< Numeri 21 >

1 Toen de kanaänietische koning van Arad, die in de Négeb woonde, hoorde, dat Israël de weg naar Atarim had ingeslagen, viel hij Israël aan, en nam enigen hunner gevangen.
ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।
2 Toen deed Israël aan Jahweh deze gelofte: Zo Gij dit volk in mijn hand levert, zal ik hun steden met de ban slaan!
ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।
3 Toen Jahweh Israël had verhoord, en de Kanaänieten had overgeleverd, sloeg men dan ook hun steden met de ban, en noemde die stad Chorma.
ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ।
4 Van de berg Hor braken zij op in de richting van de Rode Zee, om rond het land van Edom te trekken. Maar door die tocht werd het volk ongeduldig,
ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।
5 en sprak tegen God en Moses: Waarom hebt ge ons uit Egypte geleid, om te sterven in de woestijn? Want we hebben geen brood en geen water, en we walgen van die armzalige kost!
ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
6 Daarom zond Jahweh vergiftige slangen onder het volk, die het beten, zodat er velen van Israël stierven.
ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।
7 Toen liep het volk naar Moses, en sprak: Wij hebben gezondigd; want we zijn onbeschaamd geweest tegen Jahweh en tegen u! Bid Jahweh toch, dat Hij de slangen van ons wegneemt. En Moses bad voor het volk.
ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।
8 Toen sprak Jahweh tot Moses: Maak een slang, en bevestig die aan een paal; dan zal iedereen, die gebeten is en er naar opziet, in leven blijven.
ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ।
9 Moses maakte een koperen slang, en bevestigde die aan een paal. En wanneer iemand door een slang werd gebeten, en hij zag op naar de koperen slang, dan bleef hij in leven.
ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।
10 Toen trokken de Israëlieten verder, en legerden zich te Obot.
੧੦ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ।
11 Van Obot trokken zij verder, en legerden zich te Ijje-Haäbarim in de woestijn, ten oosten van Moab.
੧੧ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ।
12 Van daar trokken zij verder, en legerden zich in het dal Zéred.
੧੨ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।
13 Van daar trokken zij verder, en legerden zich aan de overkant van de Arnon, waar hij nog in de woestijn ligt en uit het land der Amorieten komt; want de Arnon is de grens van Moab tussen Moab en de Amorieten.
੧੩ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
14 Daarom heet het in het boek van de oorlogen van Jahweh: Waheb in Soefa, En de kloven van de Arnon:
੧੪ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।
15 De steilste der kloven, Die zich uitstrekt tot de omgeving van Ar En aanleunt tegen de grenzen van Moab.
੧੫ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।
16 Van daar trokken zij verder naar Beër; dit is de welput, waar Jahweh tot Moses heeft gesproken: "Roep het volk bijeen, en Ik zal hun water geven",
੧੬ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।
17 en waar Israël toen dit lied heeft gezongen: Wel op, gij put! Zingt hem ter eer,
੧੭ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।
18 De put, die koningen hebben gegraven, Vorsten van het volk hebben gedolven Met hun schepter, met hun staven. Van Beër trok men verder naar Mattana,
੧੮ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
19 van Mattana naar Nachaliël, van Nachaliël naar Bamot,
੧੯ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।
20 van Bamot naar het dal in de vlakte van Moab, en naar de top van de Pisga, die oprijst ten oosten van de woestenij.
੨੦ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ।
21 Nu zond Israël gezanten naar Sichon, den koning der Amorieten, met de boodschap:
੨੧ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ,
22 Ik zou graag door uw land trekken. Wij zullen niet door uw velden en wijngaarden gaan, en geen water drinken uit uw putten, maar de koninklijke weg blijven houden, zolang we door uw gebied trekken.
੨੨ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
23 Maar Sichon stond Israël niet toe, door zijn gebied te trekken. Sichon verzamelde al zijn volk, trok Israël in de woestijn tegemoet, rukte op naar Jáhas en greep Israël aan.
੨੩ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।
24 Israël joeg hem over de kling, en nam zijn land in bezit van de Arnon af tot de Jabbok, dus tot aan de Ammonieten toe; want Jazer was de grens der Ammonieten.
੨੪ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।
25 Israël veroverde al de steden der Amorieten, en vestigde zich in die steden, tot zelfs in Chesjbon en al haar onderhorige plaatsen.
੨੫ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।
26 Want Chesjbon was de stad van Sichon, den koning der Amorieten, die vroeger tegen den koning van Moab had gestreden, en hem toen al zijn land had ontrukt tot de Arnon toe.
੨੬ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।
27 Daarom zeggen de zangers: Komt, om Chesjbon te herbouwen, De stad van Sichon te versterken!
੨੭ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।
28 Want een vuur ging uit van Chesjbon, Een vlam uit Sichons stad: Het verteerde de steden van Moab, Verslond de hoogten van de Arnon.
੨੮ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।
29 Wee u, Moab; Gij zijt verloren. volk van Kemosj! Zijn zonen heeft hij tot vluchtelingen gemaakt, Zijn dochters gevangenen van Sichon, den Amorietenkoning;
੨੯ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ!
30 Hun spruiten kwamen om, van Chesjbon tot Dibon: Hun vrouwen tot Nófach, dat bij Medeba ligt.
੩੦ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ।
31 Toen Israël in het land der Amorieten vaste voet had gekregen,
੩੧ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ।
32 liet Moses Jazer verspieden, nam het met haar onderhorige plaatsen in, en verdreef de Amorieten, die daar woonden.
੩੨ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
33 Daarna veranderden zij van richting, en sloegen de weg in naar Basjan. Maar Og, de koning van Basjan, rukte hen met al zijn volk bij Edréi tegemoet, om hen te bestrijden.
੩੩ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ।
34 Doch Jahweh sprak tot Moses: Vrees hem niet; want Ik heb hem met heel zijn volk en heel zijn land in uw hand geleverd: ge moet met hem doen, wat ge met Sichon, den koning der Amorieten, hebt gedaan, die in Chesjbon woonde.
੩੪ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।
35 Zij versloegen hem dus met zijn zonen en heel zijn volk, tot er geen vluchteling meer overbleef, en zij namen zijn land in bezit.
੩੫ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।

< Numeri 21 >