< 1 Samuël 10 >
1 Toen nam Samuel een oliekruik, en goot ze uit op zijn hoofd, en kuste hem, en zeide: Is het niet alzo, dat de HEERE u tot een voorganger over Zijn erfdeel gezalfd heeft?
੧ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?
2 Als gij heden van mij gaat, zo zult gij twee mannen vinden bij het graf van Rachel, aan de landpale van Benjamin, te Zelzah; die zullen tot u zeggen: De ezelinnen zijn gevonden, die gij zijt gaan zoeken, en zie, uw vader heeft de zaken der ezelinnen verlaten, en hij is bekommerd voor ulieden, zeggende: Wat zal ik om mijn zoon doen?
੨ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ?
3 Als gij u van daar en verder aan begeeft, en zult komen tot aan Elon-Thabor, daar zullen u drie mannen vinden, opgaande tot God naar Beth-El; een, dragende drie bokjes, en een, dragende drie bollen broods, en een, dragende een fles wijn.
੩ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।
4 En zij zullen u naar uw welstand vragen, en zij zullen u twee broden geven; die zult gij van hun hand nemen.
੪ਉਹ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ,
5 Daarna zult gij komen op den heuvel Gods, waar der Filistijnen bezettingen zijn; en het zal geschieden, als gij aldaar in de stad komt, zo zult gij ontmoeten een hoop profeten, van de hoogte afkomende, en voor hun aangezichten luiten, en trommelen, en pijpen, en harpen, en zij zullen profeteren.
੫ਇਸ ਤੋਂ ਬਾਅਦ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫ਼ਲਿਸਤੀਆਂ ਦੀ ਚੌਂਕੀ ਹੈ ਪਹੁੰਚੇਗਾ ਅਤੇ ਅਜਿਹਾ ਹੋਵੇਗਾ ਜਦ ਤੂੰ ਉੱਥੇ ਸ਼ਹਿਰ ਵਿੱਚ ਦਾਖਿਲ ਹੋਵੇਂ ਤਾਂ ਇੱਕ ਨਬੀਆਂ ਦੀ ਟੋਲੀ ਤੈਨੂੰ ਮਿਲੇਗੀ ਜੋ ਉੱਥੇ ਉੱਚੇ ਸਥਾਨ ਤੋਂ ਉੱਤਰਦੀ ਹੋਵੇਗੀ ਅਤੇ ਉਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਉਹ ਅਗੰਮ ਵਾਕ ਕਰਦੇ ਹੋਣਗੇ।
6 En de Geest des HEEREN zal vaardig worden over u, en gij zult met hen profeteren; en gij zult in een anderen man veranderd worden.
੬ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਕ ਬੋਲੇਂਗਾ ਸਗੋਂ ਤੂੰ ਇੱਕ ਅਲੱਗ ਤਰ੍ਹਾਂ ਦਾ ਮਨੁੱਖ ਬਣ ਜਾਵੇਂਗਾ
7 En het zal geschieden, als u deze tekenen zullen komen, doe gij, wat uw hand vinden zal, want God zal met u zijn.
੭ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ।
8 Gij nu zult voor mijn aangezicht afgaan naar Gilgal, en zie, ik zal tot u afkomen, om brandofferen te offeren, om te offeren offeranden der dankzegging; zeven dagen zult gij daar beiden, totdat ik tot u kome, en u bekend make, wat gij doen zult.
੮ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਜਾ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਵਾਂ। ਤੂੰ ਸੱਤਾਂ ਦਿਨਾਂ ਤੱਕ ਉੱਥੇ ਰਹਿ ਜਦ ਤੱਕ ਮੈਂ ਤੇਰੇ ਕੋਲ ਨਾ ਪਹੁੰਚਾ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ।
9 Het geschiedde nu, toen hij zijn schouder keerde, om van Samuel te gaan, veranderde God hem het hart in een ander; en al die tekenen kwamen ten zelven dage.
੯ਜਿਵੇਂ ਹੀ ਉਹ ਸਮੂਏਲ ਕੋਲੋਂ ਮੁੜਿਆ ਤੇ ਪਿੱਠ ਫੇਰੀ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਸ ਨੂੰ ਇੱਕ ਨਵਾਂ ਮਨ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਪ੍ਰਗਟ ਹੋ ਗਈਆਂ।
10 Toen zij daar aan den heuvel kwamen, zie, zo kwam hem een hoop profeten tegemoet; en de Geest des HEEREN werd vaardig over hem, en hij profeteerde in het midden van hen.
੧੦ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ
11 En het geschiedde, als een iegelijk, die hem van te voren gekend had, zag, dat hij, ziet, profeteerde met de profeten, zo zeide het volk, een ieder tot zijn metgezel: Wat is dit, dat den zoon van Kis geschied is? Is Saul ook onder de profeten?
੧੧ਅਤੇ ਜਦ ਉਹ ਦੇ ਜਾਣਨ ਵਾਲਿਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਕ ਬੋਲਦਿਆਂ ਦੇਖਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤਰ ਨੂੰ ਕੀ ਹੋਇਆ? ਕੀ ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?
12 Toen antwoordde een man van daar, en zeide: Wie is toch hun vader? Daarom is het tot een spreekwoord geworden: Is Saul ook onder de profeten?
੧੨ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ ਉਹਨਾਂ ਦਾ ਪਿਤਾ ਕੌਣ ਹੈ? ਤਦੋਂ ਦੀ ਇਹ ਕਹਾਉਤ ਬਣ ਗਈ, “ਭਲਾ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
13 Toen hij nu voleind had te profeteren, zo kwam hij op de hoogte.
੧੩ਜਦ ਉਹ ਅਗੰਮ ਵਾਕ ਬੋਲ ਚੁੱਕਿਆ ਤਾਂ ਉੱਚੇ ਥਾਂ ਨੂੰ ਗਿਆ।
14 En Sauls oom zeide tot hem en tot zijn jongen: Waar zijt gijlieden heengegaan? Hij nu zeide: Om de ezelinnen te zoeken; toen wij zagen, dat zij er niet waren, zo kwamen wij tot Samuel.
੧੪ਉੱਥੇ ਸ਼ਾਊਲ ਦੇ ਚਾਚੇ ਨੇ ਉਹ ਨੂੰ ਅਤੇ ਉਹ ਦੇ ਟਹਿਲੂਏ ਨੂੰ ਆਖਿਆ, ਤੁਸੀਂ ਕਿੱਥੇ ਗਏ ਸੀ? ਉਹ ਨੇ ਆਖਿਆ, ਗਧੀਆਂ ਨੂੰ ਲੱਭਣ ਅਤੇ ਜਦ ਅਸੀਂ ਵੇਖਿਆ ਜੋ ਉਹ ਸਾਨੂੰ ਨਾ ਮਿਲੀਆਂ ਤਦ ਅਸੀਂ ਸਮੂਏਲ ਕੋਲ ਗਏ।
15 Toen zeide Sauls oom: Geef mij toch te kennen, wat heeft Samuel ulieden gezegd?
੧੫ਫੇਰ ਸ਼ਾਊਲ ਦਾ ਚਾਚਾ ਬੋਲਿਆ, ਮੈਨੂੰ ਦੱਸ, ਸਮੂਏਲ ਨੇ ਤੈਨੂੰ ਕੀ ਆਖਿਆ?
16 Saul nu zeide tot zijn oom: Hij heeft ons voorzeker te kennen gegeven, dat de ezelinnen gevonden waren; maar de zaak des koninkrijks, waarvan Samuel gezegd had, gaf hij hem niet te kennen.
੧੬ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਕਿ ਗਧੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ।
17 Doch Samuel riep het volk te zamen tot den HEERE, te Mizpa.
੧੭ਇਹ ਦੇ ਪਿੱਛੋਂ ਸਮੂਏਲ ਨੇ ਮਿਸਪਾਹ ਵਿੱਚ ਲੋਕਾਂ ਨੂੰ ਸੱਦ ਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ।
18 En hij zeide tot de kinderen Israels: Alzo heeft de HEERE, de God Israel, gesproken: Ik heb Israel uit Egypte opgebracht, en Ik heb ulieden van de hand der Egyptenaren gered, en van de hand van alle koninkrijken, die u onderdrukten.
੧੮ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ।
19 Maar gijlieden hebt heden uw God verworpen, Die u uit al uw ellenden en uw noden verlost heeft, en hebt tot Hem gezegd: Zet een koning over ons; nu dan, stelt u voor het aangezicht des HEEREN, naar uw stammen en naar uw duizenden.
੧੯ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ। ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ-ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ।
20 Toen nu Samuel al de stammen van Israel had doen naderen, zo is de stam van Benjamin geraakt.
੨੦ਜਦ ਸਮੂਏਲ ਨੇ ਇਸਰਾਏਲ ਦੇ ਸਾਰੇ ਗੋਤਾਂ ਨੂੰ ਇਕੱਠਿਆਂ ਕੀਤਾ ਤਾਂ ਬਿਨਯਾਮੀਨ ਗੋਤ ਦੇ ਨਾਮ ਤੇ ਪਰਚੀ ਨਿੱਕਲੀ
21 Toen hij den stam van Benjamin deed aankomen naar zijn geslachten, zo werd het geslacht van Matri geraakt; en Saul, de zoon van Kis, werd geraakt. En zij zochten hem, maar hij werd niet gevonden.
੨੧ਅਤੇ ਜਦ ਉਹ ਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨਜ਼ਦੀਕ ਬੁਲਾਇਆ ਤਾਂ ਮਤਰੀ ਦੇ ਟੱਬਰ ਦਾ ਨਾਮ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਮ ਨਿੱਕਲਿਆ ਅਤੇ ਜਦ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾ ਲੱਭਿਆ।
22 Toen vraagden zij verder den HEERE, of die man nog derwaarts komen zou? De HEERE dan zeide: Ziet, hij heeft zich tussen de vaten verstoken.
੨੨ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ।
23 Zij nu liepen, en namen hem van daar, en hij stelde zich in het midden des volks; en hij was hoger dan al het volk, van zijn schouder en opwaarts.
੨੩ਤਦ ਉਹ ਭੱਜ ਕੇ ਉੱਥੋਂ ਉਸ ਨੂੰ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿਚਕਾਰ ਖੜ੍ਹਾ ਹੋਇਆ ਤਾਂ ਉਹ ਸਭਨਾਂ ਤੋਂ ਵੱਧ ਲੰਮਾ ਸੀ ਕਿਉਂ ਜੋ ਸਾਰੇ ਉਸ ਦੇ ਮੋਢੇ ਤੱਕ ਹੀ ਆਉਂਦੇ ਸਨ।
24 Toen zeide Samuel tot het ganse volk: Ziet gij, dien de HEERE verkoren heeft? Want gelijk hij, is er niemand onder het ganse volk. Toen juichte het ganse volk, en zij zeiden: de koning leve!
੨੪ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ!
25 Samuel nu sprak tot het volk het recht des koninkrijks, en schreef het in een boek, en leide het voor het aangezicht des HEEREN. Toen liet Samuel het ganse volk gaan, elk naar zijn huis.
੨੫ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਸਾਰੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ ਆਪਣੇ ਘਰ ਜਾਵੇ।
26 En Saul ging ook naar zijn huis te Gibea, en van het heir gingen met hem, welker hart God geroerd had.
੨੬ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉਹ ਦੇ ਨਾਲ ਗਈ।
27 Doch de kinderen Belials zeiden: Wat zou ons deze verlossen? en zij verachtten hem, en brachten hem geen geschenk. Doch hij was als doof.
੨੭ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ।