< Dommer 19 >
1 I de Dage, da der ingen Konge var i Israel, var der en Mand, en Levit, der boede som fremmed i Udkanten af Efraims Bjerge. Han tog sig en Kvinde fra Betlehem i Juda til Medhustru.
੧ਉਨ੍ਹਾਂ ਦਿਨਾਂ ਵਿੱਚ ਜਦ ਇਸਰਾਏਲੀਆਂ ਦਾ ਕੋਈ ਰਾਜਾ ਨਹੀਂ ਸੀ ਤਾਂ ਅਜਿਹਾ ਹੋਇਆ ਕਿ ਇੱਕ ਲੇਵੀ ਮਨੁੱਖ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਰਹਿੰਦਾ ਸੀ, ਬੈਤਲਹਮ ਯਹੂਦਾਹ ਤੋਂ ਆਪਣੇ ਲਈ ਇੱਕ ਰਖ਼ੈਲ ਨੂੰ ਰੱਖ ਲਿਆ।
2 Men Medhustruen blev vred paa ham, forlod ham og tog til sin Faders Hus i Betlehem i Juda. Da hun havde været der en fire Maaneders Tid,
੨ਉਸ ਦੀ ਰਖ਼ੈਲ ਵਿਭਚਾਰ ਕਰਕੇ ਉਸ ਦੇ ਕੋਲੋਂ ਬੈਤਲਹਮ ਯਹੂਦਾਹ ਵਿੱਚ ਆਪਣੇ ਪਿਤਾ ਦੇ ਘਰ ਚਲੀ ਗਈ, ਅਤੇ ਚਾਰ ਮਹੀਨੇ ਉੱਥੇ ਰਹੀ।
3 drog hendes Mand af Sted efter hende for at overtale hende til at vende tilbage. Han havde sin Tjener og et Par Æsler med. Da han kom til hendes Faders Hus, fik den unge Kvindes Fader Øje paa ham og kom ham glad i Møde;
੩ਤਦ ਉਸ ਦਾ ਪਤੀ ਉੱਠਿਆ ਅਤੇ ਆਪਣੇ ਨਾਲ ਇੱਕ ਸੇਵਕ ਅਤੇ ਦੋ ਗਧੇ ਲੈ ਕੇ ਗਿਆ ਤਾਂ ਜੋ ਉਸ ਨੂੰ ਸਮਝਾ ਕੇ ਵਾਪਿਸ ਮੋੜ ਲਿਆਵੇ। ਉਹ ਉਸ ਨੂੰ ਆਪਣੇ ਪਿਤਾ ਦੇ ਘਰ ਲੈ ਕੇ ਗਈ ਅਤੇ ਜਦੋਂ ਉਸ ਜਵਾਨ ਇਸਤਰੀ ਦੇ ਪਿਤਾ ਨੇ ਉਸ ਨੂੰ ਵੇਖਿਆ ਤਾਂ ਉਸ ਨੂੰ ਮਿਲ ਕੇ ਅਨੰਦ ਹੋਇਆ।
4 og hans Svigerfader, den unge Kvindes Fader, holdt paa ham, saa at han blev hos ham i tre Dage; og de spiste og drak og overnattede der.
੪ਤਦ ਉਸ ਦੇ ਸਹੁਰੇ ਅਰਥਾਤ ਇਸਤਰੀ ਦੇ ਪਿਤਾ ਨੇ ਉਸ ਨੂੰ ਰੋਕ ਲਿਆ ਅਤੇ ਉਹ ਤਿੰਨ ਦਿਨ ਤੱਕ ਉਸ ਦੇ ਨਾਲ ਰਿਹਾ ਅਤੇ ਉਨ੍ਹਾਂ ਦੇ ਖਾਧਾ ਪੀਤਾ ਅਤੇ ਉੱਥੇ ਟਿਕੇ ਰਹੇ।
5 Tidligt om Morgenen den fjerde Dag gjorde han sig rede til at drage bort; men den unge Kvindes Fader sagde til sin Svigersøn: »Styrk dig først med en Bid Brød, saa kan I siden drage bort!«
੫ਚੌਥੇ ਦਿਨ ਜਦ ਉਹ ਸਵੇਰ ਨੂੰ ਉੱਠੇ ਤਾਂ ਉਹ ਵਾਪਿਸ ਜਾਣ ਲਈ ਉੱਠ ਕੇ ਖੜ੍ਹਾ ਹੋ ਗਿਆ ਤਾਂ ਇਸਤਰੀ ਦੇ ਪਿਤਾ ਨੇ ਆਪਣੇ ਜੁਆਈ ਨੂੰ ਕਿਹਾ, “ਥੋੜ੍ਹੀ ਜਿਹੀ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਤੁਸੀਂ ਚਲੇ ਜਾਣਾ।”
6 De blev da og spiste og drak begge to sammen, og den unge Kvindes Fader sagde til Manden: »Bestem dig til at blive Natten over og gør dig til gode!«
੬ਤਦ ਉਹ ਦੋਵੇਂ ਬੈਠ ਗਏ ਅਤੇ ਉਨ੍ਹਾਂ ਨੇ ਰਲ ਕੇ ਖਾਧਾ ਪੀਤਾ, ਫਿਰ ਇਸਤਰੀ ਦੇ ਪਿਤਾ ਨੇ ਉਸ ਮਨੁੱਖ ਨੂੰ ਕਿਹਾ, “ਇੱਕ ਰਾਤ ਹੋਰ ਇੱਥੇ ਹੀ ਰਹੋ ਅਤੇ ਆਪਣੇ ਮਨ ਨੂੰ ਅਨੰਦ ਕਰੋ।”
7 Men Manden gjorde sig rede til at drage bort. Da nødte hans Svigerfader ham, saa han atter overnattede der.
੭ਉਹ ਮਨੁੱਖ ਵਿਦਿਆ ਹੋਣ ਲਈ ਉੱਠਿਆ ਪਰ ਉਸ ਦਾ ਸਹੁਰਾ ਉਸ ਨਾਲ ਜਿੱਦ ਕਰ ਬੈਠਾ ਇਸ ਲਈ ਫਿਰ ਉਸ ਨੇ ਰਾਤ ਉੱਥੇ ਹੀ ਕੱਟੀ।
8 Tidligt om Morgenen den femte Dag vilde han drage bort, men den unge Kvindes Fader sagde til ham: »Styrk dig først!« De ventede da, til Dagen hældede, og spiste og drak begge to.
੮ਪੰਜਵੇਂ ਦਿਨ ਸਵੇਰੇ ਹੀ ਉਹ ਵਿਦਿਆ ਹੋਣ ਲਈ ਉੱਠ ਗਿਆ, ਪਰ ਇਸਤਰੀ ਦੇ ਪਿਤਾ ਨੇ ਕਿਹਾ, “ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢੱਲਣ ਤੱਕ ਠਹਿਰ ਜਾਓ।” ਤਦ ਉਨ੍ਹਾਂ ਦੋਹਾਂ ਨੇ ਇਕੱਠੇ ਰੋਟੀ ਖਾਧੀ।
9 Saa gjorde Manden sig rede til at drage bort med sin Medhustru og sin Tjener. Men hans Svigerfader, den unge Kvindes Fader, sagde til ham: »Se, det lider mod Aften, overnat dog her; se, Dagen hælder, bliv dog her i Nat og gør dig til gode, saa kan I i Morgen tidlig begive eder paa Vej og du drage til dit Hjem!«
੯ਜਦ ਉਹ ਮਨੁੱਖ ਆਪਣੀ ਰਖ਼ੈਲ ਅਤੇ ਸੇਵਕ ਦੇ ਨਾਲ ਵਿਦਿਆ ਹੋਣ ਲਈ ਉੱਠਿਆ ਤਦ ਉਸ ਦੇ ਸਹੁਰੇ ਅਰਥਾਤ ਉਸ ਇਸਤਰੀ ਦੇ ਪਿਤਾ ਨੇ ਉਸ ਨੂੰ ਕਿਹਾ, “ਵੇਖ, ਦਿਨ ਢੱਲਣ ਵਾਲਾ ਹੈ ਅਤੇ ਸ਼ਾਮ ਹੁੰਦੀ ਜਾਂਦੀ ਹੈ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਰਾਤ ਇੱਥੇ ਹੀ ਰਹੋ। ਵੇਖੋ, ਦਿਨ ਢਲਦਾ ਜਾਂਦਾ ਹੈ। ਇਸ ਲਈ ਇੱਥੇ ਹੀ ਰਹੋ ਅਤੇ ਅਨੰਦ ਹੋਵੇ ਅਤੇ ਸਵੇਰੇ ਹੀ ਉੱਠ ਕੇ ਆਪਣੇ ਰਾਹ ਪੈ ਜਾਣਾ ਤਾਂ ਜੋ ਤੂੰ ਆਪਣੇ ਡੇਰੇ ਵੱਲ ਵਿਦਿਆ ਹੋਵੇਂ।”
10 Men Manden vilde ikke blive Natten over; han begav sig paa Vej og kom ud for Jebus, det er Jerusalem, fulgt af sine to belæssede Æsler, sin Medhustru og sin Tjener.
੧੦ਪਰ ਉਸ ਰਾਤ ਰਹਿਣ ਲਈ ਉਹ ਮਨੁੱਖ ਰਾਜ਼ੀ ਨਾ ਹੋਇਆ, ਇਸ ਲਈ ਵਿਦਿਆ ਹੋ ਕੇ ਚੱਲ ਪਿਆ ਅਤੇ ਯਬੂਸ ਦੇ ਨੇੜੇ ਜਿਸ ਨੂੰ ਯਰੂਸ਼ਲਮ ਕਹਿੰਦੇ ਹਨ, ਪਹੁੰਚ ਗਿਆ। ਕਾਠੀ ਪਾਏ ਹੋਏ ਦੋਵੇਂ ਗਧੇ ਅਤੇ ਉਸ ਦੀ ਰਖ਼ੈਲ ਵੀ ਉਸ ਦੇ ਨਾਲ ਸੀ।
11 Da de var i Nærheden af Jebus og Dagen hældede stærkt, sagde Tjeneren til sin Herre: »Kom, lad os tage ind her i Jebusiternes By og blive der Natten over!«
੧੧ਜਦ ਉਹ ਯਬੂਸ ਦੇ ਨੇੜੇ ਪਹੁੰਚੇ ਤਾਂ ਦਿਨ ਬਹੁਤ ਹੀ ਢੱਲ ਗਿਆ ਸੀ। ਤਾਂ ਸੇਵਕ ਨੇ ਆਪਣੇ ਸੁਆਮੀ ਨੂੰ ਕਿਹਾ, “ਆਉ ਜੀ, ਅਸੀਂ ਯਬੂਸੀਆਂ ਦੇ ਸ਼ਹਿਰ ਵਿੱਚ ਜਾ ਕੇ ਇੱਥੇ ਰਹੀਏ।”
12 Men hans Herre svarede: »Vi vil ikke tage ind i en By, der ejes af fremmede, som ikke hører til Israeliterne, men vi vil drage videre til Gibea!«
੧੨ਪਰ ਉਸ ਦੇ ਸੁਆਮੀ ਨੇ ਉਸ ਨੂੰ ਕਿਹਾ, “ਪਰਾਏ ਸ਼ਹਿਰ ਵਿੱਚ ਜੋ ਇਸਰਾਏਲੀਆਂ ਦਾ ਨਹੀਂ ਹੈ, ਅਸੀਂ ਨਹੀਂ ਜਾਂਵਾਂਗੇ, ਪਰ ਅਸੀਂ ਗਿਬਆਹ ਵੱਲ ਚਲੇ ਜਾਂਵਾਂਗੇ।”
13 Og han sagde til sin Tjener: »Kom, lad os tage hen til et af de andre Steder og overnatte i Gibea eller Rama!«
੧੩ਫਿਰ ਉਸ ਨੇ ਆਪਣੇ ਸੇਵਕ ਨੂੰ ਕਿਹਾ, “ਆ, ਅਸੀਂ ਇਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵੱਲ ਚੱਲੀਏ, ਜਾਂ ਗਿਬਆਹ ਨੂੰ ਜਾਂ ਰਾਮਾਹ ਨੂੰ ਤਾਂ ਜੋ ਉੱਥੇ ਰਾਤ ਕੱਟੀਏ।”
14 De drog saa videre, og Solen gik ned, som de var ved Gibea i Benjamin.
੧੪ਅਤੇ ਉਹ ਅੱਗੇ ਦੀ ਵੱਲ ਸਫ਼ਰ ਕਰਦੇ ਰਹੇ ਅਤੇ ਜਦ ਬਿਨਯਾਮੀਨ ਦੇ ਗਿਬਆਹ ਦੇ ਨੇੜੇ ਪਹੁੰਚੇ ਤਾਂ ਸੂਰਜ ਢੱਲ ਗਿਆ।
15 Saa bøjede de af i den Retning for at naa til Gibea og overnatte der. Da han var kommet derind, Blev han paa Byens Torv; men der var ingen, som bød dem ind i sit Hus for Natten.
੧੫ਇਸ ਲਈ ਉਹ ਮੁੜ ਗਏ ਤਾਂ ਜੋ ਗਿਬਆਹ ਵਿੱਚ ਜਾ ਕੇ ਉੱਥੇ ਰਹਿਣ। ਅਤੇ ਉੱਥੇ ਜਾ ਕੇ ਉਹ ਸ਼ਹਿਰ ਦੇ ਇੱਕ ਚੌਂਕ ਵਿੱਚ ਬੈਠ ਗਿਆ ਕਿਉਂਕਿ ਉੱਥੇ ਅਜਿਹਾ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।
16 Saa kom der om Aftenen en gammel Mand fra sit Arbejde paa Marken, og Manden var fra Efraims Bjerge og boede som fremmed i Gibea, medens Stedets Indbyggere var Benjaminiter;
੧੬ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।
17 og da den gamle Mand saa op og fik Øje paa den vejfarende Mand paa Byens Torv, spurgte han: »Hvorhen gælder Rejsen, og hvorfra kommer du?«
੧੭ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?”
18 Han svarede ham: »Vi er paa Rejse fra Betlehem i Juda til Udkanten af Efraims Bjerge, hvor jeg har hjemme; jeg har været i Betlehem i Juda og er nu paa Vejen hjem; men der er ingen, som byder mig ind i sit Hus,
੧੮ਉਹ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।
19 skønt jeg har baade Straa og Foder til vore Æsler og Brød og Vin til mig selv, din Trælkvinde og din Træls Tjener; vi mangler intet!«
੧੯ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”
20 Da sagde den gamle Mand: »Vær velkommen! Lad kun alt, hvad du trænger til, være min Sag; men paa Torvet maa du ikke overnatte!«
੨੦ਉਸ ਬਜ਼ੁਰਗ ਨੇ ਕਿਹਾ, “ਤੈਨੂੰ ਸੁੱਖ-ਸਾਂਦ ਹੋਵੇ ਅਤੇ ਤੇਰੀ ਸਾਰੀ ਲੋੜ ਸਾਡੇ ਸਿਰ ਤੇ ਹੋਵੇ ਪਰ ਤੂੰ ਚੌਂਕ ਵਿੱਚ ਰਾਤ ਬਿਲਕੁਲ ਨਾ ਕੱਟ।”
21 Saa førte han ham ind i sit Hus og sørgede for Foder til Æslerne; og da de havde tvættet deres Fødder, spiste de og drak.
੨੧ਤਦ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਦੇ ਗਧਿਆਂ ਨੂੰ ਪੱਠੇ ਪਾਏ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਖਾਣ-ਪੀਣ ਲੱਗੇ।
22 Men medens de gjorde sig til gode, se, da omringede Mændene i Byen, Niddinger som de var, Huset og hamrede paa Døren og raabte til den gamle Mand, Husets Ejer: »Før Manden, som er taget ind i dit Hus, herud, saa at vi kan stille vor Lyst paa ham!«
੨੨ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸੁਆਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ।”
23 Men Manden, der ejede Huset, gik ud til dem og sagde til dem: »Nej, mine Brødre, gør dog ikke noget ondt! Naar denne Mand er taget ind i mit Hus, maa I ikke øve saadan en Skændselsdaad!
੨੩ਉਸ ਮਨੁੱਖ ਅਰਥਾਤ ਘਰ ਦੇ ਸੁਆਮੀ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਕਿਹਾ, “ਨਹੀਂ ਮੇਰੇ ਭਰਾਓ, ਅਜਿਹੀ ਬੁਰਿਆਈ ਨਾ ਕਰੋ, ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਅਜਿਹੀ ਦੁਸ਼ਟਤਾ ਨਾ ਕਰੋ।
24 Se, her er min Datter, som er Jomfru; hende fører jeg herud, saa kan I skænde hende og handle med hende, som I finder for godt! Men mod denne Mand maa I ikke øve saadan en Skændselsdaad!«
੨੪ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਇਸ ਪੁਰਖ ਦੀ ਰਖ਼ੈਲ ਹਨ। ਮੈਂ ਉਨ੍ਹਾਂ ਨੂੰ ਬਾਹਰ ਲੈ ਆਉਂਦਾ ਹਾਂ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਲੱਗੇ ਉਹੋ ਉਨ੍ਹਾਂ ਨਾਲ ਕਰੋ, ਪਰ ਇਸ ਮਨੁੱਖ ਨਾਲ ਅਜਿਹੀ ਦੁਸ਼ਟਤਾ ਨਾ ਕਰੋ।”
25 Men Mændene vilde ikke høre ham. Saa greb Manden sin Medhustru og førte hende ud paa Gaden til dem, og de stillede deres Lyst paa hende og mishandlede hende Natten igennem til om Morgenen; først da Morgenen gryede, slap de hende.
੨੫ਪਰ ਉਨ੍ਹਾਂ ਲੋਕਾਂ ਨੇ ਉਸ ਦੀ ਗੱਲ ਨਾ ਮੰਨੀ। ਤਦ ਉਹ ਮਨੁੱਖ ਆਪਣੀ ਰਖ਼ੈਲ ਨੂੰ ਫੜ੍ਹ ਕੇ ਉਨ੍ਹਾਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਉਸ ਦੇ ਨਾਲ ਸੰਗ ਕੀਤਾ ਅਤੇ ਸਾਰੀ ਰਾਤ ਸਗੋਂ ਸਵੇਰ ਤੱਕ ਉਸ ਨੂੰ ਛੇੜਦੇ ਰਹੇ ਅਤੇ ਜਦ ਸਵੇਰ ਹੋਈ ਤਾਂ ਉਸ ਨੂੰ ਛੱਡ ਗਏ।
26 Ved Morgenens Frembrud kom Kvinden og faldt sammen ved Indgangen til den Mands Hus, hvor hendes Herre var, og laa der, til det blev lyst.
੨੬ਤਦ ਉਹ ਇਸਤਰੀ ਸਵੇਰੇ ਹੀ ਆ ਕੇ ਉਸ ਮਨੁੱਖ ਦੇ ਘਰ ਦੇ ਦਰਵਾਜ਼ੇ ਉੱਤੇ ਡਿੱਗ ਪਈ ਜਿੱਥੇ ਉਸ ਦਾ ਪਤੀ ਸੀ, ਅਤੇ ਦਿਨ ਚੜ੍ਹਨ ਤੱਕ ਉੱਥੇ ਹੀ ਪਈ ਰਹੀ।
27 Og da hendes Herre om Morgenen lukkede Husets Dør op og gjorde sig rede til at drage videre, se, da laa Kvinden, hans Medhustru, ved Indgangen til Huset med Hænderne paa Tærskelen.
੨੭ਉਸ ਦੇ ਪਤੀ ਨੇ ਸਵੇਰੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਜਾਣ ਲਈ ਬਾਹਰ ਨਿੱਕਲਿਆ ਤਾਂ ਵੇਖੋ, ਉਸ ਦੀ ਰਖ਼ੈਲ ਘਰ ਦੇ ਦਰਵਾਜ਼ੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਡਿਉੜ੍ਹੀ ਨਾਲ ਲੱਗੇ ਹੋਏ ਸਨ।
28 Han sagde da til hende: »Rejs dig og lad os komme af Sted!« Men der kom intet Svar. Saa løftede han hende op paa Æselet og rejste til sit Hjem.
੨੮ਉਹ ਨੇ ਉਸ ਨੂੰ ਕਿਹਾ, “ਉੱਠ, ਅਸੀਂ ਚੱਲੀਏ!” ਪਰ ਕੋਈ ਉੱਤਰ ਨਾ ਮਿਲਿਆ। ਤਦ ਉਹ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਉੱਠ ਕੇ ਆਪਣੇ ਘਰ ਵੱਲ ਚੱਲ ਪਿਆ।
29 Men da han kom hjem, greb han en Kniv, tog sin Medhustru, skar hende i tolv Stykker, Ledemod for Ledemod, og sendte Stykkerne rundt i hele Israels Land;
੨੯ਜਦ ਉਹ ਆਪਣੇ ਘਰ ਪਹੁੰਚ ਗਿਆ ਤਾਂ ਛੁਰੀ ਲੈ ਕੇ ਆਪਣੀ ਰਖ਼ੈਲ ਦੇ ਅੰਗ-ਅੰਗ ਕੱਟ ਕੇ ਬਾਰਾਂ ਟੁੱਕੜੇ ਕੀਤੇ ਅਤੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਭੇਜ ਦਿੱਤੇ।
30 og han gav de Mænd, han udsendte, den Befaling: »Saaledes skal I sige til alle Israels Mænd: Er sligt hidtil hændet, siden Israeliterne drog op fra Ægypten? Overvej Sagen, hold Raad og sig eders Mening!« Og enhver, som saa det, sagde: »Sligt er ikke hidtil hændet eller set, siden Israeliterne drog op fra Ægypten!«
੩੦ਤਦ ਜਿਸ ਕਿਸੇ ਨੇ ਇਹ ਵੇਖਿਆ ਉਹ ਆਪਸ ਵਿੱਚ ਕਹਿਣ ਲੱਗੇ, “ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲ ਕੇ ਆਉਣ ਦੇ ਸਮੇਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਅਜਿਹਾ ਕੰਮ ਕਦੇ ਨਹੀਂ ਹੋਇਆ, ਅਤੇ ਨਾ ਹੀ ਕਿਸੇ ਨੇ ਵੇਖਿਆ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ ਕਿ ਹੁਣ ਕੀ ਕਰਨਾ ਚਾਹੀਦਾ ਹੈ।”