< Esajas 32 >

1 Se, en Konge skal herske med Retfærd, Fyrster styre med Ret,
ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।
2 hver af dem som Læ imod Storm og Ly imod Regnskyl, som Bække i Ørk, som en vældig Klippes Skygge i tørstende Land.
ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।
3 De seendes Øjne skal ej være blinde, de hørendes Ører skal lytte;
ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।
4 letsindiges Hjerte skal nemme Kundskab, stammendes Tunge tale flydende, rent.
ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪੱਸ਼ਟ ਬੋਲਣ ਲਈ ਤਿਆਰ ਰਹੇਗੀ।
5 Dåren skal ikke mer kaldes ædel, højsindet ikke Skalken.
ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ।
6 Thi Dåren taler kun Dårskab, hans Hjerte udtænker Uret for at øve Niddingsværk og prædike Frafald fra HERREN, lade den sultne være tom og den tørstige mangle Vand.
ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।
7 Skalkens Midler er onde, han oplægger lumske Råd for at ødelægge arme med Løgn, skønt Fattigmand godtgør sin Ret.
ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।
8 Men den ædle har ædelt for og står fast i, hvad ædelt er.
ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ।
9 Op, hør min Røst, I sorgløse Kvinder, I trygge Døtre, lyt til min Tale!
ਹੇ ਲਾਪਰਵਾਹ ਔਰਤੋਂ ਉੱਠੋ, ਮੇਰੀ ਅਵਾਜ਼ ਸੁਣੋ! ਹੇ ਬੇਫ਼ਿਕਰ ਧੀਓ, ਮੇਰੇ ਬਚਨ ਉੱਤੇ ਕੰਨ ਲਾਓ!
10 Om År og Dag skal I trygge skælve, thi med Vinhøst er det ude, der kommer ej Frugthøst.
੧੦ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।
11 Bæv, I sorgløse, skælv, I trygge, klæd jer af og blot jer, bind Sæk om Lænd;
੧੧ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ!
12 slå jer for Brystet og klag over yndige Marker, frugtbare Vinstokke,
੧੨ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ।
13 mit Folks med Tidseltorn dækkede Jord, ja, hvert Glædens Hus, den jublende By!
੧੩ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।
14 Thi Paladset er øde, Bylarmen standset, Ofel med Tårnet en Grushob for evigt, Vildæslers Fryd, en Græsgang for Hjorde -
੧੪ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ-ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰਨੇ, ਜੰਗਲੀ ਗਧਿਆਂ ਦੀ ਖੁਸ਼ੀ ਅਤੇ ਇੱਜੜਾਂ ਦੀ ਚਾਰਗਾਹ ਹੋ ਜਾਣਗੇ।
15 til Ånd fra det høje udgydes over os. Da bliver Ørkenen til Frugthave, Frugthaven regnes for Skov.
੧੫ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।
16 Ret fæster Bo i Ørkenen, i Frugthaven dvæler Retfærd;
੧੬ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ।
17 Retfærds Frugt bliver Fred og Rettens Vinding Tryghed for evigt.
੧੭ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।
18 Da bor mit Folk i Fredens Hjem, i trygge Boliger, sorgfri Pauluner.
੧੮ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ।
19 Skoven styrter helt, Byen bøjes dybt.
੧੯ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ।
20 Salige I, som sår ved alle Vande, lader Okse og Æsel frit løbe om!
੨੦ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।

< Esajas 32 >