< Daniel 7 >
1 I Kong Belsazzar af Babels første regeringsår havde Daniel et drømmesyn, og Syner gik igennem hans Hoved på hans Leje; og siden nedskrev han Drømmen og gengav Hovedindholdet.
੧ਬਾਬਲ ਦੇ ਰਾਜਾ ਬੇਲਸ਼ੱਸਰ ਦੇ ਰਾਜ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ।
2 Daniel tog til Orde og sagde: Jeg skuede i mit Syn om Natten, og se, Himmelens fire Vinde oprørte det store Hav,
੨ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ
3 og fire store Dyr steg op af Havet, det ene forskelligt fra det andet.
੩ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ ।
4 Det første så ud som en Løve og havde Ørnevinger; og jeg skuede, indtil Vingerne reves af, og det rejstes op fra Jorden og stilledes på to Ben som et Menneske og fik et Menneskehjerte.
੪ਪਹਿਲਾ ਸ਼ੇਰ ਬੱਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ
5 Og se, et andet Dyr, det næste i Rækken, så ud som en Bjørn; det rejstes op på den ene Side og havde tre Ribben i Gabet mellem Tænderne, og der blev sagt til det: "Kom, æd meget Kød!"
੫ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ!
6 Så skuede jeg videre, og se, endnu et Dyr; det så ud som en Panter og havde fire Fuglevinger på Ryggen og fire Hoveder, og Magt blev det givet.
੬ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ।
7 Og videre skuede jeg i Nattesynerne, og se, der var et fjerde Dyr, frygteligt, skrækkeligt og umådelig stærkt; det havde store Jerntænder, åd og knuste, og hvad der levnedes, trampede det ned med Fødderne. Det var forskelligt fra alle de tidligere Dyr og havde ti Horn.
੭ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।
8 Jeg lagde nøje Mærke til Hornene, og se, et andet Horn, som var lille, skød frem imellem dem, og tre af de tidligere Horn oprykkedes for at skaffe det Plads; og se, dette Horn havde Øjne som et Menneske og en Mund, der talte store Ord.
੮ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।
9 Jeg skuede videre: Med eet blev Troner sat frem, en gammel af Dage tog Sæde; hans Klædningvarhvid som Sne, hans Hovedhår rent som Uld; hans Trone var luende Ild, dens Hjul var flammende Ild.
੯ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।
10 En Strøm af Ild flød ud og strømmede frem derfra. Tusinde Tusinder tjente ham, og titusind Titusinder stod ham til Rede. Derpå sattes Retten, og Bøgerne lukkedes op.
੧੦ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
11 Jeg skuede, og ved Lyden af de store Ord, som Hornet talte. Jeg skuede, indtil Dyret blev dræbt og dets Krop tilintetgjort, og det blev kastet i Ilden og brændt.
੧੧ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ।
12 Også de andre dyr fratog man deres Magt, og deres Levetid fastsattes til Tid og Stund.
੧੨ਬਾਕੀ ਦਰਿੰਦਿਆਂ ਦਾ ਰਾਜ ਵੀ ਉਹਨਾਂ ਤੋਂ ਲਿਆ ਗਿਆ ਪਰ ਇੱਕ ਵੇਲੇ ਅਤੇ ਇੱਕ ਸਮੇਂ ਤੋੜੀਂ ਉਹਨਾਂ ਨੂੰ ਜਿੰਦ ਦਿੱਤੀ ਗਈ।
13 Jeg skuede videre i Nattesynerne: Og se, med Himlens Skyer kom en, der så ud som en Menneskesøn. Han kom hen til den gamle at Dage og førtes frem for ham;
੧੩ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
14 og Magt og Ære og Herredom gaves ham, og alle Folk, Stammer og Tungemål skal tjene ham; hans Magt er en eviig Magt, aldrig går den til Grunde, hans Rige kan ikke forgå.
੧੪ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
15 Jeg, Daniel, blev såre urolig til Sinds ved alt dette, og mit Hoveds Syner forfærdede mig.
੧੫ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ।
16 Så trådte jeg hen til en af de omstående og bad ham om sikker Oplysning om alt dette, og han svarede og tydede mig det:
੧੬ਅਤੇ ਜਿਹੜੇ ਨੇੜੇ ਖੜ੍ਹੇ ਸਨ ਮੈਂ ਉਹਨਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਹਨਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ।
17 "Disse tre store dyr betyder, at fire Konger skal fremstå af Jorden;
੧੭ਇਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ।
18 men siden skal den Højestes hellige modtage Riget og have det i Eje i Evigheders Evighed."
੧੮ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।
19 Så bad jeg om sikker Oplysning om det fjerde Dyr, som var forskelligt fra alle de andre, overmåde frygteligt, med Jerntænder og Kobberkløer, og som åd ogknuste og med sine Fødder nedtrampede, hvad der levnedes,
੧੯ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ।
20 og om de ti Horn på dets Hoved og det andet, som skød frem, for hvilket de tre faldt af, det Horn, som havde Øjne og en Mund, der talte store Ord, og som var større at se til end de andre.
੨੦ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।
21 Jeg havde skuet, hvorledes dette Horn førte Krig mod de hellige og overvandt dem,
੨੧ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ।
22 indtil den gamle af dage kom og Retten blev givet den Højestes hellige og Tiden kom, da de hellige tog Riget i Eje.
੨੨ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ।
23 Hans Svar lød: "Det fjerde Dyr betyder, at et fjerde Rige skal fremstå på Jorden, som skaj være forskelligt fra alle de andre Riger; det skal opsluge hele Jorden og søndertræde og knuse den.
੨੩ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ।
24 Og de ti Horn betyder, at der af dette Rige skal fremstå ti Konger, og efter dem skal der komme en anden, som skal være forskellig fra de tidligere; og han skal fælde tre Konger
੨੪ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ।
25 og tale mod den Højeste og mishandle den Højestes hellige; han skal sætte sig for at ændre Tider og Lov, og de skal gives i hans Hånd en Tid og to Tider og en halv Tid.
੨੫ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।
26 Men så sættes Retten, og hans Herredømme fratages ham og tilintetgøres og ødelægges for evigt.
੨੬ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ।
27 Men Riget og Herredømmet og Storheden, som tilhørte alle Rigerne under Himmelen, skal gives den Højestes helliges Folk; dets Rige er et evigt Rige, og alle Magter skal tjene og lyde det."
੨੭ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।
28 Her ender Fremstillingen. Jeg, Daniel, blev såre forfærdet over mine Tanker, og mit Ansigt skiftede Farve; men jeg gemte Sagen i mit Hjerte.
੨੮ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।