< Jonas 2 >

1 Da bad Jonas i Fiskens Bug til HERREN sin Gud
ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -
2 og sagde: Jeg raabte i Nøden til HERREN, og han svarede mig; jeg skreg fra Dødsrigets Skød, og du hørte min Røst. (Sheol h7585)
“ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।” (Sheol h7585)
3 Du kasted mig i Dybet midt i Havet, Strømmen omgav mig; alle dine Brændinger og Bølger skyllede over mig.
“ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”
4 Jeg tænkte: »Bort er jeg stødt fra dine Øjne, aldrig mer skal jeg skue dit hellige Tempel.«
ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।
5 Vandene trued min Sjæl, Dybet omgav mig, Tang var viklet om mit Hoved; til Bjergenes Rødder
“ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ!
6 steg jeg ned, til Jordens Slaaer, de evige Grundvolde; da drog du mit Liv op af Graven, HERRE min Gud.
“ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।
7 Da min Sjæl vansmægtede i mig, kom jeg HERREN i Hu, og min Bøn steg op til dig i dit hellige Tempel.
“ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।
8 De, der dyrker det tomme Gøgl, lader Gudsfrygt fare;
“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।
9 men jeg vil bringe dig Ofre med Lovsangs Toner og indfri de Løfter, jeg gav. Hos HERREN er Frelse.
“ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”
10 Saa talede HERREN til Fisken, og den spyede Jonas ud paa det tørre Land.
੧੦ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।

< Jonas 2 >