< Ezekiel 30 >
1 HERRENs Ord kom til mig således:
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Menneskesøn, profeter og sig: Så siger den Herre HERREN: Jamrer: Ak, hvilken Dag!
੨ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੁਰਲਾ, ਅਫ਼ਸੋਸ ਉਸ ਦਿਨ ਤੇ!
3 Thi nær er Dagen, ja nær er HERRENs Dag; det bliver en Mulmets Dag, Hedningernes Tid.
੩ਇਸ ਲਈ ਕਿ ਦਿਨ ਨੇੜੇ ਹੈ, ਹਾਂ, ਯਹੋਵਾਹ ਦਾ ਦਿਨ ਨੇੜੇ ਹੈ, ਅਰਥਾਤ ਬੱਦਲਾਂ ਦਾ ਦਿਨ, ਇਹ ਕੌਮਾਂ ਦਾ ਸਮਾਂ ਹੋਵੇਗਾ!
4 Et Sværd kommer over Ægypten, og Ætiopien gribes af Skælven, når de slagne segner i Ægypten, når dets Rigdom bortføres og dets Grundvolde nedbrydes.
੪ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਉਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ।
5 Ætioperne, Put og Lud og alt Blandingsfolket, Kub og min Pagts Sønner" skal falde for Sværdet med dem.
੫ਕੂਸ਼, ਪੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।
6 Så siger HERREN: Alle, som støtter Ægypten, skal falde og dets stolte Herlighed synke sammen; fra Migdol til Syene skal de falde for Sværdet, lyder det fra den Herre HERREN.
੬ਯਹੋਵਾਹ ਇਹ ਆਖਦਾ ਹੈ, ਮਿਸਰ ਦੇ ਸਹਾਇਕ ਡਿੱਗ ਪੈਣਗੇ, ਅਤੇ ਉਹ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ, ਮਿਗਦੋਲ ਸਵੇਨੇਹ ਤੋਂ, ਉਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
7 Det skal lægges øde blandt øde Lande, og Byerne skal ligge hen blandt tilintetgjorte Byer;
੭ਉਹ ਉੱਜੜੇ ਦੇਸਾਂ ਦੇ ਵਿਚਕਾਰ ਉੱਜੜਨਗੇ, ਅਤੇ ਉਹ ਦੇ ਸ਼ਹਿਰ ਉੱਜੜੇ ਸ਼ਹਿਰਾਂ ਦੇ ਵਿਚਕਾਰ ਉਜਾੜ ਰਹਿਣਗੇ।
8 og de skal kende, at jeg er HERREN, når jeg sætter Ild på Ægypten og alle dets Hjælpere knuses.
੮ਜਦੋਂ ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਅਤੇ ਉਹ ਦੇ ਸਾਰੇ ਸਹਾਇਕ ਤੋੜੇ ਜਾਣਗੇ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
9 På hin Dag skal der udgå Sendebud fra mig på Skibe for at indjage det sorgløse Ætiopien Rædsel, og de skal gribes af Skælven over Ægyptens Dag; thi se, den kommer.
੯ਉਸ ਦਿਨ ਬਹੁਤ ਸਾਰੇ ਜਹਾਜ਼ਾਂ ਵਿੱਚ ਮੇਰੇ ਵੱਲੋਂ ਭੇਜੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਹਨਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ! ਉਹ ਆਉਂਦਾ ਹੈ।
10 Så siger den Herre HERREN: Jeg gør Ende på Ægyptens Herlighed ved kong Nebukadrezar af Babel.
੧੦ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਮਿਸਰ ਦੀ ਭੀੜ ਨੂੰ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥੋਂ ਮੁਕਾ ਦੇਵਾਂਗਾ।
11 Han og hans Folk med ham, de grummeste blandt Folkene, skal hentes for at ødelægge Landet; de skal drage deres Sværd mod Ægypten og fylde Landet med slagne.
੧੧ਉਹ ਅਤੇ ਉਹ ਦੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਦੇਸ ਉਜਾੜਨ ਲਈ ਭੇਜੇ ਜਾਣਗੇ, ਉਹ ਮਿਸਰ ਦੇ ਵਿਰੁੱਧ ਆਪਣੀਆਂ ਤਲਵਾਰਾਂ ਖਿੱਚਣਗੇ, ਅਤੇ ਦੇਸ ਨੂੰ ਵੱਢਿਆ ਹੋਇਆਂ ਨਾਲ ਭਰ ਦੇਣਗੇ।
12 Jeg tørlægger Strømmene, sælger Landet til onde Folk, og ved fremmede ødelægger jeg det med alt, hvad der er deri. Jeg, HERREN, har talet.
੧੨ਮੈਂ ਨਦੀਆਂ ਨੂੰ ਸੁੱਕਾ ਦਿਆਂਗਾ, ਅਤੇ ਦੇਸ ਨੂੰ ਬੁਰਿਆਰਾਂ ਦੇ ਹੱਥ ਵੇਚਾਂਗਾ, ਅਤੇ ਮੈਂ ਉਸ ਦੇਸ ਅਤੇ ਉਸ ਦੀ ਭਰਪੂਰੀ ਨੂੰ ਓਪਰਿਆਂ ਦੇ ਹੱਥੋਂ ਉਜਾੜ ਦਿਆਂਗਾ, ਮੈਂ ਯਹੋਵਾਹ ਨੇ ਆਖਿਆ ਹੈ।
13 Så siger den Herre HERREN: Jeg tilintetgør Afgudsbillederne og udrydder Høvdingerne af Nof og Fyrsterne af Ægypten; de skal ikke findes mere; og jeg indjager Ægypten Rædsel.
੧੩ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ਼ ਵਿੱਚੋਂ ਮੂਰਤੀਆਂ ਨੂੰ ਨਾਸ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ।
14 Jeg lægger Patros øde, sætter Ild på Zoan og holder Dom over No.
੧੪ਪਥਰੋਸ ਨੂੰ ਉਜਾੜ ਦਿਆਂਗਾ, ਸੋਆਨ ਵਿੱਚ ਅੱਗ ਲਾਵਾਂਗਾ ਅਤੇ ਨੋ ਵਿੱਚ ਮੈਂ ਨਿਆਂ ਕਰਾਂਗਾ।
15 Jeg udøser min Vrede over Sin, Ægyptens Bolværk, og udrydder Nos larmende Hob.
੧੫ਮੈਂ ਸੀਨ ਉੱਤੇ ਜੋ ਮਿਸਰ ਦਾ ਗੜ੍ਹ ਹੈ, ਆਪਣਾ ਕਹਿਰ ਭੇਜਾਂਗਾ ਅਤੇ ਨੋ ਸ਼ਹਿਰ ਦੀ ਭੀੜ ਨੂੰ ਵੱਢ ਸੁੱਟਾਂਗਾ।
16 Jeg sætter Ild på Ægypten, Syene skal skælve af Angst, der skal brydes Hul på No, og dets Mure skal nedrives.
੧੬ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਸੀਨ ਨੂੰ ਕਰੜਾ ਦੁੱਖ ਹੋਵੇਗਾ, ਨੋ ਚੀਰਿਆ ਜਾਵੇਗਾ ਅਤੇ ਨੋਫ਼ ਦਿਨੋ ਦਿਨ ਦੁੱਖੀ ਹੋਵੇਗਾ।
17 De unge Mænd i On og Pibeset skal falde for Sværdet og Kvinderne vandre i Fangenskab.
੧੭ਊਨ ਸ਼ਹਿਰ ਅਤੇ ਪੀ-ਬਸਥ ਸ਼ਹਿਰ ਦੇ ਗੱਭਰੂ ਤਲਵਾਰ ਨਾਲ ਡਿੱਗ ਪੈਣਗੇ ਅਤੇ ਔਰਤਾਂ ਗੁਲਾਮੀ ਵਿੱਚ ਜਾਣਗੀਆਂ।
18 I Takpankes sortner Dagen, når jeg der sønderbryder Ægyptens Herskerstav, og dets stolte Herlighed får Ende der. Selv skal det skjules af Skyer og dets Småbyer vandre i Fangenskab.
੧੮ਤਹਪਨਹੇਸ ਵਿੱਚ ਵੀ ਦਿਨ ਨੂੰ ਹਨ੍ਹੇਰਾ ਹੋ ਜਾਵੇਗਾ, ਜਦੋਂ ਮੈਂ ਉੱਥੇ ਮਿਸਰ ਦੇ ਜੂਲਿਆਂ ਨੂੰ ਤੋੜਾਂਗਾ ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਸ ਦੀਆਂ ਧੀਆਂ ਗੁਲਾਮੀ ਵਿੱਚ ਜਾਣਗੀਆਂ।
19 Jeg holder Dom over Ægypten; og de skal kende, at jeg er HERREN.
੧੯ਮੈਂ ਮਿਸਰ ਵਿੱਚ ਨਿਆਂ ਕਰਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!
20 I det ellevte År på den syvende Dag i den første Måned kom HERRENs Ord til mig således:
੨੦ਅਜਿਹਾ ਹੋਇਆ ਕਿ ਬਾਰਵੇਂ ਸਾਲ ਦੇ ਪਹਿਲੇ ਮਹੀਨੇ ਦੀ ਸੱਤ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
21 Menneskesøn! Ægypterkongen Faraos Arm har jeg brudt; og se den skal ikke forbindes, ikke læges ved at der lægges Bind om den, så den kunde få Kræfter til atter at gribe Sværdet.
੨੧ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ।
22 Derfor, så siger den Herre HERREN: Se, jeg kommer over Farao, Ægyptens Konge, og bryder hans Arme, både den hele og den brudte, og lader Sværdet falde af hans Hånd.
੨੨ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ।
23 Jeg spreder Ægypterne blandt Folkene og udstrør dem i Landene.
੨੩ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ।
24 Men jeg styrker Babels Konges Arme og lægger mit Sværd i hans Hånd; og jeg bryder Faraos Arme, og han skal stønne for ham på såredes Vis.
੨੪ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।
25 Jeg styrker Babels Konges Arme, men Faraos skal synke; og de skal kende, at jeg er HERREN, når jeg lægger mit Sværd i Babels Konges Hånd og han svinger det imod Ægypten.
੨੫ਜਦ ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
26 Og jeg spreder Ægypterne blandt Folkene og udstrør dem i Landene; og de skal kende, at jeg er HERREN.
੨੬ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!