< Isaiah 27 >

1 In that day, the LORD with his hard and great and strong sword will punish leviathan, the fleeing serpent, and leviathan, the twisted serpent; and he will kill the dragon that is in the sea.
ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।
2 In that day, sing to her, “A pleasant vineyard!
ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਰੀ ਬਾਗ਼, ਲਈ ਮਿੱਠਾ ਗੀਤ ਗਾਇਓ!
3 I, the LORD, am its keeper. I will water it every moment. Lest anyone damage it, I will keep it night and day.
ਮੈਂ ਯਹੋਵਾਹ ਉਹ ਦਾ ਰਾਖ਼ਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ।
4 Wrath is not in me, but if I should find briers and thorns, I would do battle! I would march on them and I would burn them together.
ਮੈਨੂੰ ਗੁੱਸਾ ਨਹੀਂ। ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ।
5 Or else let him take hold of my strength, that he may make peace with me. Let him make peace with me.”
ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ।
6 In days to come, Jacob will take root. Israel will blossom and bud. They will fill the surface of the world with fruit.
ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।
7 Has he struck them as he struck those who struck them? Or are they killed like those who killed them were killed?
ਕੀ ਉਸ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ? ਜਾਂ ਕੀ ਉਹ ਉਸ ਤਰ੍ਹਾਂ ਵੱਢੇ ਗਏ, ਜਿਵੇਂ ਉਹਨਾਂ ਦੇ ਵੱਢਣ ਵਾਲੇ ਵੱਢੇ ਗਏ?
8 In measure, when you send them away, you contend with them. He has removed them with his rough blast in the day of the east wind.
ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ।
9 Therefore by this the iniquity of Jacob will be forgiven, and this is all the fruit of taking away his sin: that he makes all the stones of the altar as chalk stones that are beaten in pieces, so that the Asherah poles and the incense altars shall rise no more.
ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪ੍ਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ।
10 For the fortified city is solitary, a habitation deserted and forsaken, like the wilderness. The calf will feed there, and there he will lie down, and consume its branches.
੧੦ਗੜ੍ਹ ਵਾਲਾ ਸ਼ਹਿਰ ਤਾਂ ਸੁਨਸਾਨ ਹੈ, ਉਹ ਇੱਕ ਛੱਡਿਆ ਹੋਇਆ ਨਿਵਾਸ, ਉਜਾੜ ਵਾਂਗੂੰ ਤਿਆਗਿਆ ਹੋਇਆ ਹੈ, - ਉੱਥੇ ਵੱਛਾ ਚਰੇਗਾ, ਉੱਥੇ ਉਹ ਬੈਠੇਗਾ ਅਤੇ ਉਹ ਦੀਆਂ ਟਹਿਣੀਆਂ ਨੂੰ ਖਾ ਜਾਵੇਗਾ।
11 When its boughs are withered, they will be broken off. The women will come and set them on fire, for they are a people of no understanding. Therefore he who made them will not have compassion on them, and he who formed them will show them no favor.
੧੧ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ।
12 It will happen in that day that the LORD will thresh from the flowing stream of the Euphrates to the brook of Egypt; and you will be gathered one by one, children of Israel.
੧੨ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ।
13 It will happen in that day that a great trumpet will be blown; and those who were ready to perish in the land of Assyria, and those who were outcasts in the land of Egypt, shall come; and they will worship the LORD in the holy mountain at Jerusalem.
੧੩ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ।

< Isaiah 27 >