< Jeremia 50 >
1 Het woord, dat Jahweh door den profeet Jeremias over Babel en over het land der Chaldeën heeft gesproken:
੧ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਬਾਰੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -
2 Meldt en verkondigt het onder de volken; Omhoog de banier! Laat het horen, zonder iets te verbergen, Roept uit: Babel gevallen! Bel staat beschaamd, en Mardoek verschrikt; Hun beelden blozen, hun schandgoden beven!
੨ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।
3 Want een volk uit het noorden trekt tegen hem op; Het zal van zijn land een wildernis maken, Waar niemand woont, Waaruit mens en beest zijn gevlucht en verdwenen.
੩ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰਾਂ ਤੱਕ ਖਿਸਕ ਕੇ ਚੱਲੇ ਜਾਣਗੇ।
4 In die dagen en in die tijd, Is de godsspraak van Jahweh: Zullen de kinderen van Israël komen, Tezamen met de kinderen van Juda; Al wenend zullen ze gaan, Om Jahweh te zoeken, hun God;
੪ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ-ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
5 Ze zullen de weg naar Sion vragen, Want dàt is hun doel: "Komt, laten we ons aan Jahweh hechten, Door een eeuwig, onvergetelijk verbond!"
੫ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।
6 Een verdoolde kudde was mijn volk, Hun herders hebben ze op een dwaalspoor gebracht, En lieten ze zwerven op de bergen; Van berg tot heuvel trokken ze rond, En vergaten hun kooi.
੬ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
7 Al die ze vonden, slokten ze op, Hun vijanden zeiden: "Wij hebben geen schuld!" Want ze hadden gezondigd Tegen Jahweh, de weideplaats der gerechtigheid, Tegen Jahweh, de hoop hunner vaderen.
੭ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ। ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪੁਰਖਿਆਂ ਦੀ ਆਸ।
8 Vlucht Babel uit, trekt weg uit het land der Chaldeën, Als bokken aan het hoofd van de kudde!
੮ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ
9 Want zie, Ik ga tegen Babel verwekken Een drom van machtige volken uit het land van het noorden. Die stellen zich daar in slagorde op, en nemen het in; Hun pijlen als van beproefde helden Keren nimmer ledig terug.
੯ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਉਹਨਾਂ ਦੇ ਤੀਰ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ
10 Chaldea zal worden uitgeplunderd; Die het beroven, krijgen genoeg, Is de godsspraak van Jahweh!
੧੦ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਉਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ।
11 Ja, verheugt u maar, en jubelt van vreugde, Gij plunderaars van mijn erve; Huppelt als kalveren in de weide, En hinnikt als hengsten:
੧੧ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ਼ ਬਾਗ ਹੋਵੋ, ਹੇ ਮੇਰੀ ਮਿਲਖ਼ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੀ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,
12 Uw moeder ligt in de diepste schande, Die u baarde, is beschaamd; Ze wordt de minste onder de volken, Een wildernis, een dorre steppe;
੧੨ਤੁਹਾਡੀ ਮਾਂ ਬਹੁਤ ਸ਼ਰਮਿੰਦੀ ਹੋਵੇਗੀ, ਜਿਸ ਤੁਹਾਨੂੰ ਜਣਿਆ ਉਹ ਬੇਪਤ ਹੋਵੇਗੀ, ਵੇਖੋ, ਉਹ ਕੌਮਾਂ ਵਿੱਚ ਨੀਚ ਹੋਵੇਗੀ, ਸੁੱਕੀ ਉਜਾੜ ਅਤੇ ਥਲ।
13 Door Jahweh’s toorn blijft ze onbewoond, Heel en al een woestijn!
੧੩ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ।
14 Op, rondom in het gelid tegen Babel, Allen, die de boog kunt spannen; Beschiet het, spaart de pijlen niet, Want het heeft tegen Jahweh gezondigd.
੧੪ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।
15 Heft in ‘t rond de juichkreet over hem aan: Het geeft zich al over; Zijn torens vallen, Zijn muren storten ineen! Die Babel voorbijtrekt, zal zich verbazen, En blazen over al zijn rampen. Ja, dat is de wraak van Jahweh! Wreekt u er op; Zoals het zelf heeft gedaan, Moet ge het vergelden.
੧੫ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ!
16 Roeit uit Babel den zaaier uit, En wie de sikkel zwaait In de tijd van de oogst! Voor het moordende zwaard Keert iedereen terug naar zijn volk, Vluchten allen weg naar hun eigen land.
੧੬ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।
17 Israël is een opgejaagd schaap, Door leeuwen vervolgd; Eerst heeft de koning van Assjoer het verslonden, Daarna heeft Nabukodonosor, De koning van Babel, zijn beenderen gebroken.
੧੭ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
18 Daarom spreekt Jahweh der heirscharen, Israëls God: Zie, Ik zal Mij wreken Op den koning van Babel en op zijn land, Zoals Ik wraak heb genomen op den koning van Assjoer!
੧੮ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਾਬਲ ਦੇ ਰਾਜਾ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜਾ ਨੂੰ ਸਜ਼ਾ ਦਿੱਤੀ ਹੈ
19 Dan leid Ik Israël terug naar zijn dreven, Het zal weer weiden op Karmel en Basjan; Op Efraïms bergen, En in Gilad verzadiging vinden.
੧੯ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਇਫ਼ਰਾਈਮ ਅਤੇ ਗਿਲਆਦ ਦੇ ਪਰਬਤ ਉੱਤੇ ਉਹ ਦੀ ਜਾਨ ਰੱਜ ਜਾਵੇਗੀ
20 In die dagen en in die tijd, Is de godsspraak van Jahweh, Zal men de schuld van Israël zoeken, maar ze is er niet meer, En de zonde van Juda, maar men vindt ze niet langer: Want dan zal Ik vergiffenis schenken Aan hen, die Ik spaarde!
੨੦ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ।
21 Kom uit tegen het land "Dubbel-Verzet", En tegen de bewoners van "Straf": Zwaard, sla dood en verniel ze; Doe wat Ik u zeg, is de godsspraak van Jahweh!
੨੧ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ।
22 Krijgsrumoer in het land en grote verwoesting!
੨੨ਦੇਸ ਵਿੱਚ ਲੜਾਈ ਦੀ ਅਵਾਜ਼ ਹੈ, ਅਤੇ ਵੱਡੇ ਭੰਨ ਤੋੜ ਦੀ!
23 Hoe ligt ge gebroken, in stukken, Hamer der gehele aarde? Hoe is Babel een gruwel geworden onder de volken?
੨੩ਸਾਰੀ ਧਰਤੀ ਦਾ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ!
24 Ik legde u strikken, gij liet u vangen, Babel, eer gij het wist; Gij zijt verrast en gegrepen, Want gij hebt Jahweh getart.
੨੪ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੂੰ ਨਾ ਜਾਣਿਆ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੂੰ ਯਹੋਵਾਹ ਨਾਲ ਝਗੜਾ ਕੀਤਾ।
25 Jahweh heeft zijn tuighuis geopend, De wapens van zijn gramschap te voorschijn gehaald; Want Jahweh, de Heer, heeft een werk te verrichten In het land der Chaldeën!
੨੫ਯਹੋਵਾਹ ਨੇ ਆਪਣਾ ਸ਼ਸਤਰ-ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।
26 Trekt er op af, tot den laatsten man, Doet open zijn schuren; Gooit het op hopen als schoven, Verniel het, laat er niets meer van over.
੨੬ਹਰ ਪਾਸਿਓਂ ਉਹ ਦੇ ਵਿਰੁੱਧ ਆਓ, ਉਹ ਦੇ ਖੱਤਿਆਂ ਨੂੰ ਖੋਲ੍ਹੋ ਅੰਨ ਦੀਆਂ ਢੇਰੀਆਂ ਵਾਂਗੂੰ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ!
27 Doodt al zijn stieren, Naar de slachtbank er mee; Wee hun, want hun dag is gekomen, De tijd van hun straf!
੨੭ਉਹ ਦੇ ਸਾਰੇ ਬਲ਼ਦਾਂ ਨੂੰ ਕੱਟ ਸੁੱਟੋ, ਉਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਉਹਨਾਂ ਉੱਤੇ ਅਫ਼ਸੋਸ, ਕਿਉਂ ਜੋ ਉਹਨਾਂ ਦਾ ਦਿਨ ਆ ਗਿਆ, ਉਹਨਾਂ ਦੀ ਸਜ਼ਾ ਦਾ ਵੇਲਾ!।
28 Hoort; de vluchtelingen, uit het land van Babel ontsnapt, Verkonden in Sion De wraak van Jahweh, onzen God, De wraak voor zijn tempel!
੨੮ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
29 Roept tegen Babel de boogschutters op, Allen, die de boog kunnen spannen; Sluit het van alle kant in, Zodat niemand ontsnapt, Vergeldt het zoals het verdient, Doet er mee, als het zelf heeft gedaan; Want het is onbeschaamd tegen Jahweh geweest, Tegen Israëls Heilige!
੨੯ਧਣੁੱਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁੱਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ। ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
30 Daarom vallen zijn jonge mannen Met al zijn strijders op straat; Ze komen om op die dag, Is de godsspraak van Jahweh!
੩੦ਇਸ ਲਈ ਉਸ ਦੇ ਚੁਗਵੇਂ ਉਸ ਦੇ ਚੌਂਕਾਂ ਵਿੱਚ ਡਿੱਗਣਗੇ ਅਤੇ ਉਸ ਦੇ ਸਾਰੇ ਯੋਧੇ ਉਸ ਦਿਨ ਨਾਸ ਹੋ ਜਾਣਗੇ, ਯਹੋਵਾਹ ਦਾ ਵਾਕ ਹੈ।
31 Onbeschaamde; zie, Ik kom op u af, Spreekt de Heer, Jahweh der heirscharen; Want uw dag is gekomen. De tijd van uw straf!
੩੧ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾਂ।
32 De Onbeschaamde wankelt en valt, Niemand richt zijn muren weer op; Ik ontsteek een vuur in zijn steden. Dat heel zijn omgeving verteert.
੩੨ਹੰਕਾਰੀ ਠੇਡਾ ਖਾਵੇਗਾ ਅਤੇ ਡਿੱਗ ਪਵੇਗਾ, ਉਹ ਨੂੰ ਕੋਈ ਨਾ ਉਠਾਵੇਗਾ, ਮੈਂ ਉਹ ਦੇ ਸ਼ਹਿਰਾਂ ਵਿੱਚ ਅੱਗ ਬਾਲਾਂਗਾ, ਉਹ ਉਸ ਦਾ ਸਾਰਾ ਆਲਾ-ਦੁਆਲਾ ਭੱਖ ਲਵੇਗੀ।
33 Zo spreekt Jahweh der heirscharen: De kinderen van Israël Worden met die van Juda mishandeld; Die ze in ballingschap voerden, houden ze vast, En weigeren, ze te laten vertrekken.
੩੩ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
34 Maar de Bevrijder is machtig: Jahweh der heirscharen is zijn Naam! Hij neemt het met kracht voor hen op, Om rust te brengen aan de aarde, Maar onrust aan de bewoners van Babel.
੩੪ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।
35 Het zwaard tegen de Chaldeën, Is de godsspraak van Jahweh: Tegen de bewoners van Babel, Tegen zijn vorsten en wijzen!
੩੫ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਉੱਤੇ!
36 Het zwaard tegen de zwetsers: zij worden verdwaasd; Het zwaard tegen zijn helden: zij rillen;
੩੬ਬੜਬੋਲਿਆਂ ਉੱਤੇ ਤਲਵਾਰ ਹੈ, ਕਿ ਉਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਉਹ ਘਬਰਾ ਜਾਣ!
37 Het zwaard tegen zijn paarden en wagens, Tegen alle vreemden binnen zijn muren: zij worden als vrouwen! Het zwaard tegen zijn schatten: zij worden geplunderd;
੩੭ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ-ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ!
38 Het zwaard tegen zijn wateren: zij drogen op; Want het is een land van afgodsbeelden, Door monsters zijn ze verdwaasd.
੩੮ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ! ਕਿਉਂ ਜੋ ਇਹ ਘੜ੍ਹੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਪਏ ਹਨ!।
39 Daarom zullen daar wolven en jakhalzen liggen, En struisen er schuilen; Nooit meer zal het worden bewoond, Verlaten van geslacht tot geslacht.
੩੯ਇਸ ਲਈ ਜੰਗਲੀ ਜਾਨਵਰ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੱਕ ਫਿਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓਂ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ
40 Zoals God Sodoma en Gomorra verwoestte, Met hun zustersteden. spreekt Jahweh: Zo zal er niemand wonen, Geen mensenkind er vertoeven.
੪੦ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦੇ ਵਾਸਾਂ ਨੂੰ ਉਲਟਾ ਦਿੱਤਾ, ਸੋ ਉਸ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।
41 Zie, daar komt een volk uit het noorden, een grote natie, Machtige koningen rukken aan van de grenzen der aarde,
੪੧ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੀਆਂ ਹੱਦਾਂ ਤੋਂ ਉਹ ਉਕਸਾਏ ਗਏ ਹਨ।
42 Met boog en lansen gewapend, Wreed en zonder erbarmen. Hun kreten loeien als de zee, Op rossen jagen ze voort, Toegerust als oorlogsmannen Tegen u, dochter van Babel!
੪੨ਉਹਨਾਂ ਧਣੁੱਖ ਅਤੇ ਭਾਲਾ ਫੜਿਆ ਹੈ, ਉਹ ਜ਼ਾਲਮ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!
43 De koning van Babel hoort wat van hen wordt verteld, Zijn handen hangen er slap van; Angst grijpt hem aan, Weeën als van een barende vrouw.
੪੩ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ।
44 Zoals een leeuw uit het kreupelhout van de Jordaan Naar de altijd groene weide schiet, Zo jaag Ik ze plotseling daaruit weg, En stel er over aan, wien Ik wil. Want wie is Mij gelijk, Wie durft Mij rekenschap vragen; En wie is de herder, Die Mij kan weerstaan?
੪੪ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
45 Hoort dus het besluit van Jahweh, Dat Hij over Babel nam, De plannen, die Hij beraamde Over het land der Chaldeën. Waarachtig, als kleine schaapjes sleurt men ze weg, Ja, hun weide zal van hen schrikken;
੪੫ਇਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਦੇ ਬਾਬਲ ਦੇ ਬਾਰੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
46 De aarde beeft van het gedreun van hun val, Hun jammeren klinkt onder de volken!
੪੬ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਉਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!।