< 2 Samuel 5 >
1 Derpå kom alle Israels Stammer til David i Hebron og sagde: "Vi er jo dit Kød og Blod!
੧ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ।
2 Allerede før i Tiden, da Saul var Konge over os, var det dig, som førte Israel ud i Kamp og hjem igen; og HERREN sagde til dig: Du skal vogte mit Folk Israel og være Hersker over Israel!"
੨ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
3 Og alle Israels Ældste kom til Kongen i Hebron, og Kong David sluttede i Hebron Pagt med dem for HERRENs Åsyn, og de salvede David til Konge over Israel.
੩ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ।
4 David var tredive År, da han blev Konge, og han herskede fyrretyve År.
੪ਜਿਸ ਵੇਲੇ ਦਾਊਦ ਰਾਜ ਕਰਨ ਲੱਗਾ ਤਦ ਉਸ ਦੀ ਉਮਰ ਤੀਹ ਸਾਲ ਸੀ ਅਤੇ ਉਸ ਨੇ ਚਾਲ੍ਹੀ ਸਾਲ ਰਾਜ ਕੀਤਾ।
5 I Hebron herskede han over Juda syv År og seks Måneder, og i Jerusalem herskede han tre og tredive År over hele Israel og Juda.
੫ਉਸ ਨੇ ਸੱਤ ਸਾਲ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਤੇ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
6 Derpå drog Kongen med sine Mænd til Jerusalem mod Jebusiterne, som boede deri Landet. Man sagde til Kongen: "Her kan du ikke trænge ind, thi blinde og lamme vil slå dig tilbage!" Dermed vilde de sige: "David kommer ikke herind!"
੬ਫਿਰ ਰਾਜਾ ਆਪਣਿਆਂ ਸੈਨਿਕਾਂ ਨਾਲ ਯਰੂਸ਼ਲਮ ਨੂੰ ਯਬੂਸੀਆਂ ਦੇ ਕੋਲ ਗਿਆ ਜੋ ਉਸ ਦੇਸ਼ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ, ਤੂੰ ਇੱਥੇ ਨਾ ਵੜੇਂਗਾ ਪਰੰਤੂ ਅੰਨ੍ਹੇ ਅਤੇ ਲੰਗੜੇ ਤੈਨੂੰ ਰੋਕਣਗੇ ਕਿਉਂ ਜੋ ਉਨ੍ਹਾਂ ਨੇ ਸਮਝਿਆ ਕਿ ਦਾਊਦ ਐਥੇ ਨਹੀਂ ਵੜ ਸਕੇਗਾ,
7 Men David indtog Klippeborgen Zion, det er Davidsbyen.
੭ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਹੀ ਦਾਊਦ ਦਾ ਸ਼ਹਿਰ ਬਣਿਆ।
8 På den Dag sagde David: "Enhver, som trænger frem til Vandledningen og slår en Jebusit, de halte og blinde, som Davids Sjæl hader, skal være Øverste og Hærfører". Derfor siger man: "En blind og en lam kommer ikke ind i Huset!"
੮ਉਸ ਦਿਨ ਦਾਊਦ ਨੇ ਆਖਿਆ, ਜਿਹੜਾ ਕੋਈ ਯਬੂਸੀਆਂ ਨੂੰ ਮਾਰਨਾ ਚਾਹੇ ਉਹ ਪਰਨਾਲੇ ਵਿੱਚੋਂ ਦੀ ਲੰਘੇ ਅਤੇ ਅੰਨ੍ਹੇ ਅਤੇ ਲੰਗੜੇ ਜਿਹਨਾਂ ਨੂੰ ਦਾਊਦ ਨਫ਼ਰਤ ਕਰਦਾ ਹੈ ਉਹਨਾਂ ਨੂੰ ਮਾਰਨ। ਇਸੇ ਲਈ ਇਹ ਕਹਾਉਤ ਚੱਲ ਪਈ ਕਿ ਅੰਨ੍ਹੇ ਅਤੇ ਲੰਗੜੇ ਰਾਜ ਮਹਿਲ ਵਿੱਚ ਨਹੀਂ ਵੜ ਸਕਦੇ।
9 Så tog David Bolig i Klippeborgen og kaldte den Davidsbyen; og han befæstede Byen rundt om fra Millo og indefter.
੯ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ ਅਤੇ ਉਸ ਨੇ ਉਹ ਦਾ ਨਾਮ ਦਾਊਦ ਦਾ ਸ਼ਹਿਰ ਰੱਖਿਆ ਅਤੇ ਦਾਊਦ ਨੇ ਆਲੇ-ਦੁਆਲੇ ਅਤੇ ਮਿੱਲੋ ਤੋਂ ਲੈ ਕੇ ਉਸ ਦੇ ਅੰਦਰ ਸ਼ਹਿਰਪਨਾਹ ਬਣਾਈ।
10 Og David blev mægtigere og mægtigere; HERREN, Hærskarers Gud, var med ham.
੧੦ਦਾਊਦ ਬਹੁਤ ਵੱਧਦਾ ਗਿਆ ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।
11 Kong Hiram af Tyrus sendte Sendebud til David med Cedertræer og tillige Tømmermænd og Stenhuggere, som byggede ham et Hus.
੧੧ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ।
12 Da skønnede David, at HERREN havde sikret hans Kongemagt over Israel og højnet hans Kongedømme for sit Folk Israels Skyld.
੧੨ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ।
13 David tog i Jerusalem endnu flere Medhustruer og Hustruer, efter at han var kommet dertil fra Hebron, og der fødtes ham flere Sønner og Døtre.
੧੩ਦਾਊਦ ਨੇ ਹਬਰੋਨ ਤੋਂ ਆ ਕੇ ਯਰੂਸ਼ਲਮ ਵਿੱਚ ਹੋਰ ਵੀ ਰਖ਼ੈਲਾਂ ਰੱਖੀਆਂ ਅਤੇ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਦਾਊਦ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
14 Navnene på dem, som fødtes ham i Jerusalem, er følgende: Sjammua, Sjobab, Natan, Salomo,
੧੪ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਅਤੇ ਸੁਲੇਮਾਨ,
15 Jibhar, Elisjua, Nefeg, Jafia,
੧੫ਯਿਬਹਾਰ, ਅਲੀਸ਼ੂਆ, ਨਫ਼ਗ, ਅਤੇ ਯਾਫ਼ੀਆ
16 Elisjama, Ba'aljada og Elifelet.
੧੬ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਾਲਟ।
17 Men da Filisterne hørte, at David var salvet til Konge over Israel, rykkede de alle ud for at søge efter ham. Ved Efterretningen herom drog David ned til Klippeborgen,
੧੭ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ। ਦਾਊਦ ਨੇ ਇਹ ਸੁਣਿਆ ਇਸ ਲਈ ਉਹ ਗੜ੍ਹ ਵਿੱਚ ਚਲਾ ਗਿਆ।
18 medens Filisterne kom og bredte sig i Refaimdalen.
੧੮ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ।
19 David rådspurgte da HERREN: "Skal jeg drage op mod Filisterne? Vil du give dem i min Hånd?" Og HERREN svarede David: "Drag op, thi jeg vil give Filisterne i din Hånd!"
੧੯ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਫ਼ਲਿਸਤੀਆਂ ਨੂੰ ਤੇਰੇ ਅਧੀਨ ਕਰ ਦਿਆਂਗਾ।
20 Så drog David til Ba'al-Perazim, og der slog han dem. Da sagde han: "HERREN har brudt igennem mine Fjender foran mig, som Vand bryder igennem!" Derfor kalder man Stedet Ba'al-Perazim.
੨੦ਇਸ ਲਈ ਦਾਊਦ ਬਆਲ-ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।
21 Og de lod deres Guder i Stikken der, og David og hans Mænd tog dem.
੨੧ਉਨ੍ਹਾਂ ਨੇ ਆਪਣੀਆਂ ਮੂਰਤਾਂ ਨੂੰ ਉੱਥੇ ਛੱਡਿਆ, ਸੋ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਚੁੱਕ ਲਿਆ।
22 Men Filisterne bredte sig på ny i Refaimdalen.
੨੨ਫ਼ਲਿਸਤੀ ਫੇਰ ਮੁੜ ਆਏ ਅਤੇ ਰਫ਼ਾਈਆਂ ਦੀ ਘਾਟੀ ਵਿੱਚ ਫੈਲ ਗਏ।
23 Da David rådspurgte HERREN, svarede han: "Drag ikke imod dem, men omgå dem og fald dem i Ryggen ud for Bakabuskene.
੨੩ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਮੰਗੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਪਿੱਛੇ ਦੀ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰ,
24 Når du da hører Lyden af Skridt i Bakabuskenes Toppe, skal du skynde dig, thi så er HERREN draget ud foran dig for at slå Filisternes Hær!"
੨੪ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰੇਗਾ।
25 David gjorde, som HERREN bød, og slog Filisterne fra Gibeon til hen imod Gezer.
੨੫ਇਸ ਲਈ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ, ਦਾਊਦ ਨੇ ਉਸੇ ਤਰ੍ਹਾਂ ਹੀ ਕੀਤਾ, ਅਤੇ ਫ਼ਲਿਸਤੀਆਂ ਨੂੰ ਗਬਾ ਤੋਂ ਲੈ ਕੇ ਗਜ਼ਰ ਵਿੱਚ ਪਹੁੰਚਣ ਤੱਕ ਮਾਰਿਆ।