< Leviticus 10 >
1 En de zonen van Aaron, Nadab en Abihu, namen een ieder zijn wierookvat, en deden vuur daarin, en leiden reukwerk daarop, en brachten vreemd vuur voor het aangezicht des HEEREN, hetwelk hij hen niet geboden had.
੧ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ।
2 Toen ging een vuur uit van het aangezicht des HEEREN, en verteerde hen; en zij stierven voor het aangezicht des HEEREN.
੨ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ।
3 En Mozes zeide tot Aaron: Dat is het, wat de HEERE gesproken heeft, zeggende: In degenen, die tot Mij naderen, zal Ik geheiligd worden, en voor het aangezicht van al het volk zal Ik verheerlijkt worden. Doch Aaron zweeg stil.
੩ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ।
4 En Mozes riep Misael en Elzafan, de zonen van Uzziel, den oom van Aaron, en zeide tot hen: Treedt toe, draagt uw broederen weg, van voor het heiligdom tot buiten het leger.
੪ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”
5 Toen traden zij toe, en droegen hen, in hun rokken, tot buiten het leger, gelijk als Mozes gesproken had.
੫ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ।
6 En Mozes zeide tot Aaron, en tot Eleazar, en tot Ithamar, zijn zonen: Gij zult uw hoofden niet ontbloten, noch uw klederen verscheuren, opdat gij niet sterft, en grote toorn over de ganse vergadering kome; maar uw broederen, het ganse huis van Israel, zullen dezen brand, dien de HEERE aan gestoken heeft, bewenen.
੬ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
7 Gij zult ook uit de deur van de tent der samenkomst niet uitgaan, opdat gij niet sterft; want de zalfolie des HEEREN is op u. En zij deden naar het woord van Mozes.
੭ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।
8 En de HEERE sprak tot Aaron, zeggende:
੮ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ,
9 Wijn en sterken drank zult gij niet drinken, gij, noch uw zonen met u, als gij gaan zult in de tent der samenkomst, opdat gij niet sterft; het zij een eeuwige inzetting onder uw geslachten;
੯“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
10 En om onderscheid te maken tussen het heilige en tussen het onheilige, en tussen het onreine en tussen het reine;
੧੦ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ।
11 En om den kinderen Israels te leren al de inzettingen, die de HEERE door den dienst van Mozes tot hen gesproken heeft.
੧੧ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।”
12 En Mozes sprak tot Aaron, en tot Eleazar, en tot Ithamar, zijn overgebleven zonen: Neemt het spijsoffer, dat van de vuurofferen des HEEREN overgebleven is, en eet hetzelve ongezuurd bij het altaar; want het is een heiligheid der heiligheden.
੧੨ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।
13 Daarom zult gij dat eten in de heilige plaats, dewijl het uw bescheiden deel en het bescheiden deel uwer zonen uit des HEEREN vuurofferen is; want alzo is mij geboden.
੧੩ਅਤੇ ਤੁਸੀਂ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣਾ ਕਿਉਂ ਜੋ ਯਹੋਵਾਹ ਦੀਆਂ ਅੱਗ ਦੀਆਂ ਬਲੀਆਂ ਵਿੱਚੋਂ ਇਹ ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।
14 Ook de beweegborst en den hefschouder zult gij in een reine plaats eten, gij, en uw zonen, en uw dochteren met u; want tot uw bescheiden deel, en uwer zonen bescheiden deel, zijn zij uit de dankofferen der kinderen Israels gegeven.
੧੪ਪਰ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਦੇ ਪੱਟ ਨੂੰ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਕਿਸੇ ਸਾਫ਼-ਸੁਥਰੇ ਸਥਾਨ ਵਿੱਚ ਖਾਣ, ਕਿਉਂ ਜੋ ਉਹ ਇਸਰਾਏਲੀਆਂ ਦੁਆਰਾ ਦਿੱਤੀਆਂ ਹੋਈਆਂ ਸੁੱਖ-ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ, ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ।
15 Den hefschouder en de beweegborst zullen zij nevens de vuurofferen des vets toebrengen, om ten beweegoffer voor het aangezicht des HEEREN te bewegen; hetwelk, voor u en uw zonen met u, tot een eeuwige inzetting zijn zal, gelijk als de HEERE geboden heeft.
੧੫ਉਹ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਮੇਤ, ਚੁੱਕਣ ਦੇ ਪੱਟ ਅਤੇ ਹਿਲਾਉਣ ਦੀ ਛਾਤੀ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਲਿਆਉਣ ਅਤੇ ਇਹ ਹਿੱਸਾ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤਰਾਂ ਦਾ ਹੋਵੇਗਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ।”
16 En Mozes zocht zeer naarstiglijk den bok des zondoffers; en ziet, hij was verbrand. Dies was hij op Eleazar en op Ithamar, de overgebleven zonen van Aaron, zeer toornig, zeggende:
੧੬ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ। ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ,
17 Waarom hebt gij dat zondoffer niet gegeten in de heilige plaats? Want het is een heiligheid der heiligheden, en Hij heeft u dat gegeven, opdat gij de ongerechtigheid der vergadering zoudt dragen, om over die verzoening te doen voor het aangezicht des HEEREN.
੧੭“ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ?
18 Ziet, deszelfs bloed is niet binnen in het heiligdom gedragen; gij moest dat ganselijk gegeten hebben in het heiligdom, gelijk als ik geboden heb.
੧੮ਵੇਖੋ, ਉਸ ਦਾ ਲਹੂ ਪਵਿੱਤਰ ਸਥਾਨ ਦੇ ਅੰਦਰ ਲਿਆਂਦਾ ਹੀ ਨਹੀਂ ਗਿਆ, ਇਹ ਜ਼ਰੂਰੀ ਸੀ ਕਿ ਤੁਸੀਂ ਉਸ ਦੇ ਮਾਸ ਨੂੰ ਪਵਿੱਤਰ ਸਥਾਨ ਵਿੱਚ ਖਾਂਦੇ, ਜਿਵੇਂ ਮੈਂ ਹੁਕਮ ਦਿੱਤਾ ਸੀ।”
19 Toen sprak Aaron tot Mozes: Zie, heden hebben zij hun zondoffer en hun brandoffer voor het aangezicht des HEEREN geofferd, en zulke dingen zijn mij wedervaren; en had ik heden het zondoffer gegeten, zou dat goed geweest zijn in de ogen des HEEREN?
੧੯ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?”
20 Als Mozes dit hoorde, zo was het goed in zijn ogen.
੨੦ਜਦ ਮੂਸਾ ਨੇ ਇਹ ਸੁਣਿਆ ਤਾਂ ਉਹ ਰਾਜ਼ੀ ਹੋ ਗਿਆ।