< Lukas 21 >
1 Toen Hij nu opkeek, zag Hij de rijken hun giften in de offerkist storten.
੧ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।
2 Maar Hij zag ook een arme weduwe, die er twee penningen in wierp.
੨ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।
3 En Hij sprak: Voorwaar, Ik zeg u: deze arme weduwe heeft er meer in gestort dan alle anderen.
੩ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।
4 Want allen hebben van hun overvloed geofferd, maar zij heeft van haar armoede gegeven, heel haar vermogen.
੪ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।
5 Toen sommigen van de tempel zeiden, dat hij versierd was met prachtige stenen en geschenken, sprak Hij:
੫ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।
6 Er zullen dagen komen, dat van al wat ge daar ziet, geen steen op de andere zal blijven, maar alles zal worden verwoest.
੬ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।
7 Ze vroegen Hem: Meester, wanneer zal dat gebeuren, en wat zal het teken zijn, dat het op handen is?
੭ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?
8 Hij sprak: Past op, dat gij u niet laat misleiden! Want velen zullen met mijn Naam optreden, en zeggen: Ik ben het; en de tijd is nabij. Gaat hen niet achterna.
੮ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।
9 En wanneer gij hoort van oorlogen en omwentelingen, schrikt er niet van; want eerst moet dit alles gebeuren, en ook dan nog komt het einde niet dadelijk.
੯ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”
10 Toen zeide Hij hun: Volk zal opstaan tegen volk, en rijk tegen rijk;
੧੦ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।
11 en er zullen geweldige aardbevingen zijn, en pest en hongersnood op verschillende plaatsen; verschrikkingen zullen er komen, en grote tekenen aan de hemel.
੧੧ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।
12 Maar eer dit alles geschiedt, zal men de hand aan u slaan en u vervolgen; u in synagogen en kerkers brengen, u slepen voor koningen en landvoogden terwille van mijn Naam.
੧੨ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।
13 Dat zal u overkomen, omdat gij getuigenis afleggen moet.
੧੩ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।
14 Neemt dan bij uzelf het besluit, er niet bezorgd voor te zijn, hoe gij u verdedigen zult.
੧੪ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।
15 Want Ik zal u een taal en wijsheid geven, die geen uwer tegenstanders zal kunnen weerstaan of weerspreken.
੧੫ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।
16 Gij zult overgeleverd worden door ouders en broers, door bloedverwanten en vrienden; sommigen van u zal men doden.
੧੬ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।
17 En gij zult gehaat zijn bij allen terwille van mijn Naam;
੧੭ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
18 maar geen haar op uw hoofd zal verloren gaan.
੧੮ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ
19 Door uw standvastigheid zult gij uw ziel behouden.
੧੯ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
20 Wanneer gij Jerusalem door legers ziet ingesloten, weet dan, dat haar verwoesting nabij is.
੨੦ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।
21 Laten zij, die in Judea zijn, dan naar de bergen vluchten; die binnen de stad zijn, er uittrekken, en die op het land zijn, er niet binnengaan.
੨੧ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।
22 Want dat zijn dagen van wraak; en alles wat er geschreven staat, zal in vervulling gaan.
੨੨ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।
23 Wee in die dagen de zwangere en de zogende vrouwen. Want daar zal grote ellende zijn in het land, en toorn over dit volk.
੨੩ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
24 Ze zullen over de kling worden gejaagd, en als gevangenen worden weggevoerd onder alle volken; en Jerusalem zal door de heidenen worden vertrapt, tot de tijden der heidenen voorbij zullen zijn.
੨੪ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
25 En er zullen tekenen zijn in zon en maan en sterren; en op de aarde doodsangst onder de volken, radeloos door het donderend geweld van de zee en de golven.
੨੫ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।
26 De mensen zullen verstijven van vrees en bange verwachting, van wat de wereld gaat overkomen; want de krachten der hemelen zullen worden geschokt.
੨੬ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
27 Dan zullen ze den Mensenzoon op een wolk zien komen, met grote macht en majesteit.
੨੭ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
28 Welnu, wanneer dit alles een aanvang gaat nemen, blikt op dan, en heft uw hoofden omhoog; want uw verlossing is nabij.
੨੮ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”
29 En Hij stelde hun een gelijkenis voor: Ziet naar de vijgeboom en alle andere bomen;
੨੯ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।
30 zodra gij ze ziet uitbotten, dan weet gij ook, dat de zomer nabij is.
੩੦ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।
31 Zo ook, wanneer gij dit alles ziet, weet dan, dat het koninkrijk Gods nabij is.
੩੧ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।
32 Voorwaar, Ik zeg u: Dit geslacht gaat niet voorbij, vóórdat dit alles is geschied.
੩੨ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
33 Hemel en aarde zullen voorbijgaan, maar mijn woorden zullen niet voorbijgaan.
੩੩ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
34 Let op uzelf. Laat uw harten niet worden bezwaard door brasserij, dronkenschap en de zorgen des levens; en laat die dag u niet onverhoeds overvallen,
੩੪ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!
35 als een strik. Want hij zal komen over allen, die de ganse aarde bewonen.
੩੫ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।
36 Waakt dus, en blijft altijd bidden, opdat gij ontkomen moogt aan dat alles, wat er gebeuren gaat; en opdat gij stand moogt houden voor het aanschijn van den Mensenzoon.
੩੬ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।
37 Overdag gaf Hij onderricht in de tempel, maar ‘s nachts ging Hij heen en bleef op de berg, die Olijfberg wordt genoemd.
੩੭ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।
38 En al het volk kwam ‘s morgens vroeg bij Hem in de tempel, om Hem te horen.
੩੮ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ।