< 1 Corinthians 13 >

1 If I speak with the tongues of men and of agents, but have not love, I have become sounding brass, or a clashing cymbal.
ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
2 And if I have prophecy, and know all mysteries and all knowledge, and if I have all faith so as to remove mountains, and have not love, I am nothing.
ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
3 And if I dole out all things possessed by me, and if I deliver my body so that I may be burned, and have not love, I benefit nothing.
ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।
4 Love is patient and is kind. Love does not envy. Love does not brag, and is not puffed up.
ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।
5 It does not behave improperly, does not seek the things of itself, is not made sharp, does not contemplate evil,
ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
6 does not rejoice in wrong but rejoices in the truth,
ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।
7 covers all things, believes all things, hopes all things, endures all things.
ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
8 Love never fails. But whether prophecies, they will be abolished, whether tongues, they will cease, whether knowledge, it will be abolished.
ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
9 But we know in part, and we prophesy in part,
ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ।
10 but when the perfect comes, then what is in part will be abolished.
੧੦ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ।
11 When I was a child, I spoke as a child, I understood as a child, I reasoned as a child, but when I became a man, I abolished the childish things.
੧੧ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।
12 For now we see by polished metal, in dimness, but then face to face. Now I know in part, but then I will know just as also I was known.
੧੨ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
13 And now remain faith, hope, love, these three, but the greater of these is love.
੧੩ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।

< 1 Corinthians 13 >