< Psalmen 130 >
1 Een bedevaartslied. Uit de diepten, o Jahweh, roep ik tot U,
੧ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
2 Heer, hoor mijn klagen; Laat uw oren toch luisteren Naar mijn bidden en smeken!
੨ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3 Ach Jahweh, zo Gij de zonde gedenkt, Ach Heer, wie zou het bestaan?
੩ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
4 Neen, bij U is vergeving, Opdat ik vol hoop U zou vrezen, o Jahweh.
੪ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
5 Mijn ziel schouwt hunkerend naar zijn belofte, Mijn ziel smacht naar den Heer;
੫ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
6 Meer dan wachters naar de morgen,
੬ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
7 Ziet Israël naar Jahweh uit. Want bij Jahweh is ontferming, En overvloed van verlossing;
੭ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
8 Hij zal Israël bevrijden Van al zijn zonden!
੮ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।