< Ruth 1 >

1 Eens onder het bestuur der Rechters, toen er hongersnood heerste in het land, trok een man uit Betlehem van Juda weg, hij met zijn vrouw en zijn twee zonen, om zich tijdelijk te gaan vestigen in de velden van Moab.
ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।
2 De man heette Elimélek, zijn vrouw Noömi, zijn beide zonen Machlon en Kiljon; het waren Efrateërs uit Betlehem van Juda. En in de velden van Moab gekomen, woonden ze daar.
ਉਸ ਮਨੁੱਖ ਦਾ ਨਾਮ ਅਲੀਮਲਕ ਅਤੇ ਉਸ ਦੀ ਪਤਨੀ ਦਾ ਨਾਮ ਨਾਓਮੀ ਸੀ, ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦੇ ਅਫਰਾਥੀ ਸਮੂਹ ਦੇ ਸਨ ਅਤੇ ਉਹ ਮੋਆਬ ਦੇ ਦੇਸ ਵਿੱਚ ਆ ਕੇ ਉੱਥੇ ਰਹਿਣ ਲੱਗੇ।
3 Elimélek nu, de man van Noömi, stierf, en zij bleef met haar twee zonen achter.
ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ ।
4 Beiden huwden moabietische vrouwen; de een heette Orpa, de andere Rut. Toen ze daar ongeveer tien jaar hadden gewoond,
ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ।
5 stierven ook Machlon en Kiljon beiden. Zo overleefde de vrouw haar beide kinderen en haar man.
ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।
6 Nu trok zij met haar schoondochters op, om uit de velden van Moab terug te keren; want ze had in de velden van Moab gehoord, dat Jahweh Zich over zijn volk had ontfermd en het brood had gegeven.
ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।
7 Nadat ze dus met haar beide schoondochters de plaats had verlaten, waar ze vertoefd had, en zij op weg waren, om naar het land van Juda terug te keren,
ਇਸ ਲਈ ਉਹ ਉਸ ਸਥਾਨ ਤੋਂ ਜਿੱਥੇ ਉਹ ਰਹਿੰਦੀ ਸੀ, ਆਪਣੀ ਦੋਵੇਂ ਨੂੰਹਾਂ ਦੇ ਨਾਲ ਤੁਰ ਪਈ ਅਤੇ ਯਹੂਦਾਹ ਦੇ ਦੇਸ ਨੂੰ ਮੁੜ ਜਾਣ ਲਈ ਸਫ਼ਰ ਸ਼ੁਰੂ ਕੀਤਾ।
8 zei Noömi tot haar twee schoondochters: Gaat beiden nu terug, ieder naar het huis van uw moeder. Moge Jahweh goed voor u zijn, zoals gij goed zijt geweest voor de doden en voor mij.
ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।
9 Moge Jahweh u beiden een tehuis laten vinden, ieder in het huis van uw man. Toen kuste ze haar. Maar ze begonnen te schreien,
ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।
10 en zeiden haar: We willen met u terug naar uw volk.
੧੦ਫੇਰ ਉਨ੍ਹਾਂ ਨੇ ਉਸ ਨੂੰ ਕਿਹਾ, “ਸੱਚ-ਮੁੱਚ ਅਸੀਂ ਤੇਰੇ ਨਾਲ, ਤੇਰੇ ਲੋਕਾਂ ਦੇ ਵਿੱਚ ਜਾਵਾਂਗੀਆਂ।”
11 Noömi hernam: Keert terug, mijn dochters. Waarom zoudt gij met mij meegaan? Draag ik dan nog zonen in mijn schoot, die uw man zouden kunnen worden?
੧੧ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?
12 Keert terug, mijn dochters; gaat toch, want ik ben te oud, om nog te huwen. En al dacht ik ook, dat er nog hoop voor me was, al zou ik vannacht nog een man toebehoren, al zou ik ook zonen krijgen:
੧੨ਹੇ ਮੇਰੀਓ ਧੀਓ, ਵਾਪਸ ਚਲੀਆਂ ਜਾਓ, ਕਿਉਂਕਿ ਮੈਂ ਬਹੁਤ ਬੁੱਢੀ ਹਾਂ ਅਤੇ ਪਤੀ ਕਰਨ ਦੇ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ
13 zoudt gij dan willen wachten, tot ze groot zijn geworden, en u ter wille van hen onthouden, door zolang ongehuwd te blijven? Neen, mijn dochters; ik ben veel te ongelukkig voor u, want de hand van Jahweh is tegen mij uitgestrekt.
੧੩ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।”
14 Opnieuw begonnen ze te schreien. Toen kuste Orpa haar schoonmoeder vaarwel, maar Rut bleef bij haar.
੧੪ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।
15 Nu zei Noömi: Zie, uw schoonzuster gaat terug naar haar volk en haar god; volg nu uw schoonzuster.
੧੫ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।”
16 Maar Rut zeide: Dring er bij mij niet op aan, om u te verlaten of terug te keren; want waar gij heengaat, daar ga ook ik heen, en waar gij verblijft, daar wil ook ik verblijven; uw volk is mijn volk, en uw God mijn God.
੧੬ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
17 Waar gij sterft, wil ook ik sterven en daar wil ik begraven worden. Dit mag Jahweh mij doen en nog erger, als niet de dood alleen mij zal scheiden van u.
੧੭ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ । ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
18 Toen Noömi zag, dat ze vast besloten was, haar te vergezellen, sprak ze er haar niet verder over.
੧੮ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ।
19 Zo trokken zij samen voort, tot ze Betlehem bereikten. Maar toen ze in Betlehem kwamen, geraakte heel de stad over haar in opschudding. En de vrouwen zeiden: Dat is Noömi!
੧੯ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”
20 Doch zij zeide haar: Noemt me niet Noömi, maar noemt me Mari, want de Almachtige heeft mij met bitterheid vervuld.
੨੦ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।
21 Vol ging ik heen en leeg heeft Jahweh me teruggebracht. Waarom zoudt gij me nog Noömi noemen, nu Jahweh hard voor mij is geweest, en de Almachtige mij ongelukkig heeft gemaakt?
੨੧ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।”
22 Zo keerde Noömi in gezelschap van haar schoondochter Rut, de moabietische, uit de velden van Moab terug. Het was in het begin van de gersteoogst, toen ze te Betlehem kwamen.
੨੨ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।

< Ruth 1 >