< Esajas 46 >
1 I Knæ er Bel, og Nebo er bøjet, deres billeder gives til Dyr og Fæ, de læsses som byrde på trætte Dyr
੧ਬੇਲ ਦੇਵਤਾ ਝੁੱਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ।
2 De bøjes, i Knæ er de alle, de kan ikke frelse Byrden, og selv må de vandre i Fangenskab.
੨ਉਹ ਇਕੱਠੇ ਝੁੱਕ ਜਾਂਦੇ, ਉਹ ਕੁੱਬੇ ਹੋ ਜਾਂਦੇ, ਉਹ ਬੋਝ ਨੂੰ ਛੁਡਾ ਨਾ ਸਕੇ, ਸਗੋਂ ਆਪ ਹੀ ਗੁਲਾਮੀ ਵਿੱਚ ਚਲੇ ਗਏ।
3 Hør mig, du Jakobs Hus, al Resten af Israels Hus, løftet fra Moders Liv, båret fra Moders Skød.
੩ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,
4 Til Alderdommen er jeg den samme, jeg bærer jer, til Hårene gråner; ret som jeg bar, vil jeg bære, jeg, jeg vil bære og redde.
੪ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ।
5 Med hvem vil I jævnstille ligne mig, hvem vil I gøre til min Lige?
੫ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ?
6 De øser Guld af Pung, Sølv får de vejet på Vægt, de lejer en Guldsmed, som gør det til en Gud, de bøjer sig, kaster sig ned;
੬ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ!
7 de løfter den på Skuldren og bærer den, sætter den på Plads, og den står, den rører sig ikke af Stedet råber de til den, svarer den ikke, den frelser dem ikke i Nød.
੭ਉਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਵਾਂ ਤੋਂ ਬਚਾਉਂਦਾ ਹੈ।
8 Kom dette i Hu, lad jer råde, I frafaldne, læg jer det på Sinde!
੮ਹੇ ਅਪਰਾਧੀਓ, ਇਹ ਗੱਲ ਨੂੰ ਯਾਦ ਰੱਖੋ ਅਤੇ ਧਿਆਨ ਦਿਓ, ਫੇਰ ਦਿਲ ਤੇ ਲਾਓ!
9 Kom i Hu, hvad er forudsagt før, thi Gud er jeg, ellers ingen, ja Gud, der er ingen som jeg,
੯ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ।
10 der forud forkyndte Enden, tilforn, hvad der ikke var sket, som sagde: "Mit Råd står fast, jeg fuldbyrder al min Vilje,"
੧੦ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।
11 som fra Øst kalder Ørnen hid, fra det fjerne mit Råds Fuldbyrder. Jeg taled og lader det ske, udtænkte og fuldbyrder det.
੧੧ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ।
12 Hør på mig, I modløse, som tror, at Retten er fjern:
੧੨ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੋ ਧਰਮ ਤੋਂ ਦੂਰ ਹੋ, -
13 Jeg bringer min Ret, den er ej fjern, min Frelse tøver ikke; jeg giver Frelse på Zion, min Herlighed giver jeg Israel.
੧੩ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ।