< Ordsprogene 23 >
1 Når du sidder til bords hos en Stormand, mærk dig da nøje, hvem du har for dig,
੧ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ।
2 og sæt dig en Kniv på Struben, i Fald du er alt for sulten.
੨ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!
3 Attrå ikke hans lækre Retter, thi det er svigefuld kost.
੩ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
4 Slid dig ikke op for at vinde dig Rigdom, brug ej din Forstand dertil!
੪ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।
5 Skal dit Blik flyve efter den uden at finde den? Visselig gør den sig Vinger som Ørnen, der flyver mod Himlen.
੫ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
6 Spis ej den misundeliges Brød, attrå ikke hans lækre Retter;
੬ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
7 thi han sidder med karrige Tanker; han siger til dig: "Spis og drik!" men hans Hjerte er ikke med dig.
੭ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।
8 Den Bid, du har spist, må du udspy, du spilder dine fagre Ord.
੮ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
9 Tal ikke for Tåbens Ører, thi din kloge Tale agter han ringe.
੯ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।
10 Flyt ej ældgamle Skel, kom ikke på faderløses Mark;
੧੦ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
11 thi deres Løser er stærk, han fører deres Sag imod dig.
੧੧ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12 Vend dit Hjerte til Tugt, dit Øre til Kundskabs Ord.
੧੨ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13 Spar ej Drengen for Tugt; når du slår ham med Riset, undgår han Døden;
੧੩ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14 du slår ham vel med Riset, men redder hans Liv fra Dødsriget. (Sheol )
੧੪ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ। (Sheol )
15 Min Søn, er dit Hjerte viist, så glæder mit Hjerte sig også,
੧੫ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
16 og mine Nyrer jubler, når dine Læber taler, hvad ret er!
੧੬ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।
17 Dit Hjerte være ikke skinsygt på Syndere, men stadig ivrigt i HERRENs Frygt;
੧੭ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
18 en Fremtid har du visselig da, dit Håb bliver ikke til intet.
੧੮ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
19 Hør, min Søn, og bliv viis, lad dit Hjerte gå den lige Vej.
੧੯ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
20 Hør ikke til dem, der svælger i Vin, eller dem, der frådser i Kød;
੨੦ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
21 thi Dranker og Frådser forarmes, Søvn giver lasede Klæder.
੨੧ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
22 Hør din Fader, som avlede dig, ringeagt ikke din gamle Moder!
੨੨ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
23 Køb Sandhed og sælg den ikke, Visdom, Tugt og Forstand.
੨੩ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
24 Den retfærdiges Fader jubler; har man avlet en Vismand, glædes man ved ham;
੨੪ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
25 din Fader og Moder glæde sig, hun, der fødte dig, juble!
੨੫ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
26 Giv mig dit Hjerte, min Søn, og lad dine Øjne synes om mine Veje!
੨੬ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27 Thi en bundløs Grav er Skøgen, den fremmede Kvinde, en snæver Brønd;
੨੭ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।
28 ja, som en Stimand ligger hun på Lur og øger de troløses Tal blandt Mennesker.
੨੮ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।
29 Hvem har Ak, og hvem har Ve, hvem har Kiv, og hvem har Klage? Hvem har Sår uden Grund, hvem har sløve Øjne?
੨੯ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?
30 De, som sidder sent over Vinen, som kommer for at smage den stærke Drik.
੩੦ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।
31 Se ikke til Vinen, hvor rød den er, hvorledes den perler i Bægeret; den glider så glat,
੩੧ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।
32 men bider til sidst som en Slange og spyr sin Gift som en Øgle;
੩੨ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!
33 dine Øjne skuer de sælsomste Ting, og bagvendt taler dit Hjerte;
੩੩ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!
34 du har det, som lå du midt i Havet, som lå du oppe på en Mastetop.
੩੪ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ।
35 "De slog mig, jeg følte ej Smerte, gav mig Hug, jeg mærked det ikke; når engang jeg vågner igen, så søger jeg atter til Vinen!"
੩੫ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!