< Handelingen 15 >
1 Intussen waren er enige lieden uit Judea gekomen, die aan de broeders de leer verkondigden: Zo gij u niet laat besnijden volgens mosaïsch gebruik, kunt gij niet worden gered.
੧ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।
2 Toen Paulus en Bárnabas zich hiertegen verzetten, en er een heftig geschil ontstond, besloot men, dat Paulus en Bárnabas met enige anderen van hen naar Jerusalem zouden gaan, en zich voor deze strijdvraag tot de apostelen en priesters zouden wenden.
੨ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
3 Nadat dus de gemeente hun uitgeleide gedaan had, trokken ze Fenicië en Samaria door; ze verhaalden er de bekering der heidenen, en bereidden daardoor grote vreugde aan alle broeders.
੩ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।
4 Bij hun aankomst te Jerusalem, werden ze door de gemeente en door de apostelen en priesters ontvangen, en gaven ze verslag van de grote dingen, die God door hen had gewrocht.
੪ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।
5 Maar enigen van de sekte der farizeën, die gelovig waren geworden, kwamen er tegen op, en zeiden: Men moet ze besnijden, en ze gelasten, de Wet van Moses te onderhouden.
੫ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
6 De apostelen en de priesters kwamen derhalve bijeen, om deze zaak te onderzoeken.
੬ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।
7 Toen men het niet eens kon worden, stond Petrus op, en sprak tot hen: Mannen broeders, gij weet, dat God reeds lang geleden mij onder u heeft uitverkoren, opdat de heidenen door mijn mond het woord van het evangelie zouden horen en zouden geloven.
੭ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।
8 En God, die de harten doorgrondt, heeft voor hen getuigd, door hun den Heiligen Geest te schenken, juist als aan ons.
੮ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
9 Ook heeft Hij op geen enkel punt onderscheid gemaakt tussen ons en hen, maar hun harten gereinigd door het geloof.
੯ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
10 Welnu dan, zoudt gij God willen uitdagen, met een juk op de hals der leerlingen te leggen, dat noch onze vaderen, noch wij zelf hebben kunnen dragen?
੧੦ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?
11 Neen; we geloven, dat wij worden gered door de genade van den Heer Jesus Christus, juist zoals zij.
੧੧ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।
12 Nu zweeg de hele vergadering en luisterde naar Bárnabas en Paulus, die de grote tekenen en wonderen verhaalden, welke God onder de heidenen door hen had verricht.
੧੨ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
13 Toen ze waren uitgesproken, nam Jakobus het woord, en sprak: Mannen broeders, luistert naar mij.
੧੩ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ।
14 Simon heeft u uiteengezet, hoe God reeds vroeger genadig op de heidenen heeft neergezien, om zich uit hen een volk te kiezen, tot eer van zijn Naam.
੧੪ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
15 Welnu, hiermee stemmen de woorden der pro feten overeen, zoals er geschreven staat
੧੫ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -
16 "Daarna zal Ik wederkeren En de vervallen hut van David oprichten, Haar puinen herstellen, En haar weer overeind doen staan;
੧੬“ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,
17 Opdat de rest der mensen den Heer zou zoeken, Met alle volken, waarover mijn Naam is uitgeroepen! Zo spreekt de Heer, die deze dingen doet,
੧੭ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”
18 Die van eeuwigheid zijn bekend." (aiōn )
੧੮ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ। (aiōn )
19 Daarom ben ik van oordeel, dat men het aan de heidenen, die zich tot God bekeren, niet moeilijk moet maken.
੧੯ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
20 Maar wel moet men hun voorschrijven, dat ze zich onthouden van wat door de afgoden besmet is, ook van ontucht van verstikt vlees en van bloed
੨੦ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
21 Want Moses heeft reeds lange tijd in iedere stad mensen, die hem prediken daar hij elke sabbat in de synagogen wordt voorgelezen.
੨੧ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।
22 Toen besloten de apostelen, de priesters en de hele vergadering, enige mannen uit hun midden te kiezen, en ze met Paulus en Bárnabas naar Antiochië8 te zenden: het waren: Judas bijgenaamd Barsabbas, en Silas: mannen van aanzien onder de broeders.
੨੨ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।
23 Het volgend schrijven werd hun ter hand gesteld: De apostelen en de priesters, als broeders aan de broeders uit de heidenen te Antiochië en in Syrië en Cilicië: heil!
੨੩ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
24 Daar wij vernomen hebben, dat sommigen onzer, zonder enige opdracht van ons, u door hun woorden hebben verontrust, en uw gemoederen hebben geschokt,
੨੪ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ।
25 hebben wij eenparig goedgevonden, enige mannen uit te kiezen en tot u te zenden, tezamen met onze zeer geliefde Bárnabas en Paulus:
੨੫ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,
26 mensen, die hun leven veil hebben voor de naam van onzen Heer Jesus Christus.
੨੬ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।
27 Wij zenden u dus Judas en Silas, die u hetzelfde ook mondeling zullen meedelen.
੨੭ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
28 Want het heeft den Heiligen Geest en ons goedgedacht. u geen zwaardere last op te leggen, dan deze noodzakelijke voorschriften:
੨੮ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
29 dat gij u onthoudt van offervlees, van bloed en verstikt vlees, en van ontucht. Zo gij u daarvoor in acht neemt, handelt gij goed. Vaarwel.
੨੯ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।
30 Ze namen dus afscheid, en vertrokken naar Antiochië, waar ze de gemeente bijeenriepen, en de brief overhandigden.
੩੦ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
31 Ze lazen hem, en verheugden zich over de bemoedigende inhoud.
੩੧ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।
32 Judas en Silas, die profeten waren, vermaanden ook zelf de broeders, en bemoedigden ze door een lange toespraak.
੩੨ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।
33 Na enige tijd lieten de broeders hen in vrede naar hun lastgevers terugkeren.
੩੩ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।
34 Maar Silas vond het beter, daar te blijven; Judas ging dus alleen naar Jerusalem terug.
੩੪ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,
35 Ook Paulus en Bárnabas bleven te Antiochië; ze gaven daar onderricht, en preekten met nog veel anderen het woord des Heren.
੩੫ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ।
36 Maar kort daarop zei Paulus tot Bárnabas: Laten we opnieuw de broeders gaan bezoeken in al de steden, waar we het woord des Heren hebben verkondigd, en zien. hoe het hun gaat.
੩੬ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।
37 Nu wilde Bárnabas ook Johannes meenemen. die ook Markus wordt genoemd;
੩੭ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।
38 maar Paulus achtte het niet raadzaam, iemand mee te nemen, die te Pamfúlië hen had verlaten, en hen niet bij het werk vergezeld had.
੩੮ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
39 Hierover ontstond onenigheid, zodat ze van elkander gingen. Bárnabas nam Markus mee, en ging scheep naar Cyprus.
੩੯ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
40 Paulus koos Silas, en vertrok, nadat hij door de broeders aan Gods genade was aanbevolen.
੪੦ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।
41 Hij reisde Syrië en Cilicië door, en bevestigde de gemeenten.
੪੧ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ।