< Salme 65 >

1 Til Sangmesteren. En Salme af David. En Sang.
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਗੀਤ। ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ।
2 Lovsang tilkommer dig paa Zion, o Gud, dig indfrier man Løfter, du, som hører Bønner;
ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ।
3 alt Kød kommer til dig, naar Brøden tynger.
ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ।
4 Vore Overtrædelser blev os for svare, du tilgiver dem.
ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
5 Salig den, du udvælger, lader bo i dine Forgaarde! Vi mættes af dit Huses Rigdom, dit Tempels Hellighed.
ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
6 Du svarer os underfuldt i Retfærd, vor Frelses Gud, du Tilflugt for den vide Jord, for fjerne Strande,
ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ।
7 du, som grundfæster Bjerge med Vælde, omgjordet med Kraft,
ਤੂੰ ਸਮੁੰਦਰਾਂ ਦੇ ਰੌਲ਼ੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲ਼ੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮਾ ਦਿੰਦਾ ਹੈਂ,
8 du, som dæmper Havenes Brusen, deres Bølgers Brusen og Folkefærds Larm,
ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।
9 saa Folk ved Verdens Ende gruer for dine Tegn; hvor Morgen og Aften oprinder, bringer du Jubel.
ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।
10 Du saa til Landet, vanded det, gjorde det saare rigt, Guds Bæk er fuld af Vand, du bereder dets Korn,
੧੦ਤੂੰ ਉਹ ਦੇ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ।
11 du vander dets Furer, jævner knoldene, bløder det med Regn, velsigner dets Sæd.
੧੧ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ।
12 Med din Herlighed kroner du Aaret, dine Vognspor flyder af Fedme;
੧੨ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ।
13 de øde Græsgange flyder, med Jubel omgjordes Højene; Engene klædes med Faar, Dalene hylles i Korn, i Jubel bryder de ud og synger!
੧੩ਜੂਹਾਂ ਇੱਜੜ ਨਾਲ ਕੱਜੀਆਂ ਗਈਆਂ, ਦੂਣਾ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਅਤੇ ਗਾਉਂਦੀਆਂ ਹਨ।

< Salme 65 >