< Højsangen 5 >
1 Jeg kommer i min Have, min Søster, min Brud, jeg plukker min Myrra og Balsam, jeg spiser min Honning og Saft, jeg drikker min Vin og Mælk. Venner, spis og drik og berus jer i Kærlighed!
੧ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਹੇਲੀਆਂ ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!
2 Jeg sov, men mit hjerte våged; tys, da banked min ven: "Luk op for mig, o Søster, min Veninde, min Due, min rene, thi mit Hoved er fuldt af Dug, mine Lokker af Nattens Dråber."
੨ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”
3 Jeg har taget min Kjortel af, skal jeg atter tage den på? Jeg har tvættet mine Fødder, skal jeg atter snavse dem til?
੩ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
4 Gennem Gluggen rakte min Ven sin Hånd, det brusede stærkt i mit Indre.
੪ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
5 Jeg stod op og åbned for min Ven; mine Hænder drypped af Myrra, mine Fingre af flydende Myrra, da de rørte ved Låsens Håndtag.
੫ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ।
6 Så lukked jeg op for min Ven, men min Ven var gået sin Vej. Jeg var ude af mig selv ved hans Ord. Jeg søgte, men fandt ham ikke, kaldte, han svared mig ikke.
੬ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।
7 Vægterne, som færdes i Byen, traf mig, de slog og såred mig; Murens Vægtere rev Kappen af mig.
੭ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
8 Jeg besværger eder, Jerusalems Døtre: Såfremt I finder min Ven, hvad skal I da sige til ham? At jeg er syg af Kærlighed!
੮ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ।
9 "Hvad Fortrin har da, din Ven, du fagreste, blandt Kvinder? Hvad Fortrin har da din Ven, at du besværger os så?"
੯ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
10 Min Ven er hvid og rød, herlig blandt Titusinder,
੧੦ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
11 hans Hoved er det fineste Guld, hans Lokker er Ranker, sorte som Ravne,
੧੧ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
12 hans Øjne som Duer ved rindende Bække, badet i Mælk og siddende ved Strømme,
੧੨ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ।
13 hans Kinder som Balsambede; Skabe med Vellugt, hans Læber er Liljer, de drypper, af flydende Myrra,
੧੩ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
14 hans Hænder er Stænger af Guld, fyldt med Rubiner, hans Liv en Elfenbensplade, besat med Safirer,
੧੪ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।
15 hans Ben er Søjler af Marmor På Sokler af Guld, hans Skikkelse som Libanon, herlig som Cedre,
੧੫ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
16 hans Gane er Sødme, han er idel Ynde. Sådan er min elskede, sådan min Ven, Jerusalems Døtre.
੧੬ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ।