< Josua 2 >
1 Josua, Nuns Søn, udsendte hemmeligt fra Sjittim to Mænd som Spejdere med den Befaling: »Gaa hen og undersøg Landet, særlig Jeriko!« De gav sig da paa Vej og kom ind i et Hus til en Skøge ved Navn Rahab, og der lagde de sig til Hvile.
੧ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।
2 Da blev der meldt Kongen af Jeriko: »Se, der er kommet nogle israelitiske Mænd hertil i Nat for at udspejde Landet!«
੨ਤਦ ਯਰੀਹੋ ਦੇ ਰਾਜੇ ਨੂੰ ਆਖਿਆ ਗਿਆ ਕਿ ਵੇਖੋ, ਅੱਜ ਦੀ ਰਾਤ ਇਸਰਾਏਲੀਆਂ ਵਿੱਚੋਂ ਮਨੁੱਖ ਇਸ ਦੇਸ ਦਾ ਭੇਦ ਲੈਣ ਲਈ ਆਏ ਹੋਏ ਹਨ।
3 Og Kongen af Jeriko sendte Bud til Rahab og lod sige: »Udlever de Mænd, som er kommet til dig; thi de er kommet for at udspejde hele Landet!«
੩ਤਦ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਸੁਨੇਹਾ ਭੇਜਿਆ ਕਿ ਉਹਨਾਂ ਮਨੁੱਖਾਂ ਨੂੰ ਲਿਆ ਜਿਹੜੇ ਤੇਰੇ ਕੋਲ ਆਏ ਹਨ ਅਤੇ ਤੇਰੇ ਘਰ ਵਿੱਚ ਠਹਿਰੇ ਹਨ ਕਿਉਂ ਜੋ ਉਹ ਸਾਰੇ ਦੇਸ ਦਾ ਭੇਤ ਲੈਣ ਆਏ ਹਨ।
4 Men Kvinden tog og skjulte de to Mænd og sagde: »Ja, Mændene kom ganske vist til mig, men jeg vidste ikke, hvor de var fra;
੪ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ।
5 og da Porten skulde lukkes i Mørkningen, gik Mændene bort. Jeg ved ikke, hvor de gik hen! Sæt hurtigt efter dem, saa kan I indhente dem!«
੫ਜਦ ਹਨ੍ਹੇਰਾ ਹੋਇਆ ਅਤੇ ਫਾਟਕ ਬੰਦ ਕਰਨ ਦਾ ਵੇਲਾ ਸੀ ਤਾਂ ਉਹ ਮਨੁੱਖ ਨਿੱਕਲ ਗਏ ਅਤੇ ਇਹ ਮੈਨੂੰ ਪਤਾ ਨਹੀਂ ਕਿ ਉਹ ਮਨੁੱਖ ਕਿੱਥੇ ਚੱਲੇ ਗਏ। ਛੇਤੀ ਨਾਲ ਉਹਨਾਂ ਦਾ ਪਿੱਛਾ ਕਰੋ ਕਿਉਂਕਿ ਤੁਸੀਂ ਉਹਨਾਂ ਨੂੰ ਫੜ ਸਕਦੇ ਹੋ।
6 Men hun havde ført dem op paa Taget og skjult dem under Hørstænglerne, som hun havde bredt ud paa Taget.
੬ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।
7 Mændene satte saa efter dem ad Vejen til Jordan hen til Vadestederne, og Porten blev lukket, saa snart Forfølgerne var udenfor.
੭ਮਨੁੱਖ ਉਹਨਾਂ ਦੇ ਪਿੱਛੇ ਯਰਦਨ ਦੇ ਰਾਹ ਪੱਤਣ ਤੱਕ ਗਏ ਅਤੇ ਜਿਸ ਵੇਲੇ ਉਹਨਾਂ ਦਾ ਪਿੱਛਾ ਕਰਨ ਵਾਲੇ ਬਾਹਰ ਨਿੱਕਲ ਗਏ ਤਾਂ ਉਹਨਾਂ ਨੇ ਫਾਟਕ ਬੰਦ ਕਰ ਲਿਆ।
8 Før de to Mænd endnu havde lagt sig, kom hun op paa Taget til dem;
੮ਉਹਨਾਂ ਦੇ ਸੌਣ ਤੋਂ ਪਹਿਲਾਂ ਉਹ ਉਹਨਾਂ ਕੋਲ ਛੱਤ ਉੱਤੇ ਗਈ।
9 og hun sagde til dem: »Jeg ved, at HERREN har givet eder Landet, thi vi er grebet af Rædsel for eder, og alle Landets Indbyggere er skrækslagne over eder.
੯ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ।
10 Thi vi har hørt, hvorledes HERREN lod Vandet i det røde Hav tørre bort foran eder, da I drog ud af Ægypten, og hvad I gjorde ved de to Amoriterkonger hinsides Jordan, Sihon og Og, paa hvem I lagde Band.
੧੦ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਓ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ।
11 Da vi hørte det, blev vi slaget af Rædsel og tabte alle Modet over for eder; thi HERREN eders Gud er Gud oppe i Himmelen og nede paa Jorden.
੧੧ਜਦ ਅਸੀਂ ਸੁਣਿਆ ਤਾਂ ਸਾਡੇ ਮਨ ਪਿਘਲ ਗਏ ਅਤੇ ਤੁਹਾਡੇ ਕਾਰਨ ਕਿਸੇ ਮਨੁੱਖ ਵਿੱਚ ਹਿੰਮਤ ਨਹੀਂ ਰਹੀ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਸਵਰਗ ਵਿੱਚ ਅਤੇ ਧਰਤੀ ਉੱਤੇ ਉਹੀ ਇੱਕੋ ਪਰਮੇਸ਼ੁਰ ਹੈ।
12 Men tilsværg mig nu ved HERREN, at I vil vise Godhed mod mit Fædrene Hus, ligesom jeg har vist Godhed mod eder, og giv mig et sikkert Tegn paa,
੧੨ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ।
13 at I vil lade min Fader og Moder, mine Brødre og Søstre og alt, hvad deres er, blive i Live og redde os fra Døden!«
੧੩ਕਿ ਮੇਰੇ ਪਿਤਾ, ਮੇਰੀ ਮਾਤਾ, ਮੇਰੇ ਭਰਾਵਾਂ, ਮੇਰੀਆਂ ਭੈਣਾਂ ਨੂੰ ਅਤੇ ਜੋ ਕੁਝ ਉਹਨਾਂ ਦਾ ਹੈ ਜੀਉਂਦਾ ਰੱਖੋਗੇ ਅਤੇ ਸਾਡੀਆਂ ਜਾਨਾਂ ਨੂੰ ਮੌਤ ਤੋਂ ਬਚਾਓਗੇ।
14 Da sagde Mændene til hende: »Vi indestaar med vort Liv for eder, hvis du ikke røber vort Forehavende; og naar HERREN giver os Landet, vil vi vise dig Godhed og Trofasthed!«
੧੪ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਿਵਹਾਰ ਕਰਾਂਗੇ।
15 Derpaa hejsede hun dem med et Reb ned gennem Vinduet, thi hendes Hus laa ved Bymuren, og hun boede ved Muren;
੧੫ਉਹ ਨੇ ਉਹਨਾਂ ਨੂੰ ਰੱਸੇ ਨਾਲ ਖਿੜਕੀ ਦੇ ਵਿੱਚ ਦੀ ਉਤਾਰ ਦਿੱਤਾ ਕਿਉਂ ਜੋ ਉਹ ਦਾ ਘਰ ਸ਼ਹਿਰ ਦੀ ਚਾਰ-ਦੀਵਾਰੀ ਦੇ ਨਾਲ ਲੱਗਦਾ ਸੀ ਅਤੇ ਉਹ ਉਸੇ ਸ਼ਹਿਰ ਵਿੱਚ ਰਹਿੰਦੀ ਸੀ।
16 og hun sagde til dem: »Gaa ud i Bjergene, for at eders Forfølgere ikke skal træffe eder, og hold eder skjult der i tre Dage, indtil eders Forfølgere er vendt tilbage; efter den Tid kan I gaa eders Vej!«
੧੬ਉਸ ਨੇ ਉਹਨਾਂ ਨੂੰ ਆਖਿਆ, ਪਰਬਤ ਵੱਲ ਚਲੇ ਜਾਓ ਕਿਤੇ ਅਜਿਹਾ ਨਾ ਹੋਵੇ ਕਿ ਪਿੱਛਾ ਕਰਨ ਵਾਲੇ ਤੁਹਾਨੂੰ ਮਿਲ ਪੈਣ। ਇਸ ਲਈ ਤੁਸੀਂ ਤਿੰਨਾਂ ਦਿਨਾਂ ਤੱਕ ਆਪਣੇ ਆਪ ਨੂੰ ਲੁਕਾ ਛੱਡੋ ਜਦ ਤੱਕ ਪਿੱਛਾ ਕਰਨ ਵਾਲੇ ਨਾ ਮੁੜਨ ਉਸ ਦੇ ਪਿੱਛੋਂ ਤੁਸੀਂ ਆਪਣੇ ਰਾਹ ਚਲੇ ਜਾਇਓ।
17 Mændene sagde til hende: »Paa denne Maade vil vi bære os ad med at holde den Ed, du har ladet os sværge:
੧੭ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਇਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।
18 Naar vi kommer ind i Landet, skal du binde denne røde Snor fast i det Vindue, du har hejst os ned igennem, og saa skal du samle din Fader og din Moder, dine Brødre og hele dit Fædrenehus hos dig i Huset.
੧੮ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਿਆਂ ਕਰੀਂ।
19 Enhver, som saa gaar uden for din Husdør, maa selv tage Ansvaret for sit Liv, uden at der falder Skyld paa os; men hvis der lægges Haand paa nogen af dem, som bliver i Huset hos dig, hviler Ansvaret paa os.
੧੯ਤਦ ਇਸ ਤਰ੍ਹਾਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਜਾਵੇਗਾ ਉਸ ਦਾ ਖੂਨ ਉਸ ਦੇ ਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ ਹੋਵਾਂਗੇ ਅਤੇ ਜੇ ਕੋਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖੂਨ ਸਾਡੇ ਸਿਰ ਉੱਤੇ ਹੋਵੇਗਾ।
20 Hvis du derimod røber vort Forehavende, er vi løst fra den Ed, du lod os sværge!«
੨੦ਜੇਕਰ ਤੂੰ ਸਾਡੀ ਇਹ ਗੱਲ ਦੱਸ ਦੇਵੇਂਗੀ ਤਾਂ ਉਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।
21 Da sagde hun: »Lad det være, som I siger!« Saa lod hun dem drage bort; og hun bandt den røde Snor fast i Vinduet.
੨੧ਉਸ ਨੇ ਆਖਿਆ, ਤੁਹਾਡੀ ਗੱਲ ਅਨੁਸਾਰ ਹੋਵੇ। ਸੋ ਉਹ ਨੇ ਉਹਨਾਂ ਨੂੰ ਭੇਜ ਦਿੱਤਾ ਤਾਂ ਉਹ ਚਲੇ ਗਏ ਅਤੇ ਉਹ ਨੇ ਲਾਲ ਸੂਤ ਦੀ ਡੋਰੀ ਖਿੜਕੀ ਨਾਲ ਬੰਨ੍ਹ ਦਿੱਤੀ।
22 Men de begav sig ud i Bjergene og blev der i tre Dage, indtil deres Forfølgere var vendt tilbage. Og Forfølgerne ledte overalt paa Vejen uden at finde dem.
੨੨ਤਾਂ ਉਹ ਤੁਰ ਕੇ ਪਰਬਤ ਵੱਲ ਗਏ ਅਤੇ ਉੱਥੇ ਤਿੰਨ ਦਿਨ ਰਹੇ ਜਦ ਤੱਕ ਉਹਨਾਂ ਦਾ ਪਿੱਛਾ ਕਰਨ ਵਾਲੇ ਨਾ ਮੁੜੇ ਅਤੇ ਪਿੱਛਾ ਕਰਨ ਵਾਲਿਆਂ ਨੇ ਉਹਨਾਂ ਨੂੰ ਸਾਰੇ ਰਾਹ ਵਿੱਚ ਲੱਭਿਆ ਪਰ ਉਹ ਨਾ ਲੱਭੇ।
23 Derpaa begav de to Mænd sig paa Tilbagevejen, og efter at være steget ned fra Bjergene gik de over Floden; og de kom til Josua, Nuns Søn, og fortalte ham alt, hvad der var hændet dem.
੨੩ਤਾਂ ਉਹ ਦੋਵੇਂ ਮਨੁੱਖ ਮੁੜੇ ਅਤੇ ਪਹਾੜੋਂ ਉਤਰੇ ਅਤੇ ਪਾਰ ਲੰਘ ਕੇ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਆਏ ਤਾਂ ਸਾਰੀਆਂ ਗੱਲਾਂ ਜੋ ਉਹਨਾਂ ਨਾਲ ਹੋਈਆਂ ਸਨ ਉਹ ਨੂੰ ਦੱਸੀਆਂ।
24 Og de sagde til Josua: »HERREN har givet hele Landet i vor Magt, og alle Landets Indbyggere er skrækslagne over os!«
੨੪ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ।