< 2 Kings 25 >
1 In the ninth year of his reign, in the tenth month, in the tenth day of the month, Nebuchadnezzar king of Babylon came, he and all his army, against Jerusalem, and encamped against it; and they built forts against it around it.
੧ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।
2 So the city was besieged until the eleventh year of King Zedekiah.
੨ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ।
3 On the ninth day of the fourth month, the famine was severe in the city, so that there was no bread for the people of the land.
੩ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।
4 Then a breach was made in the city, and all the men of war fled by night by the way of the gate between the two walls, which was by the king’s garden (now the Chaldeans were against the city around it); and the king went by the way of the Arabah.
੪ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।
5 But the Chaldean army pursued the king, and overtook him in the plains of Jericho; and all his army was scattered from him.
੫ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ।
6 Then they captured the king and carried him up to the king of Babylon to Riblah; and they passed judgment on him.
੬ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ।
7 They killed Zedekiah’s sons before his eyes, then put out Zedekiah’s eyes, bound him in fetters, and carried him to Babylon.
੭ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।
8 Now in the fifth month, on the seventh day of the month, which was the nineteenth year of King Nebuchadnezzar king of Babylon, Nebuzaradan the captain of the guard, a servant of the king of Babylon, came to Jerusalem.
੮ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ।
9 He burned the LORD’s house, the king’s house, and all the houses of Jerusalem. He burned every great house with fire.
੯ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ।
10 All the army of the Chaldeans, who were with the captain of the guard, broke down the walls around Jerusalem.
੧੦ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।
11 Nebuzaradan the captain of the guard carried away captive the rest of the people who were left in the city and those who had deserted to the king of Babylon—all the rest of the multitude.
੧੧ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ।
12 But the captain of the guard left some of the poorest of the land to work the vineyards and fields.
੧੨ਪਰ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਨੂੰ ਛੱਡ ਦਿੱਤਾ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ।
13 The Chaldeans broke up the pillars of bronze that were in the LORD’s house and the bases and the bronze sea that were in the LORD’s house, and carried the bronze pieces to Babylon.
੧੩ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ।
14 They took away the pots, the shovels, the snuffers, the spoons, and all the vessels of bronze with which they ministered.
੧੪ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।
15 The captain of the guard took away the fire pans, the basins, that which was of gold, for gold, and that which was of silver, for silver.
੧੫ਅਤੇ ਅੰਗੀਠੀਆਂ ਅਤੇ ਬਾਟੇ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ।
16 The two pillars, the one sea, and the bases, which Solomon had made for the LORD’s house, the bronze of all these vessels was not weighed.
੧੬ਰਹੇ ਦੋ ਥੰਮ੍ਹ, ਵੱਡਾ ਹੌਦ ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।
17 The height of the one pillar was eighteen cubits, and a capital of bronze was on it. The height of the capital was three cubits, with network and pomegranates on the capital around it, all of bronze; and the second pillar with its network was like these.
੧੭ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਜਾਲੀ ਸੀ।
18 The captain of the guard took Seraiah the chief priest, Zephaniah the second priest, and the three keepers of the threshold;
੧੮ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।
19 and out of the city he took an officer who was set over the men of war; and five men of those who saw the king’s face, who were found in the city; and the scribe, the captain of the army, who mustered the people of the land, and sixty men of the people of the land who were found in the city.
੧੯ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।
20 Nebuzaradan the captain of the guard took them, and brought them to the king of Babylon to Riblah.
੨੦ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ।
21 The king of Babylon attacked them and put them to death at Riblah in the land of Hamath. So Judah was carried away captive out of his land.
੨੧ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
22 As for the people who were left in the land of Judah whom Nebuchadnezzar king of Babylon had left, even over them he made Gedaliah the son of Ahikam, the son of Shaphan, governor.
੨੨ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।
23 Now when all the captains of the forces, they and their men, heard that the king of Babylon had made Gedaliah governor, they came to Gedaliah to Mizpah, even Ishmael the son of Nethaniah, Johanan the son of Kareah, Seraiah the son of Tanhumeth the Netophathite, and Jaazaniah the son of the Maacathite, they and their men.
੨੩ਜਦ ਸਾਰਿਆਂ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਾਹ ਵਿੱਚ ਗਦਲਯਾਹ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਨਟੋਫਾਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਆਕਾਥੀ ਦਾ ਪੁੱਤਰ ਯਅਜ਼ਨਯਾਹ, ਇਹ ਅਤੇ ਉਨ੍ਹਾਂ ਦੇ ਮਨੁੱਖ ਵੀ।
24 Gedaliah swore to them and to their men, and said to them, “Do not be afraid because of the servants of the Chaldeans. Dwell in the land and serve the king of Babylon, and it will be well with you.”
੨੪ਅਤੇ ਗਦਲਯਾਹ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮਨੁੱਖਾਂ ਨੂੰ ਸਹੁੰ ਖਾ ਕੇ ਆਖਿਆ, ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ। ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ ਤਾਂ ਤੁਹਾਡਾ ਭਲਾ ਹੋਵੇਗਾ।
25 But in the seventh month, Ishmael the son of Nethaniah, the son of Elishama, of the royal offspring came, and ten men with him, and struck Gedaliah so that he died, with the Jews and the Chaldeans that were with him at Mizpah.
੨੫ਪਰ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦੇ ਪੁੱਤਰ ਅਲੀਸ਼ਾਮਾ ਦੇ ਪੋਤੇ ਇਸਮਾਏਲ ਜੋ ਰਾਜਵੰਸ਼ੀ ਸੀ ਆਪਣੇ ਨਾਲ ਦਸ ਮਨੁੱਖ ਲੈ ਕੇ ਆਇਆ ਅਤੇ ਗਦਲਯਾਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਵੀ ਜੋ ਉਹ ਦੇ ਨਾਲ ਮਿਸਪਾਹ ਵਿੱਚ ਸਨ।
26 All the people, both small and great, and the captains of the forces arose and came to Egypt; for they were afraid of the Chaldeans.
੨੬ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ।
27 In the thirty-seventh year of the captivity of Jehoiachin king of Judah, in the twelfth month, on the twenty-seventh day of the month, Evilmerodach king of Babylon, in the year that he began to reign, released Jehoiachin king of Judah out of prison,
੨੭ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ।
28 and he spoke kindly to him and set his throne above the throne of the kings who were with him in Babylon,
੨੮ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ।
29 and changed his prison garments. Jehoiachin ate bread before him continually all the days of his life;
੨੯ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।
30 and for his allowance, there was a continual allowance given him from the king, every day a portion, all the days of his life.
੩੦ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਨਿੱਤ ਦਿੱਤਾ ਜਾਂਦਾ ਰਿਹਾ।