< 1 Koningen 1 >
1 Toen koning David heel oud geworden was, kon hij maar niet warm worden, hoe men hem ook met dekens toedekte.
੧ਦਾਊਦ ਪਾਤਸ਼ਾਹ ਦੀ ਉਮਰ ਜਿਆਦਾ ਹੋ ਜਾਣ ਦੇ ਕਾਰਨ, ਉਸ ਨੂੰ ਜਿਆਦਾ ਕੱਪੜੇ ਪਹਿਨਾਉਣ ਤੇ ਵੀ ਉਹ ਗਰਮ ਨਹੀਂ ਹੁੰਦਾ ਸੀ।
2 Daarom zeiden zijn hovelingen tot hem: Laat men voor mijn heer en koning een jonge maagd zoeken, die hem voortdurend ten dienste staat, hem verzorgt en bij hem slaapt; dan zal mijn heer en koning wel warm worden.
੨ਇਸ ਲਈ ਉਸ ਦੇ ਸੇਵਕਾਂ ਨੇ ਉਸ ਨੂੰ ਆਖਿਆ ਕਿ ਮੇਰੇ ਸੁਆਮੀ ਪਾਤਸ਼ਾਹ ਲਈ ਇੱਕ ਮੁਟਿਆਰ ਕੁੜੀ ਲੱਭੀ ਜਾਵੇ, ਜੋ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਿਹਾ ਕਰੇ, ਉਸ ਦੀ ਸੇਵਾ ਕਰਿਆ ਕਰੇ ਅਤੇ ਤੇਰੀ ਹਿੱਕ ਨਾਲ ਲੱਗ ਕੇ ਲੇਟਿਆ ਕਰੇ, ਤਾਂ ਜੋ ਮੇਰਾ ਮਾਲਕ ਪਾਤਸ਼ਾਹ ਗਰਮ ਹੋਵੇ।
3 In het hele gebied van Israël zocht men nu naar een mooi meisje, en vond Abisjag van Sjoenem, die men bij den koning bracht.
੩ਉਹ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਸੋਹਣੀ ਮੁਟਿਆਰ ਲੱਭਣ ਲੱਗੇ, ਤਾਂ ਉਨ੍ਹਾਂ ਨੂੰ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਲੱਭੀ ਅਤੇ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ।
4 Het was een bijzonder mooi meisje; ze verzorgde den koning en diende hem, maar de koning hield geen gemeenschap met haar.
੪ਉਹ ਮੁਟਿਆਰ ਬਹੁਤ ਸੋਹਣੀ ਸੀ। ਉਹ ਪਾਤਸ਼ਾਹ ਦੀ ਦਾਸੀ ਹੋਈ ਅਤੇ ਉਸ ਦੀ ਖ਼ਬਰ ਰੱਖਦੀ ਸੀ, ਪਰ ਪਾਤਸ਼ਾਹ ਨੇ ਉਸ ਨਾਲ ਸੰਬੰਧ ਨਾ ਬਣਾਇਆ।
5 Intussen dacht Adoni-ja, de zoon van Chaggit, in zijn overmoed: Ik zal koning worden. Daarom schafte hij zich een wagen en ruiters aan, en vijftig man, die voor hem uitliepen;
੫ਤਦ ਹੱਗੀਥ ਦੇ ਪੁੱਤਰ ਅਦੋਨੀਯਾਹ ਨੇ ਆਪਣੇ ਆਪ ਨੂੰ ਉੱਚਾ ਕੀਤਾ ਅਤੇ ਆਖਿਆ, “ਮੈਂ ਪਾਤਸ਼ਾਹ ਬਣਾਂਗਾ” ਅਤੇ ਉਹ ਨੇ ਆਪਣੇ ਲਈ ਰੱਥ, ਘੋੜ ਚੜ੍ਹੇ ਅਤੇ ਪੰਜਾਹ ਸਿਪਾਹੀ ਆਪਣੇ ਅੱਗੇ-ਅੱਗੇ ਦੌੜਨ ਲਈ ਤਿਆਰ ਕੀਤੇ।
6 ondanks dit alles viel zijn vader hem nooit lastig met de vraag: Waarom doet ge dat? Bovendien was Adoni-ja zeer knap van uiterlijk, en volgde in leeftijd op Absalom.
੬ਉਹ ਦੇ ਪਿਤਾ ਨੇ ਇਹ ਆਖ ਕੇ ਉਹ ਨੂੰ ਕਦੀ ਨਾ ਉਦਾਸ ਕੀਤਾ ਕਿ ਤੂੰ ਇਸ ਤਰ੍ਹਾਂ ਕਿਉਂ ਕੀਤਾ, ਉਹ ਵੀ ਬਹੁਤ ਸੁੰਦਰ ਸੀ ਅਤੇ ਉਹ ਅਬਸ਼ਾਲੋਮ ਦੇ ਬਾਅਦ ਜੰਮਿਆ ਸੀ।
7 Hij onderhandelde dus met Joab, den zoon van Seroeja, en den priester Ebjatar, en dezen kozen de partij van Adoni-ja.
੭ਉਹ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾਂ ਕਰਦਾ ਸੀ ਅਤੇ ਇਹ ਅਦੋਨੀਯਾਹ ਦੇ ਪਿੱਛੇ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ।
8 Maar de priester Sadok, Benajáhoe, de zoon van Jehojada, de profeet Natan en Sjimi met zijn krijgsmakkers, Davids helden, hielden het niet met Adoni-ja.
੮ਪਰ ਸਾਦੋਕ ਜਾਜਕ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਦੇ ਸੂਰਬੀਰ ਅਦੋਨੀਯਾਹ ਦੇ ਨਾਲ ਨਹੀਂ ਸਨ।
9 Toen Adoni-ja dan ook schapen runderen en mestvee bij de Slangensteen naast de bron Rogel offerde, en daarbij al zijn broers en al de koninklijke beambten uit de stam van Juda uitnodigde,
੯ਅਦੋਨੀਯਾਹ ਨੇ ਭੇਡਾਂ, ਬਲ਼ਦ ਅਤੇ ਮੋਟੇ-ਮੋਟੇ ਪਸ਼ੂ ਜ਼ੋਹਲਥ ਪੱਥਰ ਉੱਤੇ ਜੋ ਏਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਮਨੁੱਖ, ਜਿਹੜੇ ਪਾਤਸ਼ਾਹ ਦੇ ਸੇਵਕ ਸਨ ਸੱਦੇ।
10 vroeg hij den profeet Natan, Benajáhoe, de helden en zijn broer Salomon niet.
੧੦ਪਰ ਨਾਥਾਨ ਨਬੀ, ਬਨਾਯਾਹ, ਸੂਰਬੀਰ ਅਤੇ ਆਪਣੇ ਭਰਾ ਸੁਲੇਮਾਨ ਨੂੰ ਨਾ ਸੱਦਿਆ।
11 Toen sprak Natan tot Bat-Sjéba, de moeder van Salomon: Hebt ge niet gehoord, dat Adoni-ja, de zoon van Chaggit, buiten medeweten van onzen heer David koning is geworden?
੧੧ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸੀਂ ਨਹੀਂ ਸੁਣਿਆ ਕਿ ਹੱਗੀਥ ਦਾ ਪੁੱਤਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖ਼ਬਰ ਵੀ ਨਹੀਂ ਹੈ?
12 Laat mij u nu een raad geven, hoe gij uw eigen leven en dat van uw zoon Salomon kunt redden.
੧੨ਹੁਣ ਤੁਸੀਂ ਆਓ ਮੈਂ ਤੁਹਾਨੂੰ ਸਲਾਹ ਦੇਵਾਂ ਕਿ ਤੁਸੀਂ ਆਪਣੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਜਾਨ ਬਚਾ ਸਕੋ।
13 Ga binnen bij koning David en zeg hem: Hebt gij, mijn heer en koning, uw dienstmaagd niet onder ede beloofd "Uw zoon Salomon zal na mij koning worden en op mijn troon zitten?" Waarom is Adoni-ja dan koning geworden?
੧੩ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੂੰ ਆਪਣੀ ਦਾਸੀ ਨਾਲ ਸਹੁੰ ਖਾ ਕੇ ਨਹੀਂ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ?
14 Terwijl gij dan nog met den koning spreekt, zal ik na u binnenkomen en uw woorden kracht bijzetten.
੧੪ਵੇਖੋ ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਸਮੇਂ ਮੈਂ ਵੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਦੇ ਬਾਰੇ ਗੱਲ ਕਰਾਂਗਾ।
15 Bat-Sjéba ging dus het vertrek van den koning binnen; de koning was zeer oud en Abisjag van Sjoenem diende hem.
੧੫ਇਸ ਲਈ ਬਥ-ਸ਼ਬਾ ਕੋਠੜੀ ਦੇ ਅੰਦਰ ਪਾਤਸ਼ਾਹ ਕੋਲ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਪਾਤਸ਼ਾਹ ਦੀ ਸੇਵਾ ਕਰ ਰਹੀ ਸੀ।
16 Bat-Sjéba boog voor den koning, en wierp zich voor hem neer. Hij zeide tot haar: Wat verlangt ge?
੧੬ਬਥ-ਸ਼ਬਾ ਝੁਕੀ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ, ਤਾਂ ਪਾਤਸ਼ਾਹ ਨੇ ਆਖਿਆ, ਤੂੰ ਕੀ ਮੰਗਦੀ ਹੈਂ?
17 Zij antwoordde: Mijn heer, gij hebt uw dienares bij Jahweh, uw God, gezworen: "Uw zoon Salomon zal na mij koning worden en op mijn troon zitten".
੧੭ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸਹੁੰ ਖਾ ਕੇ ਆਪਣੀ ਦਾਸੀ ਨੂੰ ਆਖਿਆ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ।
18 En zie, nu is Adoni-ja koning geworden, zonder dat gij, mijn heer en koning, het weet.
੧੮ਹੁਣ ਵੇਖ, ਅਦੋਨੀਯਾਹ ਰਾਜ ਕਰਦਾ ਹੈ ਅਤੇ ਹੁਣ ਤੱਕ ਹੇ ਮੇਰੇ ਮਾਲਕ ਪਾਤਸ਼ਾਹ ਤੈਨੂੰ ਇਸ ਦੀ ਕੁਝ ਖ਼ਬਰ ਨਹੀਂ ਹੈ।
19 Hij heeft een grote menigte runderen, mestvee en schapen geofferd, en al de zonen des konings genodigd, met den priester Eb-jatar en den legeroverste Joab, maar uw dienaar Salomon niet.
੧੯ਉਸ ਨੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤਰਾਂ, ਅਬਯਾਥਾਰ ਜਾਜਕ ਅਤੇ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ, ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ।
20 Thans zijn de ogen van heel Israël op u gericht, mijn heer en koning, opdat gij het te kennen geeft, wie na u op de troon van mijn heer en koning moet zitten.
੨੦ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਸਾਰੇ ਇਸਰਾਏਲ ਦੀਆਂ ਅੱਖਾਂ ਤੇਰੇ ਉੱਤੇ ਹਨ ਕਿ ਤੂੰ ਉਨ੍ਹਾਂ ਨੂੰ ਦੱਸੇਂ, ਕਿ ਮੇਰੇ ਮਾਲਕ ਪਾਤਸ਼ਾਹ ਦੀ ਰਾਜ ਗੱਦੀ ਉੱਤੇ ਤੇਰੇ ਪਿੱਛੋਂ ਕੌਣ ਬੈਠੇਗਾ।
21 Anders zullen ik en mijn zoon Salomon als misdadigers behandeld worden, wanneer mijn heer en koning bij zijn vaderen zal te ruste gaan.
੨੧ਨਹੀਂ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪੁਰਖਿਆਂ ਨਾਲ ਵਿਸ਼ਰਾਮ ਕਰੇਗਾ, ਤਾਂ ਮੈਂ ਅਤੇ ਮੇਰਾ ਪੁੱਤਰ ਸੁਲੇਮਾਨ ਪਾਪੀ ਠਹਿਰਾਂਗੇ।
22 Terwijl zij nog met den koning sprak, kwam de profeet Natan;
੨੨ਉਹ ਅਜੇ ਪਾਤਸ਼ਾਹ ਨਾਲ ਗੱਲਾਂ ਕਰਦੀ ਹੀ ਸੀ, ਕਿ ਨਾਥਾਨ ਨਬੀ ਵੀ ਅੰਦਰ ਆ ਗਿਆ।
23 en men meldde den koning: Daar is de profeet Natan. Deze kwam bij den koning binnen, wierp zich voor hem op zijn aangezicht ter aarde,
੨੩ਉਨ੍ਹਾਂ ਨੇ ਪਾਤਸ਼ਾਹ ਨੂੰ ਦੱਸਿਆ ਕਿ ਵੇਖੋ ਨਾਥਾਨ ਨਬੀ ਆ ਗਿਆ ਹੈ, ਉਹ ਪਾਤਸ਼ਾਹ ਦੇ ਸਨਮੁਖ ਹੋਇਆ, ਤਾਂ ਉਸ ਨੇ ਪਾਤਸ਼ਾਹ ਨੂੰ ਧਰਤੀ ਤੱਕ ਮੂੰਹ ਪਰਨੇ ਹੋ ਕੇ ਮੱਥਾ ਟੇਕਿਆ।
24 en sprak: Mijn heer en koning, gij hebt dus gezegd, dat Adoni-ja na u koning zal worden en op uw troon zal zitten?
੨੪ਫਿਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੁਸੀਂ ਆਖਿਆ ਹੈ ਕਿ ਮੇਰੇ ਪਿੱਛੋਂ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ?
25 Want hij is vandaag een grote menigte runderen, mestvee en schapen gaan offeren, en heeft daarbij al de zonen des konings met de legeroversten en den priester Ebjatar uitgenodigd; nu eten en drinken ze bij hem en roepen: Leve koning Adoni-ja!
੨੫ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ। ਪਾਤਸ਼ਾਹ ਦੇ ਸਾਰੇ ਪੁੱਤਰਾਂ, ਸੈਨਾਪਤੀਆਂ ਅਤੇ ਅਬਯਾਥਾਰ ਜਾਜਕ ਨੂੰ ਸੱਦਿਆ, ਵੇਖੋ ਉਹ ਉਸ ਦੇ ਸਨਮੁਖ ਖਾਂਦੇ-ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜਿਉਂਦਾ ਰਹੇ।
26 Maar mij, uw dienaar, en den priester Sadok, heeft hij niet uitgenodigd; evenmin Benajáhoe, den zoon van Jehojada, en uw dienaar Salomon.
੨੬ਪਰ ਤੁਹਾਡੇ ਦਾਸ ਨੂੰ ਅਰਥਾਤ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ ਅਤੇ ਤੁਹਾਡੇ ਦਾਸ ਸੁਲੇਮਾਨ ਨੂੰ ਨਹੀਂ ਸੱਦਿਆ।
27 Is dit alles werkelijk op last van mijn heer en koning gebeurd, zonder dat gij uw dienaar hebt laten weten, wie na u op de troon van mijn heer en koning zal zitten?
੨੭ਕੀ ਇਹ ਮੇਰੇ ਮਾਲਕ ਪਾਤਸ਼ਾਹ ਵੱਲੋਂ ਹੋਇਆ ਹੈ ਅਤੇ ਤੁਸੀਂ ਆਪਣੇ ਦਾਸ ਨੂੰ ਖ਼ਬਰ ਵੀ ਨਾ ਕੀਤੀ ਕਿ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ?
28 Nu sprak koning David: Roept Bat-Sjéba hier. Toen zij binnen gekomen was en voor den koning stond,
੨੮ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ, ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਹੀ।
29 zwoer hij: Zo waar Jahweh leeft, die mij uit alle nood heeft gered;
੨੯ਪਾਤਸ਼ਾਹ ਨੇ ਸਹੁੰ ਖਾ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮੇਰੇ ਪ੍ਰਾਣਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਇਆ।
30 wat ik u bij Jahweh, Israëls God, gezworen heb, dat uw zoon Salomon na mij koning zal worden en in mijn plaats op mijn troon zal zitten, dat breng ik vandaag nog ten uitvoer.
੩੦ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਖਾ ਕੇ ਤੈਨੂੰ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ, ਮੈਂ ਅੱਜ ਦੇ ਦਿਨ ਉਸੇ ਤਰ੍ਹਾਂ ਹੀ ਕਰਾਂਗਾ।
31 Toen boog Bat-Sjéba het aangezicht ter aarde, wierp zich voor den koning neer en zeide: Leve mijn heer, koning David. in eeuwigheid!
੩੧ਤਦ ਬਥ-ਸ਼ਬਾ ਧਰਤੀ ਉੱਤੇ ਮੂੰਹ ਪਰਨੇ ਡਿੱਗੀ ਅਤੇ ਪਾਤਸ਼ਾਹ ਦੇ ਅੱਗੇ ਮੱਥਾ ਟੇਕ ਕੇ ਆਖਿਆ, ਮੇਰਾ ਮਾਲਕ ਪਾਤਸ਼ਾਹ ਦਾਊਦ ਸਦਾ ਤੱਕ ਜਿਉਂਦਾ ਰਹੇ।
32 Nu sprak koning David: Roept den priester Sadok, den profeet Natan en Benajáhoe, den zoon van Jehojada. Toen dezen voor den koning waren verschenen,
੩੨ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ ਕਿ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਮੇਰੇ ਕੋਲ ਸੱਦੋ, ਤਾਂ ਉਹ ਪਾਤਸ਼ਾਹ ਦੇ ਸਨਮੁਖ ਆਏ।
33 zeide hij hun: Neemt de dienaren van uw heer mee, zet mijn zoon Salomon op mijn eigen muildier, en leidt hem naar de Gichon
੩੩ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਸੇਵਕਾਂ ਨੂੰ ਆਪਣੇ ਨਾਲ ਲਓ, ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਤੇ ਉਸ ਨੂੰ ਗੀਹੋਨ ਸੋਤੇ ਕੋਲ ਲੈ ਜਾਓ।
34 Daar moeten de priester Sadok en de profeet Natan hem tot koning over Israël zalven. Steekt dan de bazuin en roept: Leve koning Salomon!
੩੪ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰ੍ਹੀ ਵਜਾ ਕੇ ਆਖੋ ਸੁਲੇਮਾਨ ਪਾਤਸ਼ਾਹ ਜਿਉਂਦਾ ਰਹੇ।
35 Trekt daarop in zijn gevolg de stad binnen, en laat hem dan op mijn troon gaan zitten. Zo zal hij koning zijn in mijn plaats; want hem stel ik aan tot vorst over Israël en Juda.
੩੫ਫੇਰ ਤੁਸੀਂ ਉਹ ਦੇ ਪਿੱਛੇ-ਪਿੱਛੇ ਹੋ ਕੇ ਉਤਾਂਹਾ ਚੱਲੇ ਆਓ, ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ, ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਕਿਉਂਕਿ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਰਾਜਾ ਹੋਵੇ।
36 Toen sprak Benajáhoe, de zoon van Jehojada, tot den koning: Zo zij het! Moge Jahweh de woorden van mijn heer en koning bekrachtigen.
੩੬ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਇਸੇ ਤਰ੍ਹਾਂ ਹੀ ਆਖੇ।
37 Zoals Jahweh met mijn heer en koning geweest is, zo moge Hij ook met Salomon zijn, en zijn troon nog verhevener maken dan die van mijn heer en koning David.
੩੭ਜਿਵੇਂ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ, ਉਸੇ ਤਰ੍ਹਾਂ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ।
38 Toen gingen de priester Sadok, de profeet Natan en Benajáhoe, de zoon van Jehojada, met de Kretenzen en de Peletiërs heen, zetten Salomon op het muildier van koning David, en leidden hem naar de Gichon.
੩੮ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗੀਹੋਨ ਕੋਲ ਲੈ ਆਏ।
39 Daar nam de priester Sadok de hoorn met olie, die hij uit de verbondstent had meegenomen, en zalfde Salomon. Nu stak men de bazuin, en heel het volk riep: Leve koning Salomon!
੩੯ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ।
40 Daarop trok al het volk achter hem aan de stad in, en men speelde op de fluit en jubelde van vreugde, zodat de grond er van dreunde.
੪੦ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਹੋਏ ਵੱਡਾ ਅਨੰਦ ਕਰਦੇ ਤੁਰੇ ਜਾਂਦੇ ਸਨ, ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ।
41 Adoni-ja en al de gasten, die bij hem waren, hoorden dit, juist toen de maaltijd ten einde was. Ook Joab hoorde de klank der bazuinen en vroeg: Vanwaar dat luid gejoel in de stad?
੪੧ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਮਹਿਮਾਨਾਂ ਨੇ ਜਦ ਉਹ ਰੋਟੀ ਖਾ ਕੇ ਹਟੇ ਹੀ ਸਨ, ਤਾਂ ਇਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰ੍ਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੌਲ਼ੇ ਦੀ ਅਵਾਜ਼ ਕਿਉਂ ਹੈ?
42 Terwijl hij nog sprak, kwam Jonatan, de zoon van den priester Ebjatar aangelopen, en Adoni-ja riep: Kom hier; ge zijt een flink man, en zult wel een goede tijding brengen.
੪੨ਉਹ ਅਜੇ ਇਹ ਬੋਲਦਾ ਹੀ ਸੀ, ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸ ਨੂੰ ਆਖਿਆ ਅੰਦਰ ਆ ਜਾ ਕਿਉਂ ਜੋ ਤੂੰ ਸੂਰਮਾ ਮਨੁੱਖ ਹੈ ਅਤੇ ਚੰਗੀ ਖ਼ਬਰ ਲਿਆਇਆ ਹੋਵੇਂਗਾ।
43 Maar Jonatan antwoordde: Integendeel; onze heer, koning David, heeft Salomon koning gemaakt.
੪੩ਯੋਨਾਥਾਨ ਨੇ ਉੱਤਰ ਦਿੱਤਾ ਅਤੇ ਅਦੋਨੀਯਾਹ ਨੂੰ ਆਖਿਆ, ਸੱਚ-ਮੁੱਚ ਸਾਡੇ ਮਾਲਕ ਪਾਤਸ਼ਾਹ ਦਾਊਦ ਨੇ ਸੁਲੇਮਾਨ ਨੂੰ ਪਾਤਸ਼ਾਹ ਬਣਾ ਦਿੱਤਾ ਹੈ।
44 Hij heeft hem den priester Sadok, den profeet Natan, en Benajáhoe, den zoon van Jehojada met de Kretenzen en de Peletiërs meegegeven. Dezen hebben hem op het muildier van den koning gezet,
੪੪ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦੇ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਉਹ ਦੇ ਨਾਲ ਭੇਜੇ। ਉਨ੍ਹਾਂ ਨੇ ਪਾਤਸ਼ਾਹ ਦੀ ਖੱਚਰ ਉੱਤੇ ਉਸ ਨੂੰ ਚੜ੍ਹਾਇਆ।
45 en de priester Sadok en de profeet Natan hebben hem bij de Gichon tot koning gezalfd. Vandaar zijn ze jubelend de stad ingegaan, die in rep en roer geraakte. Dit is het rumoer, dat ge gehoord hebt.
੪੫ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗੀਹੋਨ ਵਿੱਚ ਉਹ ਨੂੰ ਪਾਤਸ਼ਾਹ ਹੋਣ ਲਈ ਮਸਹ ਕੀਤਾ, ਤਾਂ ਉਹ ਉੱਥੋਂ ਅਜਿਹਾ ਅਨੰਦ ਕਰਦੇ ਮੁੜੇ ਸਨ ਜੋ ਸ਼ਹਿਰ ਗੱਜ ਉੱਠਿਆ ਹੈ। ਉਹੋ ਗੱਜ ਦੀ ਅਵਾਜ਼ ਤੁਸੀਂ ਸੁਣੀ।
46 Salomon heeft zich op de koninklijke troon neergezet,
੪੬ਸੁਲੇਮਾਨ ਰਾਜ ਗੱਦੀ ਉੱਤੇ ਬੈਠ ਗਿਆ ਹੈ।
47 en de dienaren van den koning zijn binnengekomen, om onzen heer, koning David, geluk te wensen. Ze zeiden: Moge uw God de naam van Salomon nog roemrijker maken dan de uwe, en zijn troon nog verhevener dan uw troon. En de koning boog zich op zijn rustbed neer
੪੭ਪਾਤਸ਼ਾਹ ਦੇ ਸੇਵਕ ਆ ਕੇ ਸਾਡੇ ਮਾਲਕ ਪਾਤਸ਼ਾਹ ਦਾਊਦ ਨੂੰ ਵਧਾਈਆਂ ਦੇ ਰਹੇ ਹਨ, ਕਿ ਤੁਹਾਡਾ ਪਰਮੇਸ਼ੁਰ ਸੁਲੇਮਾਨ ਦੇ ਨਾਮ ਨੂੰ ਤੁਹਾਡੇ ਨਾਮ ਨਾਲੋਂ ਵੱਡਾ ਕਰੇ ਅਤੇ ਉਹ ਦੀ ਰਾਜ ਗੱਦੀ ਨੂੰ ਤੁਹਾਡੀ ਰਾਜ ਗੱਦੀ ਨਾਲੋਂ ਵਧਾਵੇ, ਤਾਂ ਪਾਤਸ਼ਾਹ ਨੇ ਆਪਣੇ ਆਪ ਨੂੰ ਮੰਜੇ ਉੱਤੇ ਨੀਵਿਆਂ ਕੀਤਾ।
48 en sprak: Gezegend zij Jahweh, Israëls God, die heden een van mijn zonen op mijn troon heeft geplaatst, en het mij met eigen ogen heeft laten zien.
੪੮ਪਾਤਸ਼ਾਹ ਨੇ ਵੀ ਇਸ ਤਰ੍ਹਾਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ, ਜਿਸ ਨੇ ਅੱਜ ਦੇ ਦਿਨ ਇੱਕ ਪੁੱਤਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।
49 Toen stonden de gasten van Adoni-ja ontsteld op, en zochten allen een goed heenkomen.
੪੯ਸਾਰੇ ਮਹਿਮਾਨ ਜਿਹੜੇ ਅਦੋਨੀਯਾਹ ਦੇ ਨਾਲ ਸਨ, ਘਬਰਾ ਕੇ ਉੱਠ ਖੜ੍ਹੇ ਹੋਏ ਅਤੇ ਹਰ ਮਨੁੱਖ ਆਪਣੇ-ਆਪਣੇ ਰਾਹ ਤੁਰ ਗਿਆ।
50 Ook Adoni-ja liep uit vrees voor Salomon weg, en greep de hoornen van het altaar
੫੦ਇਸ ਤੋਂ ਬਾਅਦ ਅਦੋਨੀਯਾਹ ਸੁਲੇਮਾਨ ਦੇ ਅੱਗੋਂ ਡਰ ਕੇ ਉੱਠਿਆ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।
51 En men berichtte aan Salomon, dat Adoni-ja uit vrees voor koning Salomon de hoornen van het altaar had vastgegrepen en gezegd: Eerst moet koning Salomon mij zweren, dat hij zijn dienaar niet met het zwaard zal doden.
੫੧ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ।
52 Maar Salomon zei: Wanneer het blijkt, dat hij een eerlijk man is, zal geen haar van hem ter aarde vallen; maar wordt hij op iets slechts betrapt, dan zal hij sterven.
੫੨ਸੁਲੇਮਾਨ ਨੇ ਆਖਿਆ, ਜੇ ਉਹ ਆਪਣੇ ਆਪ ਨੂੰ ਭਲਾ ਮਨੁੱਖ ਬਣਾ ਕੇ ਵਿਖਾਵੇ, ਤਾਂ ਉਸ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਪਰ ਜੇ ਕਦੀ ਉਸ ਵਿੱਚ ਕੋਈ ਬੁਰਿਆਈ ਪਾਈ ਗਈ ਤਾਂ ਉਹ ਮਾਰ ਦਿੱਤਾ ਜਾਵੇਗਾ।
53 Daarop liet koning Salomon hem van het altaar halen; hij kwam en wierp zich voor koning Salomon neer. En Salomon sprak tot hem: Ga naar huis.
੫੩ਸੁਲੇਮਾਨ ਪਾਤਸ਼ਾਹ ਨੇ ਲੋਕ ਭੇਜੇ ਅਤੇ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆ ਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਸੁਲੇਮਾਨ ਨੇ ਉਸ ਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾ।