< Salme 74 >
1 En Maskil af Asaf. Hvorfor har du, Gud, stødt os bort for evigt, hvi ryger din Vrede mod Hjorden, du røgter?
੧ਆਸਾਫ਼ ਦਾ ਮਸ਼ਕੀਲ। ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?
2 Kom din Menighed i Hu, som du fordum vandt dig, — du udløste den til din Ejendoms Stamme — Zions Bjerg, hvor du har din Bolig.
੨ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
3 Løft dine Fjed til de evige Tomter: Fjenden lagde alt i Helligdommen øde.
੩ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
4 Dine Fjender brøled i dit Samlingshus, satte deres Tegn som Tegn deri.
੪ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
5 Det saa ud, som naar man løfter Økser i Skovens Tykning.
੫ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
6 Og alt det udskaarne Træværk der! De hugged det sønder med Økse og Hammer.
੬ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
7 Paa din Helligdom satte de Ild, de skændede og nedrev dit Navns Bolig.
੭ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
8 De tænkte: »Til Hobe udrydder vi dem!« De brændte alle Guds Samlingshuse i Landet.
੮ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
9 Vore Tegn, dem ser vi ikke, Profeter findes ej mer; hvor længe, ved ingen af os.
੯ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
10 Hvor længe, o Gud, skal vor Modstander smæde, Fjenden blive ved at haane dit Navn?
੧੦ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
11 Hvorfor holder du din Haand tilbage og skjuler din højre i Kappens Fold?
੧੧ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
12 Vor Konge fra fordums Tid er dog Gud, som udførte Frelsens Værk i Landet.
੧੨ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
13 Du kløvede Havet med Vælde, knuste paa Vandet Dragernes Hoved;
੧੩ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
14 du søndrede Hovederne paa Livjatan og gav dem som Æde til Ørkenens Dyr;
੧੪ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
15 Kilde og Bæk lod du vælde frem, du udtørred stedseflydende Strømme;
੧੫ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
16 din er Dagen, og din er Natten, du grundlagde Lys og Sol,
੧੬ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ।
17 du fastsatte alle Grænser paa Jord, du frembragte Sommer og Vinter.
੧੭ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।
18 Kom i Hu, o HERRE, at Fjenden har haanet, et Folk af Daarer har spottet dit Navn!
੧੮ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
19 Giv ikke Vilddyret din Turteldues Sjæl, glem ikke for evigt dine armes Liv;
੧੯ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
20 se hen til Pagten, thi fyldte er Landets mørke Steder med Voldsfærds Boliger.
੨੦ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
21 Lad ej den fortrykte gaa bort med Skam, lad de arme og fattige prise dit Navn!
੨੧ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
22 Gud, gør dig rede, før din Sag, kom i Hu, hvor du stadig smædes af Daarer,
੨੨ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
23 lad ej dine Avindsmænds Røst uænset! Ustandseligt lyder dine Fjenders Larm!
੨੩ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲ਼ਾ ਨਿੱਤ ਉੱਠਦਾ ਰਹਿੰਦਾ ਹੈ।