< Klaagliederen 3 >
1 Aleph. Ik ben de man, die ellende gezien heeft door de roede Zijner verbolgenheid.
੧ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,
2 Aleph. Hij heeft mij geleid en gevoerd in de duisternis, en niet in het licht.
੨ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।
3 Aleph. Hij heeft Zich immers tegen mij gewend, Hij heeft Zijn hand den gansen dag veranderd.
੩ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!
4 Beth. Hij heeft mijn vlees en mijn huid oud gemaakt, Hij heeft mijn beenderen gebroken.
੪ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।
5 Beth. Hij heeft tegen mij gebouwd, en Hij heeft mij met galle en moeite omringd.
੫ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।
6 Beth. Hij heeft mij gezet in duistere plaatsen, als degenen, die over lang dood zijn.
੬ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ।
7 Gimel. Hij heeft mij toegemuurd, dat ik er niet uit gaan kan; Hij heeft mijn koperen boeien verzwaard.
੭ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ।
8 Gimel. Ook wanneer ik roep en schreeuw, sluit Hij de oren voor mijn gebed.
੮ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।
9 Gimel. Hij heeft mij wegen toegemuurd met uitgehouwen stenen, Hij heeft mijn paden verkeerd.
੯ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ।
10 Daleth. Hij is mij een loerende beer, een leeuw in verborgen plaatsen.
੧੦ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ।
11 Daleth. Hij heeft mijn wegen afgewend; en Hij heeft mij in stukken gebroken; Hij heeft mij woest gemaakt.
੧੧ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ।
12 Daleth. Hij heeft Zijn boog gespannen, en Hij heeft mij den pijl als ten doel gesteld.
੧੨ਉਸ ਨੇ ਆਪਣਾ ਧਣੁੱਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ।
13 He. Hij heeft Zijn pijlen in mijn nieren doen ingaan.
੧੩ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।
14 He. Ik ben al mijn volk tot belaching geworden, hun snarenspel den gansen dag.
੧੪ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ, ਅਤੇ ਸਾਰਾ ਦਿਨ ਉਨ੍ਹਾਂ ਦੇ ਤਾਹਨਿਆਂ ਦਾ ਗੀਤ ਹੋ ਗਿਆ ਹਾਂ।
15 He. Hij heeft mij met bitterheden verzadigd, Hij heeft mij met alsem dronken gemaakt.
੧੫ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ।
16 Vau. Hij heeft mijn tanden met zandsteentjes verbrijzeld, Hij heeft mij in de as nedergedrukt.
੧੬ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ, ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ।
17 Vau. En Gij hebt mijn ziel verre van den vrede verstoten, ik heb het goede vergeten.
੧੭ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ।
18 Vau. Toen zeide ik: Mijn sterkte is vergaan, en mijn hoop van den HEERE.
੧੮ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ।
19 Zain. Gedenk aan mijn ellende en aan mijn ballingschap, aan den alsem en galle.
੧੯ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ!
20 Zain. Mijn ziel gedenkt er wel terdege aan, en zij bukt zich neder in mij.
੨੦ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ।
21 Zain. Dit zal ik mij ter harte nemen, daarom zal ik hopen;
੨੧ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ।
22 Cheth. Het zijn de goedertierenheden des HEEREN, dat wij niet vernield zijn, dat Zijn barmhartigheden geen einde hebben;
੨੨ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!
23 Cheth. Zij zijn allen morgen nieuw, Uw trouw is groot.
੨੩ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
24 Cheth. De HEERE is mijn Deel, zegt mijn ziel, daarom zal ik op Hem hopen.
੨੪ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।
25 Teth. De HEERE is goed dengenen, die Hem verwachten, der ziele, die Hem zoekt.
੨੫ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।
26 Teth. Het is goed, dat men hope, en stille zij op het heil des HEEREN.
੨੬ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।
27 Teth. Het is goed voor een man, dat hij het juk in zijn jeugd draagt.
੨੭ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।
28 Jod. Hij zitte eenzaam, en zwijge stil, omdat Hij het hem opgelegd heeft.
੨੮ਉਹ ਇਕੱਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ।
29 Jod. Hij steke zijn mond in het stof, zeggende: Misschien is er verwachting.
੨੯ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ, ਸ਼ਾਇਦ ਕੁਝ ਆਸ ਹੋਵੇ!
30 Jod. Hij geve zijn wang dien, die hem slaat, hij worde zat van smaad.
੩੦ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ!
31 Caph. Want de Heere zal niet verstoten in eeuwigheid.
੩੧ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ।
32 Caph. Maar als Hij bedroefd heeft, zo zal Hij Zich ontfermen, naar de grootheid Zijner goedertierenheden.
੩੨ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ।
33 Caph. Want Hij plaagt of bedroeft des mensenkinderen niet van harte.
੩੩ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ।
34 Lamed. Dat men al de gevangenen der aarde onder Zijn voeten verbrijzelt;
੩੪ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,
35 Lamed. Dat men het recht eens mans buigt voor het aangezicht des Allerhoogsten;
੩੫ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,
36 Lamed. Dat men een mens verongelijkt in zijn twistzaak; zou het de Heere niet zien?
੩੬ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੂ ਵੇਖ ਨਹੀਂ ਸਕਦਾ!
37 Mem. Wie zegt wat, hetwelk geschiedt, zo het de Heere niet beveelt?
੩੭ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ?
38 Mem. Gaat niet uit den mond des Allerhoogsten het kwade en het goede?
੩੮ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?
39 Mem. Wat klaagt dan een levend mens? Een ieder klage vanwege zijn zonden.
੩੯ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ?
40 Nun. Laat ons onze wegen onderzoeken en doorzoeken, en laat ons wederkeren tot den HEERE.
੪੦ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ!
41 Nun. Laat ons onze harten opheffen, mitsgaders de handen, tot God in den hemel, zeggende:
੪੧ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,
42 Nun. Wij hebben overtreden, en wij zijn wederspannig geweest, daarom hebt Gij niet gespaard.
੪੨ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ।
43 Samech. Gij hebt ons met toorn bedekt, en Gij hebt ons vervolgd; Gij hebt ons gedood, Gij hebt niet verschoond.
੪੩ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ।
44 Samech. Gij hebt U met een wolk bedekt, zodat er geen gebed doorkwam.
੪੪ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ।
45 Samech. Gij hebt ons tot een uitvaagsel en wegwerpsel gesteld, in het midden der volken.
੪੫ਤੂੰ ਸਾਨੂੰ ਕੌਮਾਂ ਦੇ ਵਿਚਕਾਰ ਕੂੜੇ ਅਤੇ ਰੂੜ੍ਹੀ ਵਰਗਾ ਠਹਿਰਾਇਆ।
46 Pe. Al onze vijanden hebben hun mond tegen ons opgesperd.
੪੬ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,
47 Pe. De vreze en de kuil zijn over ons gekomen, de verwoesting en de verbreking.
੪੭ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ।
48 Pe. Met waterbeken loopt mijn oog neder, vanwege de breuk der dochter mijns volks.
੪੮ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।
49 Ain. Mijn oog vliet, en kan niet ophouden, omdat er geen rust is;
੪੯ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,
50 Ain. Totdat het de HEERE van den hemel aanschouwe, en het zie.
੫੦ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ।
51 Ain. Mijn oog doet mijn ziele moeite aan, vanwege al de dochteren mijner stad.
੫੧ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, ਮੇਰੀ ਅੱਖ ਮੇਰੇ ਦਿਲ ਨੂੰ ਦੁੱਖੀ ਕਰਦੀ ਹੈ।
52 Tsade. Die mijn vijanden zijn zonder oorzaak, hebben mij als een vogeltje dapperlijk gejaagd.
੫੨ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।
53 Tsade. Zij hebben mijn leven in een kuil uitgeroeid, en zij hebben een steen op mij geworpen.
੫੩ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ।
54 Tsade. De wateren zwommen over mijn hoofd; ik zeide: Ik ben afgesneden!
੫੪ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ ਹਾਂ!
55 Koph. HEERE! Ik heb Uw Naam aangeroepen uit den ondersten kuil.
੫੫ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,
56 Koph. Gij hebt mijn stem gehoord, verberg Uw oor niet voor mijn zuchten, voor mijn roepen.
੫੬ਤੂੰ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!
57 Koph. Gij hebt U genaderd ten dage, als ik U aanriep; Gij hebt gezegd: Vrees niet!
੫੭ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ!
58 Resch. Heere! Gij hebt de twistzaken mijner ziel getwist, Gij hebt mijn leven verlost.
੫੮ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ।
59 Resch. Heere! Gij hebt gezien de verkeerdheid, die men mij aangedaan heeft, oordeel mijn rechtzaak.
੫੯ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, ਤੂੰ ਮੇਰਾ ਨਿਆਂ ਕਰ!
60 Resch. Gij hebt al hun wraak gezien, al hun gedachten tegen mij.
੬੦ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
61 Schin. HEERE! Gij hebt hun smaden gehoord, en al hun gedachten tegen mij;
੬੧ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
62 Schin. De lippen dergenen, die tegen mij opstaan, en hun dichten tegen mij den gansen dag.
੬੨ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ।
63 Schin. Aanschouw hun zitten en opstaan; ik ben hun snarenspel.
੬੩ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ! ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹਾਂ।
64 Thau. HEERE! geef hun weder die vergelding, naar het werk hunner handen.
੬੪ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ।
65 Thau. Geef hun een deksel des harten; Uw vloek zij over hen!
੬੫ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ।
66 Thau. Vervolg ze met toorn, en verdelg ze van onder den hemel des HEEREN.
੬੬ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ।