< 1 Thessalonicenzen 3 >
1 Daarom, deze begeerte niet langer kunnende verdragen, hebben wij gaarne willen te Athene alleen gelaten worden;
੧ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।
2 En hebben gezonden Timotheus, onzen broeder, en Gods dienaar, en onzen medearbeider in het Evangelie van Christus, om u te versterken, en u te vermanen van uw geloof;
੨ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।
3 Opdat niemand bewogen worde in deze verdrukkingen; want gij weet zelven, dat wij hiertoe gesteld zijn.
੩ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।
4 Want ook, toen wij bij u waren, voorzeiden wij u, dat wij zouden verdrukt worden, gelijk ook geschied is, en gij weet het.
੪ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।
5 Daarom ook deze begeerte niet langer kunnende verdragen, heb ik hem gezonden, om uw geloof te verstaan; of niet misschien de verzoeker u zou verzocht hebben, en onze arbeid ijdel zou wezen.
੫ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ।
6 Maar als Timotheus nu van ulieden tot ons gekomen was, en ons de goede boodschap gebracht had van uw geloof en liefde, en dat gij altijd goede gedachtenis van ons hebt, zeer begerig zijnde om ons te zien, gelijk wij ook om ulieden;
੬ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ।
7 Zo zijn wij daarom, broeders, over u in al onze verdrukking en nood vertroost geworden door uw geloof;
੭ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।
8 Want nu leven wij, indien gij vast staat in den Heere.
੮ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।
9 Want wat dankzegging kunnen wij Gode tot vergelding wedergeven voor u, vanwege al de blijdschap, waarmede wij ons om uwentwil verblijden voor onzen God?
੯ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
10 Nacht en dag zeer overvloediglijk biddende, om uw aangezicht te mogen zien, en te volmaken, hetgeen aan uw geloof ontbreekt.
੧੦ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ।
11 Doch onze God en Vader Zelf, en onze Heere Jezus Christus richte onzen weg tot u.
੧੧ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।
12 En de Heere vermeerdere u, en make u overvloedig in de liefde jegens elkander en jegens allen, gelijk wij ook zijn jegens u;
੧੨ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।
13 Opdat Hij uw harten versterke, om onberispelijk te zijn in heiligmaking, voor onzen God en Vader, in de toekomst van onzen Heere Jezus Christus met al Zijn heiligen.
੧੩ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।