< Job 35 >

1 Moreover Elihu answered, and said,
ਫੇਰ ਅਲੀਹੂ ਨੇ ਹੋਰ ਇਹ ਆਖਿਆ,
2 What is this thou think in judgment? Who are thou that thou said, I am righteousness before the Lord?
“ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ?
3 That thou said, What advantage will it be to thee? And, What profit shall I have more than if I had sinned?
ਕਿਉਂ ਜੋ ਤੂੰ ਕਹਿੰਦਾ ਹੈ ਕਿ ਮੈਨੂੰ ਕੀ ਲਾਭ ਹੈ? ਮੈਨੂੰ ਪਾਪ ਕਰਨ ਜਾਂ ਨਾ ਕਰਨ ਨਾਲ ਕੀ ਫ਼ਰਕ ਪੈਂਦਾ ਹੈ?
4 I will answer thee, and thy companions with thee.
“ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ।
5 Look to the heavens, and see. And behold the skies, which are higher than thou.
ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇ ਜੋ ਤੇਰੇ ਨਾਲੋਂ ਉੱਚੇ ਹਨ!
6 If thou have sinned, what do thou effect against him? And if thy transgressions be multiplied, what do thou to him?
ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵੱਧ ਜਾਣ ਤਾਂ ਉਸ ਨੂੰ ਕੀ ਫ਼ਰਕ ਪੈਂਦਾ ਹੈ?
7 If thou be righteous, what do thou give him? Or what does he receive of thy hand?
ਜੇ ਤੂੰ ਧਰਮੀ ਹੈ ਤਾਂ ਤੂੰ ਉਹ ਨੂੰ ਕੀ ਦਿੰਦਾ ਹੈ, ਜਾਂ ਉਹ ਤੇਰੇ ਹੱਥੋਂ ਕੀ ਲੈਂਦਾ ਹੈ?
8 Thy wickedness is a man as thou are, and thy righteousness is a son of man.
ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ, ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ।
9 Because of the multitude of oppressions they cry out. They cry for help because of the arm of the mighty.
“ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ, ਜ਼ੋਰਾਵਰਾਂ ਦੀ ਭੁਜਾ ਦੇ ਬਲ ਦੇ ਕਾਰਨ ਉਹ ਦੁਹਾਈ ਦਿੰਦੇ ਹਨ।
10 But none says, Where is God my maker who gives songs in the night,
੧੦ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ, ਜਿਹੜਾ ਰਾਤ ਨੂੰ ਵੀ ਗੀਤ ਬਖ਼ਸ਼ਦਾ ਹੈ?
11 who teaches us more than the beasts of the earth, and makes us wiser than the birds of the heavens?
੧੧ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?
12 There they cry, but none gives answer, because of the pride of evil men.
੧੨ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਇਹ ਬੁਰਿਆਰ ਦੇ ਹੰਕਾਰ ਦੇ ਕਾਰਨ ਹੁੰਦਾ ਹੈ।
13 Surely God will not hear an empty cry, nor will the Almighty regard it.
੧੩ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,
14 How much less when thou say thou do not behold him. The case is before him, and thou wait for him!
੧੪ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ!
15 But now, because he has not visited in his anger, nor does he greatly regard folly,
੧੫ਪਰ ਹੁਣੇ ਤਾਂ ਉਸ ਨੇ ਕ੍ਰੋਧ ਵਿੱਚ ਆ ਕੇ ਦੰਡ ਨਹੀਂ ਦਿੱਤਾ, ਅਤੇ ਹੰਕਾਰ ਉੱਤੇ ਬਹੁਤਾ ਚਿੱਤ ਨਹੀਂ ਲਾਇਆ,
16 so Job opens his mouth in vanity. He multiplies words without knowledge.
੧੬ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।”

< Job 35 >