< Jeremias 15 >
1 Da sagde HERREN til mig: Om så Moses og Samuel stod for mit Åsyn, vilde mit Hjerte ikke vende sig til dem. Jag dette Folk bort fra mit Åsyn!
੧ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!
2 Og når de spørger dig: "Hvor skal vi gå hen?" så svar dem: Så siger HERREN: Hvo Dødens er, til Død, hvo Sværdets er, til Sværd, hvo Hungerens er, til Hunger, hvo Fangenskabets er, til Fangenskab!
੨ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।
3 Jeg sætter fire Magter over dem, lyder det fra HERREN: Sværdet til at slå ihjel, Hundene til at slæbe bort, Himmelens Fugle og Jordens Dyr til at æde og ødelægge.
੩ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ
4 Jeg gør dem til Rædsel for alle Jordens Riger for Ezekiass Søns, Kong Manasse af Judas, Skyld, for alt, hvad han gjorde i Jerusalem.
੪ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ।
5 Hvo føler, Jerusalem, for dig, hvo ynker dig vel, hvo bøjer af fra Vejen og spørger til dig?
੫ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਜਾਂ ਕੌਣ ਤੇਰਾ ਦਰਦੀ ਹੋਵੇਗਾ? ਜਾਂ ਕੌਣ ਤੇਰੀ ਸੁੱਖ-ਸਾਂਦ ਪੁੱਛਣ ਲਈ ਮੁੜੇਗਾ?
6 Du vragede mig, så lyder def fra HERREN; du veg bort. Jeg udrækker Hånden, udsletter dig, træt af at ynkes.
੬ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ। ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪਛਤਾਉਂਦਾ ਮੈਂ ਥੱਕ ਗਿਆ!
7 Med Kasteskovl kaster jeg dem i Landets Porte, mit Folk gør jeg barnløst og til intet; de vendte ej om.
੭ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ। ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।
8 Flere end Havets Sandskorn bliver deres Enker. Jeg sender over Ynglingens Moder ved Middag en Hærger, brat lader jeg Angst og Rædsel falde på hende.
੮ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ।
9 Syvsønnemoder vansmægter, opgiver Ånden, hendes Sol går alt ned ved Dag, hun beskæmmes og blues. De overblevne giver jeg til Sværdet for Fjendernes Øjne, lyder det fra HERREN.
੯ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਉਹਨਾਂ ਦੇ ਰਹਿੰਦੇ-ਖੂਹੰਦੇ ਨੂੰ ਉਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।
10 Ve mig, min Moder, at du fødte mig, en Tvistens og kivens Mand for Alerden! Jeg gav eller modtog ej Lån, og de bander mig alle.
੧੦ਹਾਏ ਮੇਰੇ ਉੱਤੇ! ਹੇ ਮੇਰੀ ਮਾਤਾ ਕਿ ਤੂੰ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਤੇ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!
11 HERREN sagde: Sandelig, jeg løser dig, at det må gå dig vel. Sandelig, jeg lader Fjenden bønfalde dig i Ulykkens og Trængselens Tid.
੧੧ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ
12 Sønderbryder man Jern, Jern fra Norden, og kobber?
੧੨ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਜਾਂ ਪਿੱਤਲ ਨੂੰ ਤੋੜ ਸਕਦਾ ਹੈ?
13 Din Rigdom og dine Skatte giver jeg hen til Rov, ikke for Betaling, men til Straf for alle dine Synder i alle dine Landemærker;
੧੩ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਇਹ ਹੋਵੇਗਾ
14 jeg lader dig trælle for dine Fjender i et Land, du ikke kender, thi Ild luer op i min Vrede; den brænder mod eder.
੧੪ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।
15 Du kender det, HERRE, kom mig i Hu, tag dig af mig; hævn mig på dem, som forfølger mig, vær ikke langmodig, så jeg rives bort! Vid, at for din Skyld bærer jeg Hån
੧੫ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।
16 fra dem, der lader hånt om dit Ord; ryd dem ud!" Men mig blev dit Ord til Fryd og til Hjertens Glæde; thi dit Navn er nævnet over mig, HERRE, Hærskarers Gud.
੧੬ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।
17 Ikke sad jeg og jubled i glades Lag; grebet af din Hånd sad jeg ene, thi du fyldte mig med Harme.
੧੭ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।
18 Hvorfor er min Smerte evig, ulægeligt mit Sår? Det vil ikke læges. Du blev mig som en skuffende Bæk, som Vand, der sviger.
੧੮ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀਂ?।
19 Derfor så siger Herren: Omvender du dig, vil jeg omvende dig, så du står for mit Åsyn; giver du det ædle, ej det uædle, Vækst, skal du være som min Mund. De skal vende om til dig, du ikke til dem.
੧੯ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।
20 Jeg gør dig for dette Folk til en Kobbermur, ingen kan storme; de skal kæmpe mod dig, men ikke få Overhånd over dig, thi jeg er med dig for at frelse og redde dig, lyder det fra HERREN.
੨੦ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।
21 Jeg redder dig af ondes Vold og frier dig af Voldsmænds Hånd.
੨੧ਮੈਂ ਬੁਰਿਆਰ ਦੇ ਹੱਥੋਂ ਤੈਨੂੰ ਛੁਡਾਵਾਂਗਾ, ਅਤੇ ਬੇਤਰਸ ਦੇ ਹੱਥੋਂ ਤੇਰਾ ਨਿਸਤਾਰਾ ਕਰਾਂਗਾ।