< Deuteronomium 30 >

1 Voorts zal het geschieden, wanneer al deze dingen over u zullen gekomen zijn, deze zegen of deze vloek, die ik u voorgesteld heb; zo zult gij het weder ter harte nemen, onder alle volken, waarheen u de HEERE, uw God, gedreven heeft;
ਤਦ ਅਜਿਹਾ ਹੋਵੇਗਾ ਕਿ ਜਦ ਬਰਕਤ ਅਤੇ ਸਰਾਪ ਦੀਆਂ ਇਹ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ
2 En gij zult u bekeren tot den HEERE, uw God, en Zijner stem gehoorzaam zijn, naar alles, wat ik u heden gebiede, gij en uw kinderen, met uw ganse hart en met uw ganse ziel.
ਅਤੇ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੇ ਅਨੁਸਾਰ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤੁਸੀਂ ਅਤੇ ਤੁਹਾਡੀ ਸੰਤਾਨ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਅਵਾਜ਼ ਸੁਣੋਗੇ,
3 En de HEERE, uw God, zal uw gevangenis wenden, en Zich uwer ontfermen; en Hij zal wederkeren en u vergaderen uit al de volken, waarheen u de HEERE, uw God, verstrooid had.
ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ।
4 Al waren uw verdrevenen aan het einde des hemels, van daar zal u de HEERE, uw God, vergaderen, en van daar zal Hij u nemen.
ਜੇਕਰ ਤੁਹਾਡੇ ਵਿੱਚੋਂ ਹੱਕਿਆ ਹੋਇਆ ਕੋਈ ਧਰਤੀ ਦੇ ਸਿਰੇ ਉੱਤੇ ਹੋਵੇ ਤਾਂ ਵੀ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਉੱਥੋਂ ਲੈ ਆਵੇਗਾ।
5 En de HEERE, uw God, zal u brengen in het land, dat uw vaderen erfelijk bezeten hebben, en gij zult dat erfelijk bezitten; en Hij zal u weldoen, en zal u vermenigvuldigen boven uw vaderen.
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸੇ ਦੇਸ਼ ਵਿੱਚ ਲੈ ਆਵੇਗਾ ਜਿਸ ਉੱਤੇ ਤੁਹਾਡੇ ਪੁਰਖਿਆਂ ਨੇ ਅਧਿਕਾਰ ਕੀਤਾ ਅਤੇ ਤੁਸੀਂ ਵੀ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਹ ਤੁਹਾਡੇ ਨਾਲ ਭਲਿਆਈ ਕਰੇਗਾ ਅਤੇ ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਜ਼ਿਆਦਾ ਵਧਾਵੇਗਾ।
6 En de HEERE, uw God, zal uw hart besnijden, en het hart van uw zaad, om den HEERE, uw God, lief te hebben met uw ganse hart en met uw ganse ziel, opdat gij levet.
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ।
7 En de HEERE, uw God, zal al die vloeken leggen op uw vijanden en op uw haters, die u vervolgd hebben.
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਹ ਸਾਰੇ ਸਰਾਪ ਤੁਹਾਡੇ ਵੈਰੀਆਂ ਅਤੇ ਤੁਹਾਡੇ ਤੋਂ ਘਿਰਣਾ ਕਰਨ ਵਾਲਿਆਂ ਉੱਤੇ ਪਾਵੇਗਾ, ਜਿਨ੍ਹਾਂ ਨੇ ਤੁਹਾਨੂੰ ਦੁੱਖ ਦਿੱਤਾ।
8 Gij dan zult u bekeren, en der stemme des HEEREN gehoorzaam zijn, en gij zult doen al Zijn geboden, die ik u heden gebiede.
ਅਤੇ ਤੁਸੀਂ ਮੁੜੋਗੇ ਅਤੇ ਯਹੋਵਾਹ ਦੀ ਅਵਾਜ਼ ਨੂੰ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਨੂੰ ਪੂਰਾ ਕਰੋਗੇ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
9 En de HEERE, uw God, zal u doen overvloeien in al het werk uwer hand, in de vrucht uws buiks, en in de vrucht uwer beesten, en in de vrucht uws lands, ten goede; want de HEERE zal wederkeren, om Zich over u te verblijden ten goede, gelijk als Hij Zich over uw vaderen verblijd heeft;
ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਭਲਿਆਈ ਲਈ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ, ਅਤੇ ਤੁਹਾਡੇ ਸਰੀਰ ਦੇ ਫਲ, ਤੁਹਾਡੇ ਪਸ਼ੂਆਂ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਵਿੱਚ ਤੁਹਾਨੂੰ ਵਧਾਵੇਗਾ, ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪੁਰਖਿਆਂ ਉੱਤੇ ਖੁਸ਼ ਸੀ।
10 Wanneer gij der stemme des HEEREN, uws Gods, zult gehoorzaam zijn, houdende Zijn geboden en Zijn inzettingen, die in dit wetboek geschreven zijn; wanneer gij u zult bekeren tot den HEERE, uw God, met uw ganse hart en met uw ganse ziel.
੧੦ਗੱਲ ਇਹ ਹੈ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣ ਕੇ ਉਸ ਦੇ ਸਾਰੇ ਹੁਕਮਾਂ ਤੇ ਬਿਧੀਆਂ ਦੀ ਪਾਲਨਾ ਕਰੋ, ਜਿਹੜੀਆਂ ਬਿਵਸਥਾ ਦੀ ਇਸ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ ਅਤੇ ਤੁਸੀਂ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ।
11 Want ditzelve gebod, hetwelk ik u heden gebiede, dat is van u niet verborgen, en dat is niet verre.
੧੧ਵੇਖੋ, ਇਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਨਾ ਤਾਂ ਇਹ ਤੁਹਾਡੇ ਲਈ ਬਹੁਤਾ ਔਖਾ ਹੈ ਅਤੇ ਨਾ ਹੀ ਤੁਹਾਡੇ ਤੋਂ ਬਹੁਤ ਦੂਰ ਹੈ।
12 Het is niet in den hemel, om te zeggen: Wie zal voor ons ten hemel varen, dat hij het voor ons hale, en ons hetzelve horen late, dat wij het doen?
੧੨ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
13 Het is ook niet op gene zijde der zee, om te zeggen: Wie zal voor ons overvaren aan gene zijde der zee, dat hij het voor ons hale, en ons hetzelve horen late, dat wij het doen?
੧੩ਨਾ ਹੀ ਉਹ ਸਮੁੰਦਰ ਪਾਰ ਹੈ ਜੋ ਤੁਸੀਂ ਆਖੋ, “ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
14 Want dit woord is zeer nabij u, in uw mond, en in uw hart, om dat te doen.
੧੪ਪਰ ਇਹ ਬਾਣੀ ਤੁਹਾਡੇ ਬਹੁਤ ਨਜ਼ਦੀਕ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ, ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ।
15 Ziet, ik heb u heden voorgesteld het leven, en het goede, en den dood, en het kwade.
੧੫ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।
16 Want ik gebiede u heden, den HEERE, uw God, lief te hebben, in Zijn wegen te wandelen, en te houden Zijn geboden, en Zijn inzettingen, en Zijn rechten, opdat gij levet en vermenigvuldiget, en de HEERE, uw God, u zegene in het land, waar gij naar toe gaat, om dat te erven.
੧੬ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ।
17 Maar indien uw hart zich zal afwenden, en gij niet horen zult, en gij gedreven zult worden, dat gij u voor andere goden buigt, en dezelve dient;
੧੭ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
18 Zo verkondig ik ulieden heden, dat gij voorzeker zult omkomen; gij zult de dagen niet verlengen op het land, naar hetwelk gij over de Jordaan zijt heengaande, om daarin te komen, dat gij het erfelijk bezit.
੧੮ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ ਹੋ ਜਾਓਗੇ। ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਨਦੀ ਦੇ ਪਾਰ ਜਾਂਦੇ ਹੋ।
19 Ik neem heden tegen ulieden tot getuigen den hemel en de aarde; het leven en den dood heb ik u voorgesteld, den zegen en den vloek! Kiest dan het leven, opdat gij levet, gij en uw zaad;
੧੯ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ।
20 Liefhebbende den HEERE, uw God, Zijner stem gehoorzaam zijnde, en Hem aanhangende; want Hij is uw leven en de lengte uwer dagen; opdat gij blijft in het land, dat de HEERE uw vaderen, Abraham, Izak en Jakob, gezworen heeft hun te zullen geven.
੨੦ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।

< Deuteronomium 30 >