< Jozua 19 >
1 Het tweede lot viel voor Simeon, voor de families van de stam der Simeonieten. Hun erfdeel lag midden tussen dat der Judeërs.
੧ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ।
2 In hun erfdeel hadden ze: Beër-Sjéba, Molada,
੨ਅਤੇ ਉਹਨਾਂ ਦਾ ਹਿੱਸਾ ਇਹ ਸੀ, ਬਏਰਸ਼ਬਾ, ਸ਼ਬਾ ਅਤੇ ਮੋਲਾਦਾਹ
3 Chasar-Sjoeal, Bala, Ésem,
੩ਅਤੇ ਹਸਰਸ਼ੂਆਲ ਅਤੇ ਬਾਲਾਹ ਅਤੇ ਆਸਮ
4 Eltolad, Betoel, Chorma,
੪ਅਲਤੋਲਦ ਅਤੇ ਬਥੂਲ ਅਤੇ ਹਾਰਮਾਹ
5 Sikelag, Bet-Hammarkabot, Chasar-Soesa,
੫ਸਿਕਲਗ ਅਤੇ ਬੈਤ ਮਰਕਾਬੋਥ ਅਤੇ ਹਸਰ ਸੂਸਾਹ
6 Bet-Lebaot en Sjaroechen; dertien steden met haar dorpen.
੬ਬੈਤ ਲਬਾਓਥ ਅਤੇ ਸਾਰੂਹਨ, ਇਹ ਤੇਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
7 En-Rimmon, Tóken, Éter en Asjan; vier steden met haar dorpen.
੭ਏਨ ਰਿੰਮੋਨ ਅਤੇ ਅਥਰ ਅਤੇ ਆਸ਼ਾਨ, ਇਹ ਚਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ
8 Ook alle dorpen rondom deze steden, tot Baälat-Beër, het Rama van de Négeb. Dit was het erfdeel van de families van de stam der Simeonieten.
੮ਨਾਲ ਹੀ ਸਾਰੇ ਪਿੰਡ ਜਿਹੜੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਸਨ। ਬਆਲਥ-ਬਏਰ ਦੱਖਣੀ ਰਾਮਥ ਤੱਕ, ਇਹ ਸ਼ਿਮਓਨੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ।
9 Het aandeel der Simeonieten werd van het stuk der Judeërs genomen; want het stuk der Judeërs was voor hen te groot; daarom kregen de Simeonieten een erfdeel in het hunne.
੯ਯਹੂਦੀਆਂ ਦੇ ਹਿੱਸੇ ਵਿੱਚੋਂ ਸ਼ਿਮਓਨੀਆਂ ਦੀ ਮਿਲਖ਼ ਸੀ ਕਿਉਂ ਜੋ ਯਹੂਦੀਆਂ ਦੀ ਵੰਡ ਉਹਨਾਂ ਲਈ ਵੱਧ ਸੀ। ਇਸ ਕਾਰਨ ਸ਼ਿਮਓਨੀਆਂ ਨੇ ਆਪਣੇ ਲਈ ਮਿਲਖ਼ ਉਹਨਾਂ ਦੀ ਮਿਲਖ਼ ਦੇ ਵਿੱਚੋਂ ਲਈ।
10 Het derde lot viel voor de families der Zabulonieten. De grens van hun erfdeel reikte tot Sarid.
੧੦ਤੀਜੀ ਪਰਚੀ ਜ਼ਬੂਲੁਨੀਆਂ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਸਾਰੀਦ ਤੱਕ ਸੀ।
11 Ze liep in westelijke richting op naar Marala, raakte Dabbésjet en vervolgens de rivier tegenover Jokneam.
੧੧ਉਹਨਾਂ ਦੀ ਹੱਦ ਲਹਿੰਦੇ ਵੱਲ ਮਰਾਲਾਹ ਨੂੰ ਚੜ੍ਹੀ ਅਤੇ ਦੱਬਾਸਥ ਪਹੁੰਚ ਕੇ ਉਸ ਵਾਦੀ ਨੂੰ ਜਾ ਪਹੁੰਚੀ ਜਿਹੜੀ ਯਾਕਨੁਆਮ ਦੇ ਸਾਹਮਣੇ ਹੈ।
12 Van Sarid liep ze oostwaarts terug naar het gebied van Kislot-Tabor, kwam uit bij Daberat, en ging verder opwaarts naar Jafia.
੧੨ਅਤੇ ਸਾਰੀਦ ਤੋਂ ਪੂਰਬ ਨੂੰ ਸੂਰਜ ਦੇ ਚੜ੍ਹਦੀ ਵੱਲ ਕਿਸਲਥ ਤਾਬੋਰ ਦੀ ਹੱਦ ਨੂੰ ਮੁੜੀ ਅਤੇ ਉੱਥੋਂ ਦਾਬਰਥ ਨੂੰ ਜਾ ਕੇ ਯਾਫ਼ੀਆ ਨੂੰ ਚੜ੍ਹੀ
13 Vandaar liep ze oostwaarts over Gat-Chéfer naar Et-Kasin, en kwam uit bij Rimmon. Dan boog ze om naar Nea,
੧੩ਅਤੇ ਉੱਥੋਂ ਲੰਘ ਕੇ ਅੱਗੇ ਨੂੰ ਚੜ੍ਹਦੀ ਵੱਲ ਗਥ ਹੇਫ਼ਰ ਅਤੇ ਇੱਤਾਕਾਸੀਨ ਵੱਲ ਗਈ ਅਤੇ ਰਿੰਮੋਨ ਜਿਹੜਾ ਨੇਆਹ ਤੱਕ ਪਹੁੰਚਦਾ ਹੈ ਗਈ।
14 liep langs het noorden daaromheen naar Channaton, om te eindigen in het dal van Jiftach-El.
੧੪ਉਹ ਹੱਦ ਉਹ ਦੇ ਉੱਤਰ ਵੱਲੋਂ ਹਨਾਥੋਨ ਕੋਲੋਂ ਮੁੜੀ ਅਤੇ ਉਹ ਦਾ ਫੈਲਾਓ ਯਿੱਫਤਾਏਲ ਦੀ ਵਾਦੀ ਤੱਕ ਸੀ।
15 Kattat, Nahalal, Sjimron, Jidala en Betlehem; twaalf steden met haar dorpen.
੧੫ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ
16 Deze steden met haar dorpen vormden het erfdeel van de families der Zabulonieten.
੧੬ਇਹ ਜ਼ਬੂਲੁਨੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ, ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
17 Het vierde lot viel voor Issakar, voor de families der Issakarieten.
੧੭ਚੌਥੀ ਪਰਚੀ ਯਿੱਸਾਕਾਰ ਲਈ ਨਿੱਕਲੀ ਅਰਥਾਤ ਯਿੱਸਾਕਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ
18 Hun gebied omvatte: Jizreël, Kesoellot, Sjoenem,
੧੮ਅਤੇ ਉਹਨਾਂ ਦੀ ਹੱਦ ਯਿਜ਼ਰਏਲ ਅਤੇ ਕਸੂਲੋਥ ਅਤੇ ਸ਼ੂਨੇਮ ਤੱਕ ਸੀ।
19 Chafaráim, Sjion, Anacharat,
੧੯ਹਫਾਰਇਮ ਅਤੇ ਸ਼ੀਓਨ ਅਤੇ ਅਨਾਹਰਾਥ
20 Rabbit, Kisjjon, Ébes,
੨੦ਰੰਬੀਥ ਅਤੇ ਕਿਸ਼ਯੋਨ ਅਤੇ ਆਬਸ
21 Rémet, En-Gannim, En-Chadda en Bet-Passes.
੨੧ਅਤੇ ਰਮਥ ਅਤੇ ਏਨ-ਗਨੀਮ ਅਤੇ ਏਨ-ਹੱਦਦ ਅਤੇ ਬੈਤ-ਪੱਸੇਸ ਤੱਕ ਸੀ
22 De grens raakte Tabor, Sjachasima en Bet-Sjémesj, en eindigde bij de Jordaan; zestien steden met haar dorpen.
੨੨ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੱਕ ਸੀ, ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ
23 Die steden met haar dorpen vormden het erfdeel van de families van de stam der Issakarieten.
੨੩ਉਹ ਯਿੱਸਾਕਾਰੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ ਅਤੇ ਉਹਨਾਂ ਦੇ ਸ਼ਹਿਰ ਤੇ ਪਿੰਡ ਇਹ ਸਨ।
24 Het vijfde lot viel voor de families van de stam der Aserieten.
੨੪ਪੰਜਵੀਂ ਪਰਚੀ ਆਸ਼ੇਰੀਆਂ ਦੇ ਗੋਤ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ
25 Hun grens liep over Chelkat, Chali, Béten, Aksjaf,
੨੫ਅਤੇ ਉਹਨਾਂ ਦੀ ਹੱਦ ਇਹ ਸੀ, ਹਲਕਾਥ ਅਤੇ ਹਲੀ ਅਤੇ ਬਟਨ ਅਤੇ ਅਕਸ਼ਾਫ਼
26 Alammélek, Amad, Misjal, en raakte in het westen de Karmel en de stroom Libnat.
੨੬ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ
27 Dan liep ze terug in oostelijke richting naar Bet-Dagon, raakte Zabulon en het dal van Jiftach-El in het noorden, ging verder naar Bet-Haémek en Neïél, en kwam ten noorden van Kaboel uit.
੨੭ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉਤਰ ਵੱਲ ਬੈਤ ਏਮਕ ਅਤੇ ਨਈਏਲ ਤੱਕ ਜਾ ਢੁੱਕੀ, ਫਿਰ ਉਹ ਖੱਬੇ ਪਾਸੇ ਕਾਬੂਲ ਨੂੰ ਨਿੱਕਲੀ
28 Vervolgens liep ze naar Ebron, Rechob, Chammon en Kana, tot Groot-Sidon.
੨੮ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ
29 Daarna liep de grens terug tot Rama en tot de versterkte stad Tyrus, en verder naar Chosa, om te eindigen aan de zee, aan de kust bij Akziba.
੨੯ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੱਕ ਸੀ
30 Ook Oemma, Afek en Rechob behoorden er toe; twee en twintig steden met haar dorpen.
੩੦ਨਾਲੇ ਉੱਮਾਹ ਅਤੇ ਅਫੇਕ ਅਤੇ ਰਹੋਬ, ਬਾਈ ਸ਼ਹਿਰ ਅਤੇ ਉਹਨਾਂ ਦੇ ਪਿੰਡ
31 Deze steden met haar dorpen vormden het erfdeel van de families van de stam der Aserieten.
੩੧ਇਹ ਆਸ਼ੇਰੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਇਹ ਸ਼ਹਿਰ ਅਤੇ ਉਹਨਾਂ ਪਿੰਡ।
32 Het zesde lot viel voor de Neftalieten, voor de families der Neftalieten.
੩੨ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ
33 Hun grens liep van Chélef, van de eik van Saänannim, en over Adami-Hannékeb en Jabneël tot Lakkoem, en eindigde bij de Jordaan.
੩੩ਉਹਨਾਂ ਦੀ ਹੱਦ ਹਲਫ ਤੋਂ ਸਅਨਇਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ, ਯਬਨੇਲ ਤੋਂ ਲੱਕੂਮ ਤੱਕ ਅਤੇ ਉਸ ਦਾ ਫੈਲਾਓ ਯਰਦਨ ਤੱਕ ਸੀ
34 Dan liep ze in westelijke richting terug naar Aznot-Yabor, en kwam vandaar bij Choekkok uit. Ze raakte aan Zabulon in het zuiden, aan Aser in het westen, en aan de Jordaan in het oosten.
੩੪ਤਾਂ ਉਹ ਹੱਦ ਪੱਛਮ ਵੱਲ ਅਜ਼ਨੋਥ ਤਾਬੋਰ ਨੂੰ ਮੁੜੀ ਅਤੇ ਉੱਥੋਂ ਹੁੱਕੋਕ ਨੂੰ ਜਾ ਨਿੱਕਲੀ ਅਤੇ ਦੱਖਣ ਵੱਲ ਜ਼ਬੂਲੁਨ ਨੂੰ ਜਾ ਪਹੁੰਚੀ ਅਤੇ ਪੱਛਮ ਵੱਲ ਆਸ਼ੇਰ ਨੂੰ ਅਤੇ ਸੂਰਜ ਦੇ ਚੜ੍ਹਦੇ ਪਾਸੇ ਯਰਦਨ ਕੋਲ ਯਹੂਦਾਹ ਨੂੰ ਜਾ ਪਹੁੰਚੀ
35 Versterkte steden waren: Hassiddim, Ser, Chammat, Rakkat, Gennezaret,
੩੫ਅਤੇ ਗੜ੍ਹ ਵਾਲੇ ਸ਼ਹਿਰ ਇਹ ਸਨ, ਸਿੱਦੀਮ, ਸੇਰ ਅਤੇ ਹੰਮਥ, ਰੱਕਥ ਅਤੇ ਕਿੰਨਰਥ
੩੬ਅਤੇ ਅਦਾਮਾਹ ਅਤੇ ਰਾਮਾਹ ਅਤੇ ਹਾਸੋਰ
37 Kédesj, Edréi, En-Chasor,
੩੭ਅਤੇ ਕਾਦੇਸ਼ ਅਤੇ ਅਦਰਈ ਅਤੇ ਏਨ-ਹਾਸੋਰ
38 Jiron, Migdal-El, Chorem, Bet-Anat en Bet-Sjémesj; negentien steden met haar dorpen.
੩੮ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ
39 Deze steden met haar dorpen vormden het erfdeel van de families van de stam der Neftalieten.
੩੯ਇਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
40 Het zevende lot viel voor de families van de stam der Danieten.
੪੦ਸੱਤਵੀਂ ਪਰਚੀ ਦਾਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ
41 De grens van hun erfdeel liep over Sora, Esjtaol, Ir-Sjémesj,
੪੧ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਇਹ ਸੀ, ਸਾਰਾਹ ਅਤੇ ਅਸ਼ਤਾਓਲ ਅਤੇ ਈਰ-ਸ਼ਮਸ਼
42 Sjaälabbin, Ajjalon, Jitla,
੪੨ਅਤੇ ਸ਼ਆਲੱਬੀਨ ਅਤੇ ਅੱਯਾਲੋਨ ਅਤੇ ਯਿਥਲਾਹ
੪੩ਅਤੇ ਏਲੋਨ ਅਤੇ ਤਿਮਨਾਹ ਅਤੇ ਅਕਰੋਨ
44 Elteke, Gibton, Baälat, Jehoed,
੪੪ਅਤੇ ਅਲਤਕੇਹ ਅਤੇ ਗਿਬਥੋਨ ਅਤੇ ਬਆਲਾਥ
45 Bene-Berak, Gat-Rimmon,
੪੫ਅਤੇ ਯਿਹੁਦ ਅਤੇ ਬਨੇ-ਬਰਕ ਅਤੇ ਗਥ-ਰਿੰਮੋਨ
46 Me-Hajjarkon en Harakkon, met inbegrip van het gebied tegenover Joppe.
੪੬ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫ਼ਾ ਦੇ ਸਾਹਮਣੇ ਦੀ ਹੱਦ
47 Maar toen het gebied der Danieten te eng voor hen werd, trokken ze op, vielen Lésjem aan, namen het in, en joegen het over de kling. Ze namen het in bezit, gingen er wonen, en gaven aan Lésjem de naam Dan, zoals hun vader heette.
੪੭ਅਤੇ ਦਾਨੀਆਂ ਦੀ ਹੱਦ ਉਹਨਾਂ ਤੋਂ ਪਾਰ ਇਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਨਾਲ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਸੇਰਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਮ ਉੱਤੇ ਆਖਿਆ
48 Deze steden met haar dorpen vormden het erfdeel van de families van de stam der Danieten.
੪੮ਇਹ ਦਾਨੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
49 Toen de Israëlieten de verschillende gebieden van het land als erfdeel hadden verdeeld, bepaalden zij in hun midden een erfdeel voor Josuë, den zoon van Noen.
੪੯ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ਼ ਦਿੱਤੀ।
50 Op Jahweh’s bevel gaven ze hem de stad, waarom hij verzocht had, Timnat-Sérach in het bergland van Efraïm. Hij versterkte die stad, en vestigde er zich.
੫੦ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।
51 Dit zijn dan de erfdelen, die de priester Elazar en Josuë, de zoon van Noen, met de familiehoofden aan de stammen der Israëlieten door het lot hebben toegewezen te Sjilo voor het aanschijn van Jahweh, aan de ingang van de openbaringstent. En zo kwamen ze gereed met de verdeling van het land.
੫੧ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।