< Habakuk 2 >
1 Ik stond op mijn wacht, en ik stelde mij op de sterkte, en ik hield wacht om te zien, wat Hij in mij spreken zou, en wat ik antwoorden zou op mijn bestraffing.
੧ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ ਅਤੇ ਬੁਰਜ ਉੱਤੇ ਖੜ੍ਹਾ ਰਹਾਂਗਾ ਅਤੇ ਵੇਖਾਂਗਾ ਤਾਂ ਜੋ ਮੈਂ ਜਾਣਾ ਕਿ ਉਹ ਮੈਨੂੰ ਕੀ ਆਖੇਗਾ ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦੇਵਾਂ।
2 Toen antwoordde mij de HEERE, en zeide: Schrijf het gezicht, en stel het duidelijk op tafelen, opdat daarin leze die voorbijloopt.
੨ਤਦ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਦੀਆਂ ਗੱਲਾਂ ਨੂੰ ਲਿਖ, ਸਗੋਂ ਫੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ।
3 Want het gezicht zal nog tot een bestemden tijd zijn, dan zal Hij het op het einde voortbrengen, en niet liegen; zo Hij vertoeft, verbeid Hem, want Hij zal gewisselijk komen, Hij zal niet achterblijven.
੩ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।
4 Ziet, zijn ziel verheft zich, zij is niet recht in hem; maar de rechtvaardige zal door zijn geloof leven.
੪ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ।
5 En ook dewijl hij trouwelooslijk handelt bij den wijn, een trots man is, en in zijn woning niet blijft; die zijn ziel wijd opendoet als het graf, en gelijk de dood is, die niet zat wordt, en tot zich verzamelt al de heidenen, en vergadert tot zich alle volken. (Sheol )
੫ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ। (Sheol )
6 Zouden dan niet al dezelve van hem een spreekwoord opnemen, en een uitlegging der raadselen van hem? En men zal zeggen: Wee dien, die vermeerdert hetgeen het zijne niet is (hoe lange!), en dien, die op zich laadt dik slijk.
੬ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ? ਉਹ ਆਖਣਗੇ, “ਹਾਏ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ! ਪਰ ਕਦ ਤੱਕ?”
7 Zullen niet onvoorziens opstaan, die u bijten zullen, en ontwaken, die u zullen bewegen, en zult gij hun niet tot plundering worden?
੭ਕੀ ਤੇਰੇ ਦੇਣਦਾਰ ਅਚਾਨਕ ਨਾ ਉੱਠਣਗੇ ਅਤੇ ਉਹ ਜੋ ਤੈਨੂੰ ਮੁਸੀਬਤ ਵਿੱਚ ਪਾਉਣਗੇ, ਉਹ ਨਾ ਜਾਗਣਗੇ? ਕੀ ਤੂੰ ਉਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾ?
8 Omdat gij vele heidenen beroofd hebt, zo zullen alle overgebleven volken u beroven; om het bloed der mensen, en het geweld aan het land, de stad, en alle inwoners derzelve.
੮ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ।
9 Wee dien, die met kwade gierigheid giert voor zijn huis, opdat hij in de hoogte zijn nest stelle, om bevrijd te zijn uit de hand des kwaads.
੯ਹਾਏ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ!
10 Gij hebt schaamte beraadslaagd voor uw huis; uitroeiende vele volken, zo hebt gij gezondigd tegen uw ziel.
੧੦ਕਿਉਂ ਜੋ ਤੂੰ ਬਹੁਤੀਆਂ ਉੱਮਤਾਂ ਨੂੰ ਵੱਢ ਕੇ ਆਪਣੇ ਘਰਾਣੇ ਲਈ ਸ਼ਰਮਿੰਦਗੀ ਦੀ ਯੋਜਨਾ ਬਣਾਈ, ਤੂੰ ਆਪਣੀ ਹੀ ਜਾਨ ਦਾ ਪਾਪ ਕੀਤਾ ਹੈ!
11 Want de steen uit den muur roept, en de balk uit het hout antwoordt dien.
੧੧ਇਸ ਲਈ ਪੱਥਰ ਕੰਧ ਤੋਂ ਦੁਹਾਈ ਦੇਵੇਗਾ ਅਤੇ ਲੱਕੜੀ ਤੋਂ ਸ਼ਤੀਰ ਉੱਤਰ ਦੇਵੇਗਾ।
12 Wee dien, die de stad met bloed bouwt, en die de stad met onrecht bevestigt!
੧੨ਹਾਏ ਉਸ ਨੂੰ, ਜੋ ਖ਼ੂਨ ਨਾਲ ਸ਼ਹਿਰ ਨੂੰ ਬਣਾਉਂਦਾ ਹੈ ਅਤੇ ਬੁਰਿਆਈ ਨਾਲ ਨਗਰ ਨੂੰ ਕਾਇਮ ਕਰਦਾ ਹੈ!
13 Ziet, is het niet van den HEERE der heirscharen, dat de volken arbeiden ten vure, en de lieden zich vermoeien tevergeefs?
੧੩ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ, ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ?
14 Want de aarde zal vervuld worden, dat zij de heerlijkheid des HEEREN bekennen, gelijk de wateren den bodem der zee bedekken.
੧੪ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।
15 Wee dien, die zijn naaste te drinken geeft, gij, die uw wijnfles daarbij voegt, en ook dronken maakt, opdat gij hun naaktheden aanschouwt.
੧੫ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!
16 Gij zult ook verzadigd worden met schande, voor eer; drinkt gij ook, en ontbloot de voorhuid; de beker der rechterhand des HEEREN zal zich tot u wenden, en er zal een schandelijk uitbraaksel over uw heerlijkheid zijn.
੧੬ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,
17 Want het geweld, dat tegen Libanon begaan is, zal u bedekken, en de verwoesting der beesten zal ze verschrikken, om des bloeds wil der mensen, en des gewelds in het land, de stad en aan alle inwoners derzelve.
੧੭ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।
18 Wat zal het gesneden beeld baten, dat zijn formeerder het gesneden heeft? of het gegoten beeld, hetwelk een leugenleraar is, dat de formeerder op zijn formeersel vertrouwt, als hij stomme afgoden gemaakt heeft?
੧੮ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ?
19 Wee dien, die tot het hout zegt: Word wakker! en: Ontwaak! tot den zwijgenden steen. Zou het leren? Ziet, het is met goud en zilver overtrokken, en er is gans geen geest in het midden van hetzelve.
੧੯ਹਾਏ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਇਹ ਸਲਾਹ ਦੇ ਸਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ।
20 Maar de HEERE is in Zijn heiligen tempel. Zwijg voor Zijn aangezicht, gij ganse aarde!
੨੦ਪਰ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਸ ਦੇ ਅੱਗੇ ਚੁੱਪ-ਚਾਪ ਰਹੇ।