< 3 Mosebog 24 >
1 HERREN talede fremdeles til Moses og sagde:
੧ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
2 Byd Israeliterne at skaffe dig ren Olivenolie af knuste Frugter til Lysestagen, saa Lamperne daglig kan sættes paa.
੨ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
3 I Aabenbaringsteltet uden for Forhænget foran Vidnesbyrdet skal Aron gøre den i Stand, saa den bestandig kan brænde fra Aften til Morgen for HERRENS Aasyn. Det skal være eder en evig gyldig Anordning fra Slægt til Slægt;
੩ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ।
4 paa Guldlysestagen skal han holde Lamperne i Orden for HERRENS Aasyn, saa de kan brænde bestandig.
੪ਉਹ ਖ਼ਾਲਸ ਸੋਨੇ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸਜਾ ਕੇ ਰੱਖਿਆ ਕਰੇ।
5 Du skal tage fint Hvedemel og bage tolv Kager, to Tiendedele Efa til hver Kage,
੫ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ।
6 og lægge dem i to Rækker, seks i hver Række, paa Guldbordet for HERRENS Aasyn;
੬ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ।
7 paa hver Række skal du lægge ren Røgelse, og den skal være Brødenes Offerdel, et Ildoffer for HERREN.
੭ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।
8 Han skal bestandig hver Sabbatsdag lægge dem frem for HERRENS Aasyn; det skal være Israeliterne en evig Pagtspligt.
੮ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ।
9 De skal tilfalde Aron og hans Sønner, som skal spise dem paa et helligt Sted, thi de er højhellige; ham tilfalder de som en evig, retmæssig Del af HERRENS Ildofre.
੯ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ।
10 En israelitisk Kvindes Søn, hvis Fader var Ægypter, gik ud blandt Israeliterne. Da opstod der Strid i Lejren mellem den israelitiske Kvindes Søn og en Israelit,
੧੦ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ,
11 og den israelitiske Kvindes Søn forbandede Navnet og bespottede det. Da førte man ham til Moses. Hans Moder hed Sjelomit, en Datter af Dibri af Dans Stamme.
੧੧ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।
12 Og de satte ham i Varetægt for at faa en Kendelse af HERRENS Mund.
੧੨ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ।
13 Og HERREN talede til Moses og sagde:
੧੩ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
14 Før Spotteren uden for Lejren, og alle de, der hørte det, skal lægge deres Hænder paa hans Hoved, og derefter skal hele Menigheden stene ham.
੧੪“ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।
15 Og du skal tale til Israeliterne og sige: Naar nogen bespotter sin Gud, skal han undgælde for sin Synd;
੧੫ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।
16 og den, der forbander HERRENS Navn, skal lide Døden; hele Menigheden skal stene ham; en fremmed saavel som en indfødt skal lide Døden naar han forbander Navnet.
੧੬ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।
17 Naar nogen slaar et Menneske ihjel, skal han lide Døden.
੧੭“ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।
18 Den, der slaar et Stykke Kvæg ihjel, skal erstatte det et levende Dyr for et levende Dyr.
੧੮ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ।
19 Naar nogen tilføjer sin Næste Legemsskade, skal der handles med ham, som han har handlet,
੧੯ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
20 Brud for Brud, Øje for Øje, Tand for Tand; samme Skade, han tilføjer en anden, skal tilføjes ham selv.
੨੦ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
21 Den, der slaar et Stykke Kvæg ihjel, skal erstatte det; men den, der slaar et Menneske ihjel, skal lide Døden.
੨੧ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ।
22 En og samme Ret skal gælde for eder; for den fremmede saavel som for den indfødte; thi jeg er HERREN eders Gud!
੨੨ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
23 Og Moses sagde det til Israeliterne, og de førte Spotteren uden for Lejren og stenede ham; Israeliterne gjorde som HERREN havde paalagt Moses.
੨੩ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।