< Jesaja 30 >
1 Wee den kinderen, die afvallen, spreekt de HEERE, om een raadslag te maken, maar niet uit Mij, en om zich met een bedekking te bedekken, maar niet uit Mijn Geest, om zonde tot zonde te doen;
੧ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
2 Die gaan, om af te trekken in Egypte, en vragen Mijn mond niet; om zich te sterken met de macht van Farao, en om hun toevlucht te nemen onder de schaduw van Egypte.
੨ਜਿਹੜੇ ਹੇਠਾਂ ਮਿਸਰ ਨੂੰ ਜਾਂਦੇ ਹਨ, ਪਰ ਮੇਰੇ ਕੋਲੋਂ ਨਹੀਂ ਪੁੱਛਦੇ, ਤਾਂ ਜੋ ਉਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣ।
3 Want de sterkte van Farao zal ulieden tot schaamte zijn, en die toevlucht onder de schaduw van Egypte tot schande.
੩ਇਸ ਲਈ ਫ਼ਿਰਊਨ ਦੀ ਓਟ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣੀ ਤੁਹਾਡੀ ਨਿੰਦਿਆ ਦਾ ਕਾਰਨ ਹੋਵੇਗੀ।
4 Wanneer zijn vorsten zullen geweest zijn tot Zoan, en zijn gezanten zullen gekomen zijn tot nabij Chanes;
੪ਭਾਵੇਂ ਉਹਨਾਂ ਦੇ ਸਰਦਾਰ ਸੋਆਨ ਵਿੱਚ ਹੋਣ, ਅਤੇ ਉਹਨਾਂ ਦੇ ਰਾਜਦੂਤ ਹਾਨੇਸ ਵਿੱਚ ਪਹੁੰਚਣ,
5 Hij zal hen allen beschaamd maken door een volk, dat hun geen nut kan doen, noch tot hulp, noch tot voordeel, maar tot schande en ook tot smaadheid zijn zal.
੫ਉਹ ਸਾਰੇ ਉਸ ਕੌਮ ਦੇ ਕਾਰਨ, ਜੋ ਉਨ੍ਹਾਂ ਲਈ ਲਾਭਦਾਇਕ ਨਹੀਂ, ਲਾਜ ਖਾਣਗੇ, ਉਹ ਨਾ ਸਹਾਇਤਾ ਲਈ, ਨਾ ਲਾਭ ਲਈ, ਪਰ ਲਾਜ ਅਤੇ ਨਿੰਦਿਆ ਲਈ ਹੋਵੇਗੀ!
6 De last der beesten, van het zuiden, naar het land des angstes, en der benauwdheid, van waar de sterke leeuw en de oude leeuw is, de basilisk en de vurige vliegende draak; hun goederen zullen zij voeren op den rug der veulens, en hun schatten op de bulten der kemelen, tot het volk, dat hun geen nut zal doen.
੬ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!
7 Want Egypte zal ijdellijk en te vergeefs helpen; daarom heb Ik hierover geroepen; Stilzitten zal hun sterkte zijn.
੭ਮਿਸਰੀ ਵਿਅਰਥ ਅਤੇ ਫੋਕੀ ਸਹਾਇਤਾ ਕਰਦੇ ਹਨ, ਇਸ ਲਈ ਮੈਂ ਉਸ ਨੂੰ “ਰਹਬ-ਜਿਹੜੀ ਬੈਠੀ ਰਹਿੰਦੀ ਹੈ” ਸੱਦਿਆ ਹੈ!
8 Nu dan, ga henen, schrijf voor hen op een tafel, en teken het in een boek, opdat het blijve tot den laatsten dag, voor altoos, tot in eeuwigheid.
੮ਹੁਣ ਜਾ, ਉਨ੍ਹਾਂ ਦੇ ਅੱਗੇ ਤਖ਼ਤੀ ਉੱਤੇ ਲਿਖ, ਅਤੇ ਪੋਥੀ ਵਿੱਚ ਦਰਜ਼ ਕਰ, ਤਾਂ ਜੋ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ।
9 Want het is een wederspannig volk; het zijn leugenachtige kinderen; kinderen, die des HEEREN wet niet horen willen.
੯ਇਹ ਤਾਂ ਵਿਦਰੋਹੀ ਪਰਜਾ, ਅਤੇ ਝੂਠੇ ਬਾਲਕ ਹਨ, ਬਾਲਕ ਜਿਹੜੇ ਯਹੋਵਾਹ ਦੀ ਬਿਵਸਥਾ ਨੂੰ ਸੁਣਨਾ ਨਹੀਂ ਚਾਹੁੰਦੇ,
10 Die daar zeggen tot de zieners: Ziet niet; en tot de schouwers: Schouwt ons niet, wat recht is; spreekt tot ons zachte dingen, schouwt ons bedriegerijen.
੧੦ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ!
11 Wijkt af van den weg, maakt u van de baan; laat den Heilige Israels van ons ophouden!
੧੧ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ!
12 Daarom, zo zegt de Heilige Israels: Omdat gijlieden dit woord verwerpt, en vertrouwt op onderdrukking en verkeerdheid, en steunt daarop:
੧੨ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,
13 Daarom zal ulieden deze misdaad zijn gelijk een vallende scheur, uitwaarts gebogen in een hogen muur, welks breuk haastelijk in een ogenblik komen zal.
੧੩ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।
14 Ja, Hij zal ze verbreken, gelijk een pottenbakkerskruik verbroken wordt; in het brijzelen zal Hij niet verschonen; alzo dat van haar verbrijzeling niet een scherf zal gevonden worden, om vuur uit den haard te nemen, of om water te scheppen uit een gracht.
੧੪ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਗੂੰ ਹੋਵੇਗਾ, ਜਿਸ ਨੂੰ ਉਹ ਚੂਰ-ਚੂਰ ਕਰਨ ਤੋਂ ਸਰਫ਼ਾ ਨਹੀਂ ਕਰਦਾ, ਅਤੇ ਜਿਸ ਦੇ ਟੁੱਕੜਿਆਂ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਸ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਜਾਂ ਹੌਦ ਤੋਂ ਪਾਣੀ ਭਰਿਆ ਜਾਵੇ।
15 Want alzo zegt de Heere HEERE, de Heilige Israels: Door wederkering en rust zoudt gijlieden behouden worden, in stilheid en in vertrouwen zou uw sterkte zijn; doch gij hebt niet gewild.
੧੫ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,
16 En gij zegt: Neen, maar op paarden zullen wij vlieden; daarom zult gij vlieden! En: Op snelle paarden zullen wij rijden; daarom zullen uw vervolgers ook snel zijn!
੧੬ਤੁਸੀਂ ਆਖਿਆ, ਨਹੀਂ ਅਸੀਂ ਘੋੜਿਆਂ ਤੇ ਨੱਠਾਂਗੇ, - ਇਸ ਲਈ ਤੁਸੀਂ ਨੱਠੋਗੇ! ਅਸੀਂ ਤੇਜ ਚੱਲਣ ਵਾਲਿਆਂ ਉੱਤੇ ਚੜ੍ਹਾਂਗੇ, - ਇਸ ਲਈ ਤੁਹਾਡੇ ਪਿੱਛਾ ਕਰਨ ਵਾਲੇ ਵੀ ਤੇਜ ਹੋਣਗੇ!
17 Een duizend van het schelden van enige, van het schelden van vijf zult gij allen vlieden; totdat gij overgelaten wordt, gelijk een mast op den top van een berg, en als een banier op een heuvel.
੧੭ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠਣਗੇ, ਅਤੇ ਪੰਜਾਂ ਦੀ ਘੁਰਕੀ ਦੇ ਅੱਗੋਂ ਤੁਸੀਂ ਸਾਰੇ ਨੱਠੋਗੇ, ਜਦ ਤੱਕ ਤੁਸੀਂ ਪਰਬਤ ਦੀ ਟੀਸੀ ਉੱਤੇ ਬਾਂਸ ਵਾਂਗੂੰ, ਜਾਂ ਟਿੱਬੇ ਉੱਤੇ ਇੱਕ ਝੰਡੇ ਵਾਂਗੂੰ ਨਾ ਛੱਡੇ ਜਾਓਗੇ।
18 En daarom zal de HEERE wachten, opdat Hij u genadig zij, en daarom zal Hij verhoogd worden, opdat Hij Zich over ulieden ontferme, want de HEERE is een God des gerichts; welgelukzalig zijn die allen, die Hem verwachten.
੧੮ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!
19 Want het volk zal in Sion wonen, te Jeruzalem; gij zult ganselijk niet wenen; gewisselijk zal Hij u genadig zijn op de stem uws geroeps; zo haast Hij die horen zal, zal Hij u antwoorden.
੧੯ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।
20 De Heere zal ulieden wel brood der benauwdheid, en wateren der verdrukking geven; maar uw leraars zullen niet meer als met vleugelen wegvliegen, maar uw ogen zullen uw leraars zien;
੨੦ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ,
21 En uw oren zullen horen het woord desgenen, die achter u is, zeggende: Dit is de weg, wandelt in denzelven; als gij zoudt afwijken ter rechter- of ter linkerhand.
੨੧ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ।
22 En gijlieden zult voor onrein houden het deksel uwer zilveren gesneden beelden, en het overtreksel uwer gouden gegoten beelden; gij zult ze wegwerpen gelijk een maanstondig kleed, en tot elk van die zeggen: Henen uit!
੨੨ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ!
23 Dan zal Hij uw zaad, waarmede gij het land bezaaid hebt, regen geven, en brood van des lands inkomen, en hetzelve zal vet en smoutig zijn; uw vee zal te dien dage in een wijde landouwe weiden.
੨੩ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ। ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ।
24 En de ossen, en ezelveulens, die het land bouwen, zullen zuiver voeder eten, hetwelk verschud is met de werpschoffel en met de wan.
੨੪ਬਲ਼ਦ ਅਤੇ ਜੁਆਨ ਗਧੇ, ਜੋ ਤੇਰੀ ਜ਼ਮੀਨ ਨੂੰ ਵਾਹੁੰਦੇ ਹਨ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੁੰਗਲੀ ਨਾਲ ਉਡਾਏ ਹੋਏ ਹੋਣਗੇ।
25 En er zullen op allen hogen berg, en op allen verhevenen heuvel beekjes en watervlieten zijn, in den dag der grote slachting, wanneer de torens vallen zullen.
੨੫ਵੱਡੇ ਵਿਨਾਸ਼ ਦੇ ਦਿਨ ਜਦ ਬੁਰਜ ਡਿੱਗ ਪੈਣਗੇ, ਉਸ ਦਿਨ ਹਰੇਕ ਬੁਲੰਦ ਪਰਬਤ ਅਤੇ ਹਰੇਕ ਉੱਚੇ ਟਿੱਬੇ ਉੱਤੇ ਨਾਲੀਆਂ ਅਤੇ ਵਗਦੇ ਪਾਣੀ ਹੋਣਗੇ।
26 En het licht der maan zal zijn als het licht der zon, en het licht der zon zal zevenvoudig zijn als het licht van zeven dagen; ten dage als de HEERE de breuk Zijns volks zal verbinden, en de wonde, waarmede het geslagen is, genezen.
੨੬ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ।
27 Ziet, de Naam des HEEREN komt van verre, Zijn toorn brandt, en de last is zwaar; Zijn lippen zijn vol gramschap, en Zijn tong, als een verterend vuur;
੨੭ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭੱਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ।
28 En Zijn adem is als een overlopende beek, die tot aan den hals toe raakt; om de heidenen te schudden met een schudding der ijdelheid, en als een misleidende toom in de kinnebakkens der volken.
੨੮ਉਹ ਦਾ ਸਾਹ ਨਦੀ ਦੇ ਹੜ੍ਹ ਵਾਂਗੂੰ ਹੈ, ਜਿਹੜਾ ਗਲ਼ ਤੱਕ ਪਹੁੰਚਦਾ ਹੈ, ਤਾਂ ਜੋ ਉਹ ਕੌਮਾਂ ਨੂੰ ਤਬਾਹੀ ਦੇ ਛੱਜ ਨਾਲ ਛੱਟੇ, ਅਤੇ ਭਟਕਾਉਣ ਵਾਲੀ ਲਗਾਮ ਕੌਮਾਂ ਦਿਆਂ ਜਬਾੜਿਆਂ ਵਿੱਚ ਪਾਵੇਗਾ।
29 Er zal een lofzang bij ulieden zijn, gelijk in den nacht, wanneer het feest geheiligd wordt; en blijdschap des harten, gelijk van een, die met pijpen wandelt, om te komen tot den berg des HEEREN, tot den Rotssteen van Israel.
੨੯ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਰਬਤ ਉੱਤੇ ਚੱਲਿਆ ਆਉਂਦਾ ਹੈ।
30 En de HEERE zal Zijn heerlijke stem doen horen, en de nederlating Zijns arms doen zien, met grimmigheid van toorn, en een vlam van verterend vuur, stralen, en een vloed, en hagelstenen.
੩੦ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।
31 Want door de stem des HEEREN zal Assur te morzel geslagen worden, die met de roede sloeg.
੩੧ਅੱਸ਼ੂਰੀ ਤਾਂ ਯਹੋਵਾਹ ਦੀ ਅਵਾਜ਼ ਤੋਂ ਚੂਰ-ਚੂਰ ਹੋ ਜਾਣਗੇ, ਜਦ ਉਹ ਆਪਣੇ ਡੰਡੇ ਨਾਲ ਉਹਨਾਂ ਨੂੰ ਮਾਰੇਗਾ।
32 En alwaar die gegrondveste staf doorgegaan zal zijn (op welken de HEERE dien zal hebben doen rusten), daar zal men met trommelen en harpen zijn; want met bewegende bestrijdingen zal Hij tegen hen strijden.
੩੨ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਉਹਨਾਂ ਉੱਤੇ ਲਾਵੇਗਾ, ਡੱਫ਼ਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਉਹਨਾਂ ਨਾਲ ਲੜੇਗਾ।
33 Want Tofeth is van gisteren bereid; ja, hij is ook voor den koning bereid; Hij heeft hem diep en wijd gemaakt, het vuur en hout van zijn brandstapel is veel; de adem des HEEREN zal hem aansteken als een zwavelstroom.
੩੩ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਡੂੰਘਾ ਤੇ ਖੁੱਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ।