel! —
੨੦ਸੋ ਹੇ ਸਾਰੇ ਗੁਲਾਮੋ, ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਭੇਜਿਆ, ਯਹੋਵਾਹ ਦਾ ਬਚਨ ਸੁਣੋ
21 Saa siger Hærskarers HERRE, Israels Gud, om A'ab, Kolajas Søn, og Zidkija, Ma'asejas Søn, som profeterer eder Løgn i mit Navn: Se, jeg giver dem i Kong Nebukadrezar af Babels Haand, og han skal lade dem hugge ned for eders Øjne,
੨੧ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ!
22 og de skal bruges af alle de landflygtige fra Juda i Babel til at forbande ved, idet man skal sige: »HERREN gøre med dig som med Zidkija og A'ab, hvem Babels Konge lod stege i Ild!«
੨੨ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”
23 Thi de øvede Daarskab i Israel og bedrev Hor med deres Landsmænds Kvinder og talte i mit Navn løgnagtige Ord, som jeg ikke havde budt dem at tale; jeg ved det og kan vidne det, lyder det fra HERREN.
੨੩ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਵਿਭਚਾਰ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾਂ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।
24 Til Nehelamiten Sjemaja skal du sige:
੨੪ਤੂੰ ਸ਼ਮਅਯਾਹ ਨਹਲਾਮੀ ਨੂੰ ਆਖ ਕਿ
25 Saa siger Hærskarers HERRE, Israels Gud: Fordi du i dit eget Navn har sendt alt Folket i Jerusalem og Præsten Zefanja, Ma'asejas Søn, og alle Præsterne et saalydende Brev:
੨੫ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ
26 »HERREN har gjort dig til Præst i Præsten Jojadas Sted til i HERRENS Hus at have Opsyn med alle gale og Folk i profetisk Henrykkelse, hvilke du skal lægge i Blok og Halsjern.
੨੬ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ
27 Hvorfor skrider du da ikke ind mod Jeremias fra Anatot, der profeterer hos eder?
੨੭ਹੁਣ ਤੂੰ ਅੰਨਥੋਥੀ ਯਿਰਮਿਯਾਹ ਨੂੰ ਕਿਉਂ ਨਹੀਂ ਘੁਰਕਿਆ ਜਿਹੜਾ ਤੁਹਾਡੇ ਲਈ ਆਪਣੇ ਆਪ ਨੂੰ ਨਬੀ ਬਣਾ ਬੈਠਾ ਹੈ?
28 Nu har han kunnet sende Bud til os i Babel og ladet sige: Det trækker i Langdrag! Byg Huse og bo deri, plant Haver og spis deres Frugt!« —
੨੮ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਇਹ ਅਖਵਾ ਭੇਜਿਆ ਹੈ ਕਿ ਤੁਹਾਡੀ ਗ਼ੁਲਾਮੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ਼ ਲਓ ਅਤੇ ਉਹ ਦਾ ਫਲ ਖਾਓ
29 Dette Brev læste Præsten Zefanja for Profeten Jeremias.
੨੯ਤਾਂ ਸਫ਼ਨਯਾਹ ਜਾਜਕ ਨੇ ਇਹ ਪੱਤਰੀ ਵਾਚ ਕੇ ਯਿਰਮਿਯਾਹ ਨਬੀ ਦੇ ਕੰਨਾਂ ਵਿੱਚ ਸੁਣਾਇਆ।
30 Da kom HERRENS Ord til Jeremias saaledes:
੩੦ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
31 Send Bud til alle de landflygtige og sig: Saa siger HERREN om Nehelamiten Sjemaja: Fordi Sjemaja har profeteret for eder, uden at jeg har sendt ham, og faar eder til at slaa Lid til Løgn,
੩੧ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
32 derfor, saa siger HERREN: Se, jeg hjemsøger Nehelamiten Sjemaja og hans Efterkommere; han skal ingen have, der bor iblandt eder og oplever den Lykke, jeg giver eder, lyder det fra HERREN, fordi han har prædiket Frafald fra HERREN.
੩੨ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।