< 2 Chronicles 35 >
1 Josiah kept a Passover to the LORD in Jerusalem. They killed the Passover on the fourteenth day of the first month.
੧ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।
2 He set the priests in their offices and encouraged them in the service of the LORD’s house.
੨ਉਸ ਨੇ ਜਾਜਕਾਂ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਉੱਤੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੀ ਸੇਵਾ ਲਈ ਤਕੜਾ ਕੀਤਾ
3 He said to the Levites who taught all Israel, who were holy to the LORD, “Put the holy ark in the house which Solomon the son of David king of Israel built. It will no longer be a burden on your shoulders. Now serve the LORD your God and his people Israel.
੩ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ। ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ।
4 Prepare yourselves after your fathers’ houses by your divisions, according to the writing of David king of Israel, and according to the writing of Solomon his son.
੪ਆਪਣੇ ਪੁਰਖਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੂੰ ਲਿਖਿਆ ਹੈ ਅਤੇ ਉਸ ਦੇ ਪੁੱਤਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ
5 Stand in the holy place according to the divisions of the fathers’ houses of your brothers the children of the people, and let there be for each a portion of a fathers’ house of the Levites.
੫ਅਤੇ ਤੁਸੀਂ ਪਵਿੱਤਰ ਸਥਾਨ ਵਿੱਚ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ ਅਤੇ ਲੇਵੀਆਂ ਦੇ ਪੁਰਖਿਆਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ
6 Kill the Passover lamb, sanctify yourselves, and prepare for your brothers, to do according to the LORD’s word by Moses.”
੬ਅਤੇ ਪਸਾਹ ਨੂੰ ਵੱਢੋ ਅਤੇ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਯਹੋਵਾਹ ਦੇ ਵਾਕ ਅਨੁਸਾਰ ਜੋ ਮੂਸਾ ਦੇ ਰਾਹੀਂ ਆਇਆ ਸੀ ਆਪਣੇ ਭਰਾਵਾਂ ਨੂੰ ਪੂਰਾ ਕਰਨ ਲਈ ਤਿਆਰ ਕਰੋ।
7 Josiah gave to the children of the people, of the flock, lambs and young goats, all of them for the Passover offerings, to all who were present, to the number of thirty thousand, and three thousand bulls. These were of the king’s substance.
੭ਯੋਸ਼ੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ।
8 His princes gave a free will offering to the people, to the priests, and to the Levites. Hilkiah, Zechariah, and Jehiel, the rulers of God’s house, gave to the priests for the Passover offerings two thousand six hundred small livestock, and three hundred head of cattle.
੮ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ
9 Conaniah also, and Shemaiah and Nethanel, his brothers, and Hashabiah, Jeiel, and Jozabad, the chiefs of the Levites, gave to the Levites for the Passover offerings five thousand small livestock and five hundred head of cattle.
੯ਅਤੇ ਕਾਨਨਯਾਹ, ਸ਼ਮਅਯਾਹ ਅਤੇ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਤੇ ਯਹੀਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਾਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਤੇ ਪੰਜ ਸੌ ਵਹਿੜੇ ਦਿੱਤੇ।
10 So the service was prepared, and the priests stood in their place, and the Levites by their divisions, according to the king’s commandment.
੧੦ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ-ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖੜ੍ਹੇ ਹੋ ਗਏ।
11 They killed the Passover lambs, and the priests sprinkled the blood which they received from their hands, and the Levites skinned them.
੧੧ਉਨ੍ਹਾਂ ਨੇ ਪਸਾਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ
12 They removed the burnt offerings, that they might give them according to the divisions of the fathers’ houses of the children of the people, to offer to the LORD, as it is written in the book of Moses. They did the same with the cattle.
੧੨ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ।
13 They roasted the Passover with fire according to the ordinance. They boiled the holy offerings in pots, in cauldrons, and in pans, and carried them quickly to all the children of the people.
੧੩ਉਨ੍ਹਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ।
14 Afterward they prepared for themselves and for the priests, because the priests the sons of Aaron were busy with offering the burnt offerings and the fat until night. Therefore the Levites prepared for themselves and for the priests the sons of Aaron.
੧੪ਇਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਬਲੀਆਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੱਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ,
15 The singers, the sons of Asaph, were in their place, according to the commandment of David, Asaph, Heman, and Jeduthun the king’s seer; and the gatekeepers were at every gate. They did not need to depart from their service, because their brothers the Levites prepared for them.
੧੫ਅਤੇ ਆਸਾਫ਼ ਦੀ ਵੰਸ਼ ਦੇ ਗਵੱਯੇ ਦਾਊਦ ਅਤੇ ਆਸਾਫ਼ ਅਤੇ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੂਨ ਦੇ ਹੁਕਮ ਅਨੁਸਾਰ ਆਪਣੀ-ਆਪਣੀ ਥਾਂ ਉੱਤੇ ਖੜ੍ਹੇ ਸਨ ਅਤੇ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ।
16 So all the service of the LORD was prepared the same day, to keep the Passover, and to offer burnt offerings on the LORD’s altar, according to the commandment of King Josiah.
੧੬ਸੋ ਉਸ ਦਿਨ ਯੋਸ਼ੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਾਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ।
17 The children of Israel who were present kept the Passover at that time, and the feast of unleavened bread seven days.
੧੭ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ।
18 There was no Passover like that kept in Israel from the days of Samuel the prophet, nor did any of the kings of Israel keep such a Passover as Josiah kept—with the priests, the Levites, and all Judah and Israel who were present, and the inhabitants of Jerusalem.
੧੮ਇਹੋ ਜਿਹੀ ਪਸਾਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਾਹ ਨਹੀਂ ਮਨਾਈ ਜਿਹੜੀ ਯੋਸ਼ੀਯਾਹ ਅਤੇ ਜਾਜਕਾਂ ਅਤੇ ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ।
19 This Passover was kept in the eighteenth year of the reign of Josiah.
੧੯ਇਹ ਪਸਾਹ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਮਨਾਈ ਗਈ।
20 After all this, when Josiah had prepared the temple, Neco king of Egypt went up to fight against Carchemish by the Euphrates, and Josiah went out against him.
੨੦ਇਸ ਸਾਰੇ ਦੇ ਮਗਰੋਂ ਜਦ ਯੋਸ਼ੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋਹ ਨੇ ਕਰਕਮੀਸ਼ ਦੇ ਵਿਰੁੱਧ ਜੋ ਫ਼ਰਾਤ ਉੱਤੇ ਹੈ ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸ਼ੀਯਾਹ ਉਸ ਦਾ ਸਾਹਮਣਾ ਕਰਨ ਲਈ ਬਾਹਰ ਨਿੱਕਲਿਆ।
21 But he sent ambassadors to him, saying, “What have I to do with you, you king of Judah? I come not against you today, but against the house with which I have war. God has commanded me to make haste. Beware that it is God who is with me, that he not destroy you.”
੨੧ਪਰ ਉਸ ਨੇ ਉਹ ਦੇ ਕੋਲ ਦੂਤਾਂ ਦੇ ਰਾਹੀਂ ਸੰਦੇਸ਼ ਭੇਜਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ-ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ
22 Nevertheless Josiah would not turn his face from him, but disguised himself, that he might fight with him, and did not listen to the words of Neco from the mouth of God, and came to fight in the valley of Megiddo.
੨੨ਪਰ ਤਾਂ ਵੀ ਯੋਸ਼ੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋਹ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂੰਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ
23 The archers shot at King Josiah; and the king said to his servants, “Take me away, because I am seriously wounded!”
੨੩ਤਾਂ ਤੀਰ-ਅੰਦਾਜ਼ਾਂ ਨੇ ਯੋਸ਼ੀਯਾਹ ਪਾਤਸ਼ਾਹ ਨੂੰ ਤੀਰ ਮਾਰਿਆ ਤਾਂ ਪਾਤਸ਼ਾਹ ਨੇ ਆਪਣੇ ਨੌਕਰਾਂ ਨੂੰ ਆਖਿਆ ਕਿ ਮੈਨੂੰ ਕੱਢ ਲੈ ਚੱਲੋ ਕਿਉਂ ਜੋ ਮੈਂ ਵੱਡਾ ਫੱਟੜ ਹੋ ਗਿਆ ਹਾਂ
24 So his servants took him out of the chariot, and put him in the second chariot that he had, and brought him to Jerusalem; and he died, and was buried in the tombs of his fathers. All Judah and Jerusalem mourned for Josiah.
੨੪ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪੁਰਖਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸ਼ੀਯਾਹ ਲਈ ਦੇ ਸੋਗ ਕੀਤਾ।
25 Jeremiah lamented for Josiah, and all the singing men and singing women spoke of Josiah in their lamentations to this day; and they made them an ordinance in Israel. Behold, they are written in the lamentations.
੨੫ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
26 Now the rest of the acts of Josiah and his good deeds, according to that which is written in the LORD’s law,
੨੬ਅਤੇ ਯੋਸ਼ੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ
27 and his acts, first and last, behold, they are written in the book of the kings of Israel and Judah.
੨੭ਅਤੇ ਉਸ ਦੀਆਂ ਗੱਲਾਂ ਆਦ ਤੋਂ ਅੰਤ ਤੱਕ, ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਉੱਤੇ ਲਿਖੀਆਂ ਹਨ ।