< Salme 115 >

1 Ikke os, o HERRE, ikke os, men dit Navn, det give du Ære for din Miskundheds og Trofastheds Skyld!
ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!
2 Hvi skal Folkene sige: »Hvor er dog deres Gud?«
ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ?
3 Vor Gud, han er i Himlen; alt, hvad han vil, det gør han!
ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
4 Deres Billeder er Sølv og Guld, Værk af Menneskehænder;
ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
5 de har Mund, men taler ikke, Øjne, men ser dog ej;
ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
6 de har Ører, men hører ikke, Næse, men lugter dog ej;
ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,
7 de har Hænder, men føler ikke, Fødder, men gaar dog ej, deres Strube frembringer ikke en Lyd.
ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ!
8 Som dem skal de, der lavede dem, blive, enhver, som stoler paa dem!
ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।
9 Israel stoler paa HERREN, han er deres Hjælp og Skjold;
ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
10 Arons Hus stoler paa HERREN, han er deres Hjælp og Skjold;
੧੦ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
11 de, som frygter HERREN, stoler paa ham, han er deres Hjælp og Skjold.
੧੧ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
12 HERREN kommer os i Hu, velsigner, velsigner Israels Hus, velsigner Arons Hus,
੧੨ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!
13 velsigner dem, der frygter HERREN, og det baade smaa og store.
੧੩ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!
14 HERREN lader eder vokse i Tal, eder og eders Børn;
੧੪ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!
15 velsignet er I af HERREN, Himlens og Jordens Skaber.
੧੫ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।
16 Himlen er HERRENS Himmel, men Jorden gav han til Menneskens Børn.
੧੬ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।
17 De døde priser ej HERREN, ingen af dem, der steg ned i det tavse.
੧੭ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।
18 Men vi, vi lover HERREN, fra nu og til evig Tid!
੧੮ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!।

< Salme 115 >