< Salme 103 >
1 (Af David.) Min Sjæl, lov Herren, og alt i mig love hans hellige navn!
੧ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
2 Min Sjæl, lov HERREN, og glem ikke alle hans Velgerninger!
੨ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
3 Han, som tilgiver alle dine Misgerninger og læger alle dine Sygdomme,
੩ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
4 han, som udløser dit Liv fra Graven og kroner dig med Miskundhed og Barmhjertighed,
੪ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।
5 han, som mætter din Sjæl med godt, så du bliver ung igen som Ørnen!
੫ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
6 HERREN øver Retfærdighed og Ret mod alle fortrykte.
੬ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
7 Han lod Moses se sine Veje, Israels Børn sine Gerninger;
੭ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ।
8 barmhjertig og nådig er HERREN, langmodig og rig på Miskundhed;
੮ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
9 han går ikke bestandig i Rette, gemmer ej evigt på Vrede;
੯ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
10 han handled ej med os efter vore Synder, gengældte os ikke efter vor Brøde.
੧੦ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
11 Men så højt som Himlen er over Jorden, er hans Miskundhed stor over dem, der frygter ham.
੧੧ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
12 Så langt som Østen er fra Vesten, har han fjernet vore Synder fra os.
੧੨ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
13 Som en Fader forbarmer sig over sine Børn, forbarmer HERREN sig over dem, der frygter ham.
੧੩ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
14 Thi han kender vor Skabning, han kommer i Hu, vi er Støv;
੧੪ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।
15 som Græs er Menneskets dage, han blomstrer som Markens Blomster;
੧੫ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,
16 når et Vejr farer over ham, er han ej mere, hans Sted får ham aldrig at se igen.
੧੬ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
17 Men HERRENs Miskundhed varer fra Evighed og til Evighed over dem, der frygter ham, og hans Retfærd til Børnenes Børn
੧੭ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
18 for dem, der holder hans Pagt og kommer hans Bud i Hu, så de gør derefter.
੧੮ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
19 HERREN har rejst sin Trone i Himlen, alt er hans Kongedømme underlagt.
੧੯ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
20 Lov HERREN, I hans Engle, I vældige i Kraft, som gør, hvad han byder, så snart I hører hans Røst.
੨੦ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
21 Lov HERREN, alle hans Hærskarer, hans Tjenere, som fuldbyrder hans Vilje.
੨੧ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
22 Lov HERREN, alt, hvad han skabte, på hvert eneste Sted i hans Rige! Min Sjæl, lov HERREN!
੨੨ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।