< 1 Samuel 8 >
1 When Samuel was old, he made his sons judges over Israel.
੧ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।
2 Now the name of his firstborn was Joel, and the name of his second, Abijah. They were judges in Beersheba.
੨ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।
3 His sons did not walk in his ways, but turned away after dishonest gain, took bribes, and perverted justice.
੩ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।
4 Then all the elders of Israel gathered themselves together and came to Samuel to Ramah.
੪ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ,
5 They said to him, “Behold, you are old, and your sons do not walk in your ways. Now make us a king to judge us like all the nations.”
੫ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।
6 But the thing displeased Samuel when they said, “Give us a king to judge us.” Samuel prayed to the LORD.
੬ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ।
7 The LORD said to Samuel, “Listen to the voice of the people in all that they tell you; for they have not rejected you, but they have rejected me as the king over them.
੭ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।
8 According to all the works which they have done since the day that I brought them up out of Egypt even to this day, in that they have forsaken me and served other gods, so they also do to you.
੮ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ।
9 Now therefore, listen to their voice. However, you shall protest solemnly to them, and shall show them the way of the king who will reign over them.”
੯ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ।
10 Samuel told all the LORD’s words to the people who asked him for a king.
੧੦ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ।
11 He said, “This will be the way of the king who shall reign over you: he will take your sons and appoint them as his servants, for his chariots and to be his horsemen; and they will run before his chariots.
੧੧ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ।
12 He will appoint them to him for captains of thousands and captains of fifties; and he will assign some to plow his ground and to reap his harvest; and to make his instruments of war and the instruments of his chariots.
੧੨ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,
13 He will take your daughters to be perfumers, to be cooks, and to be bakers.
੧੩ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,
14 He will take your fields, your vineyards, and your olive groves, even your best, and give them to his servants.
੧੪ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ।
15 He will take one tenth of your seed and of your vineyards, and give it to his officers and to his servants.
੧੫ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ।
16 He will take your male servants, your female servants, your best young men, and your donkeys, and assign them to his own work.
੧੬ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ
17 He will take one tenth of your flocks; and you will be his servants.
੧੭ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ,
18 You will cry out in that day because of your king whom you will have chosen for yourselves; and the LORD will not answer you in that day.”
੧੮ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ!
19 But the people refused to listen to the voice of Samuel; and they said, “No, but we will have a king over us,
੧੯ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ।
20 that we also may be like all the nations; and that our king may judge us, and go out before us, and fight our battles.”
੨੦ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ।
21 Samuel heard all the words of the people, and he rehearsed them in the ears of the LORD.
੨੧ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ।
22 The LORD said to Samuel, “Listen to their voice, and make them a king.” Samuel said to the men of Israel, “Everyone go to your own city.”
੨੨ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ।