< Josua 6 >

1 Men Jeriko var lukket og stængt for Israelitterne, ingen gik ud eller ind.
ਯਰੀਹੋ ਦੇ ਸਾਰੇ ਫਾਟਕ ਇਸਰਾਏਲੀਆਂ ਦੇ ਕਾਰਨ ਵੱਡੀ ਸਖ਼ਤੀ ਦੇ ਨਾਲ ਬੰਦ ਕੀਤੇ ਹੋਏ ਸੀ, ਨਾ ਕੋਈ ਅੰਦਰ ਆ ਸਕਦਾ ਸੀ, ਨਾ ਕੋਈ ਬਾਹਰ ਜਾ ਸਕਦਾ ਸੀ।
2 Da sagde HERREN til Josua: "Se, jeg giver Jeriko og dets Konge og Krigere i din Hånd.
ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਵੇਖ ਮੈਂ ਯਰੀਹੋ, ਉਸ ਦੇ ਰਾਜੇ ਅਤੇ ਉਸ ਦੇ ਸੂਰਬੀਰਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।
3 Alle eders våbenføre Mænd skal gå rundt om Byen, een Gang rundt; det skal I gøre seks Dage;
ਇਸ ਲਈ ਤੁਸੀਂ ਸਾਰੇ ਯੋਧੇ ਸ਼ਹਿਰ ਨੂੰ ਘੇਰ ਲਓ ਅਤੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਚੱਕਰ ਲਗਾਓ ਅਤੇ ਛੇਆਂ ਦਿਨਾਂ ਤੱਕ ਤੁਸੀਂ ਅਜਿਹਾ ਹੀ ਕਰਨਾ।
4 og syv Præster skal bære syv Væderhorn foran Arken. Men den syvende Dag skal I gå rundt om Byen syv Gange, og Præsterne skal støde i Hornene.
ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਗਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਉਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ।
5 Når der så blæses i Væderhornet, og I hører Hornets Lyd, skal alt Folket opløfte et vældigt Krigsskrig; så skal Byens Mur styrte sammen, og Folket kan gå lige ind, hver fra sin Plads."
ਜਦ ਉਹ ਦੇਰ ਤੱਕ ਮੇਢੇ ਦੇ ਸਿੰਗਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਸ਼ਹਿਰਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ।
6 Josua, Nuns Søn, lod da Præsterne kalde og sagde til dem: "I skal bære Pagtens Ark, og syv Præster skal bære syv Væderhorn foran HERRENs Ark!"
ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਆਖਿਆ, ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਜਾਜਕ ਸੱਤ ਤੁਰ੍ਹੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ।
7 Og han sagde til Folket: "Drag ud og gå rundt om Byen, således at de, som bærer Våben, går foran HERRENs Ark!"
ਫਿਰ ਉਸ ਨੇ ਉਹਨਾਂ ਲੋਕਾਂ ਨੂੰ ਆਖਿਆ, ਲੰਘੋ ਅਤੇ ਸ਼ਹਿਰ ਨੂੰ ਘੇਰ ਲਓ ਅਤੇ ਸ਼ਸਤਰ ਧਾਰੀ ਯਹੋਵਾਹ ਦੇ ਸੰਦੂਕ ਦੇ ਅੱਗੇ ਲੰਘਣ।
8 Da nu Josua havde talt til Folket, gik de syv Præster, som bar de syv Væderhorn foran HERREN, frem og stødte i Hornene, medens HERRENs Pagts Ark fulgte efter;
ਜਦ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਤਾਂ ਸੱਤ ਜਾਜਕ ਸੱਤ ਤੁਰ੍ਹੀਆਂ ਲੈ ਕੇ ਯਹੋਵਾਹ ਦੇ ਅੱਗੋਂ ਦੀ ਲੰਘੇ ਅਤੇ ਉਹਨਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਵਾਹ ਦੇ ਨੇਮ ਦਾ ਸੰਦੂਕ ਉਹਨਾਂ ਦੇ ਮਗਰ ਆਉਂਦਾ ਸੀ।
9 og de, som bar Våben, gik foran Præsterne, som stødte i Hornene, og de, som sluttede Toget, fulgte efter Arken, medens der blæstes i Hornene.
ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ-ਮਗਰ ਤੁਰੇ ਆਉਂਦੇ ਸਨ ਜਦ ਉਹ ਜਾਂਦੇ-ਜਾਂਦੇ ਤੁਰ੍ਹੀਆਂ ਵਜਾਉਂਦੇ ਸਨ।
10 Men Josua bød Folket: "I må ikke opløfte Krigsskrig eller lade eders Røst høre, og intet Ord må udgå af eders Mund, før den Dag jeg siger til eder: Råb! Men så skal I råbe!"
੧੦ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਜੈਕਾਰਾ ਨਾ ਗਜਾਉਣਾ ਅਤੇ ਨਾ ਹੀ ਤੁਹਾਡੀ ਅਵਾਜ਼ ਸੁਣਾਈ ਦੇਵੇ ਅਤੇ ਤੁਹਾਡੇ ਮੂੰਹੋਂ ਕੋਈ ਗੱਲ ਨਾ ਨਿੱਕਲੇ ਜਿਸ ਦਿਨ ਤੱਕ ਮੈਂ ਤੁਹਾਨੂੰ ਜੈਕਾਰਾ ਗਜਾਉਣ ਨੂੰ ਨਾ ਆਖਾਂ, ਤਦ ਤੁਸੀਂ ਜੈਕਾਰਾ ਗਜਾਇਓ।
11 Så lod han HERRENs Ark bære rundt om Byen, een Gang rundt, og derpå begav de sig tilbage til Lejren og overnattede der.
੧੧ਉਸ ਤੋਂ ਬਾਅਦ ਯਹੋਵਾਹ ਦਾ ਸੰਦੂਕ ਸ਼ਹਿਰ ਦੇ ਦੁਆਲੇ ਇੱਕ ਵਾਰੀ ਘੁੰਮ ਆਇਆ ਤਾਂ ਉਹ ਡੇਰੇ ਵਿੱਚ ਮੁੜ ਆਏ ਅਤੇ ਡੇਰੇ ਵਿੱਚ ਰਾਤ ਰਹੇ।
12 Tidligt næste Morgen gjorde Josua sig rede, og Præsterne bar HERRENs Ark,
੧੨ਯਹੋਸ਼ੁਆ ਤੜਕੇ ਉੱਠਿਆ ਅਤੇ ਜਾਜਕਾਂ ਨੇ ਯਹੋਵਾਹ ਦਾ ਸੰਦੂਕ ਚੁੱਕ ਲਿਆ।
13 og de syv Præster, som bar de syv Væderhorn foran HERRENs Ark, gik og stødte i Hornene; de, som bar Våben, gik foran dem, og de, som sluttede Toget, fulgte efter HERRENs Ark, medens der blæstes i Hornene.
੧੩ਸੱਤ ਜਾਜਕ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਹਨਾਂ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ-ਮਗਰ ਤੁਰੇ ਜਾਂਦੇ ਸਨ ਅਤੇ ਉਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ।
14 Anden Dag gik de een Gang rundt om Byen, hvorefter de vendte tilbage til Lejren; således gjorde de seks Dage.
੧੪ਉਹ ਦੂਜੇ ਦਿਨ ਫਿਰ ਇੱਕ ਵਾਰੀ ਸ਼ਹਿਰ ਦੇ ਦੁਆਲੇ ਫਿਰੇ ਅਤੇ ਡੇਰੇ ਵਿੱਚ ਮੁੜ ਆਏ। ਉਹਨਾਂ ਨੇ ਇਸ ਤਰ੍ਹਾਂ ਛੇ ਦਿਨ ਤੱਕ ਕੀਤਾ।
15 Men den syvende Dag brød de op tidligt, ved Morgenrødens frembrud og gik på samme Måde syv Gange rundt om Byen; kun på denne Dag drog de syv Gange rundt om Byen;
੧੫ਸੱਤਵੇਂ ਦਿਨ ਉਹ ਤੜਕੇ ਹੀ ਦਿਨ ਚੜਨ ਦੇ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਹੀ ਸ਼ਹਿਰ ਦੇ ਦੁਆਲੇ ਸੱਤ ਵਾਰ ਘੁੰਮੇ। ਸਿਰਫ਼ ਉਸੇ ਦਿਨ ਉਹ ਸ਼ਹਿਰ ਦੇ ਦੁਆਲੇ ਸੱਤ ਵਾਰੀ ਘੁੰਮੇ।
16 og syvende Gang stødte Præsterne i Hornene, og Josua sagde til Folket: "Opløft Krigsskriget! Thi HERREN har givet eder Byen.
੧੬ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!
17 Og Byen skal lyses i Band for HERREN med alt, hvad der er i den; kun Skøgen Rahab skal blive i Live tillige med alle dem, som er i hendes Hus, fordi hun skjulte Sendebudene, som vi udsendte.
੧੭ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ।
18 Men I skal tage eder vel i Vare for det bandlyste, så I ikke attrår og tager noget af det bandlyste og derved bringer Bandet over Israels lejr og styrter den i Ulykke.
੧੮ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।
19 Men alt Sølv og Guld og alle Kobber og Jernsager skal helliges HERREN; det skal bringes ind i HERRENs Skatkammer!"
੧੯ਸਾਰੀ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤਰ ਹਨ ਇਸ ਲਈ ਉਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ।
20 Så opløftede Folket Krigsskrig, og de stødte i Hornene og da Folket hørte Hornene, opløftede det et vældigt Krigsskrig; da styrtede Muren sammen, og Folket gik lige ind i Byen; således indtog de Byen.
੨੦ਲੋਕਾਂ ਨੇ ਜੈਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈਕਾਰਾ ਬੋਲੇ ਤਾਂ ਸ਼ਹਿਰ ਦੀ ਚਾਰ-ਦੀਵਾਰੀ ਡਿੱਗ ਗਈ ਇੱਥੋਂ ਤੱਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਤੇ ਸ਼ਹਿਰ ਨੂੰ ਜਿੱਤ ਲਿਆ।
21 Derpå lagde de med Sværdet Band på alt, hvad der var i Byen, Mænd og Kvinder, unge og gamle, Hornkvæg, Småkvæg og Æsler.
੨੧ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।
22 Men til de to Mænd, som havde udspejdet Landet, sagde Josua: "Gå ind i Skøgens Hus og før Kvinden og alt, hvad hendes er, ud derfra, som I tilsvor hende!"
੨੨ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ।
23 De unge Mænd, som havde været Spejdere, gik da ind og førte Rabab ud tillige med hendes Fader og Moder og hendes Brødre, hele hendes Slægt og alt, hvad hendes var; de førte dem ud og lod dem stå uden for Israels Lejr.
੨੩ਤਦ ਉਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ।
24 Men på Byen og alt, hvad der var i den, stak de Ild; kun Sølvet og Guldet og Kobber og Jernsagerne bragte de ind i HERRENs Hus's Skatkammer.
੨੪ਫਿਰ ਉਹਨਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖ਼ਜ਼ਾਨੇ ਵਿੱਚ ਰੱਖ ਦਿੱਤੇ।
25 Men Skøgen Rahab og hendes Fædrenehus og alt, hvad hendes var, lod Josua blive i Live, og hun kom til at bo blandt Israeliterne og gør det den Dag i Dag, fordi hun havde skjult Sendebudene, som Josua havde sendt ud for at udspejde Jeriko.
੨੫ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਉਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੱਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਖੋਜੀਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖ਼ੋਜ ਕੱਢਣ ਨੂੰ ਭੇਜਿਆ ਸੀ ਉਸ ਨੇ ਲੁਕਾਇਆ ਸੀ।
26 På den Tid tog Josua Folket i Ed, idet han sagde: "Forbandet være den Mand for HERRENs Åsyn, som indlader sig på at opbygge denne By, Jeriko. Det skal koste ham hans førstefødte at lægge Grunden og hans yngste at sætte dens Portfløje ind."
੨੬ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ!
27 Således var HERREN med Josua, og hans Ry udbredte sig over hele Landet.
੨੭ਪਰ ਯਹੋਵਾਹ ਯਹੋਸ਼ੁਆ ਦੇ ਅੰਗ-ਸੰਗ ਸੀ ਅਤੇ ਉਸ ਦੀ ਧੁੰਮ ਸਾਰੇ ਦੇਸ ਵਿੱਚ ਪੈ ਗਈ।

< Josua 6 >