< Isaiah 57 >
1 The righteous perish, and no one lays it to heart. Merciful men are taken away, and no one considers that the righteous is taken away from the evil.
੧ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।
2 He enters into peace. They rest in their beds, each one who walks in his uprightness.
੨ਉਹ ਸ਼ਾਂਤੀ ਨਾਲ ਜਾਂਦੇ, ਉਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ ਹਨ, ਜਿਹੜੇ ਸਿੱਧੀ ਚਾਲ ਚੱਲਦੇ ਹਨ।
3 “But draw near here, you sons of a sorceress, you offspring of adulterers and prostitutes.
੩ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!
4 Whom do you mock? Against whom do you make a wide mouth and stick out your tongue? Are not you children of disobedience and offspring of falsehood,
੪ਤੁਸੀਂ ਕਿਸ ਦੇ ਉੱਤੇ ਮਖ਼ੌਲ ਕਰਦੇ ਹੋ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ਼ ਨਹੀਂ?
5 you who inflame yourselves among the oaks, under every green tree; who kill the children in the valleys, under the clefts of the rocks?
੫ਤੁਸੀਂ ਜਿਹੜੇ ਬਲੂਤਾਂ ਵਿੱਚ, ਹਰੇਕ ਹਰੇ ਰੁੱਖ ਦੇ ਹੇਠ ਕਾਮ-ਵਾਸਨਾ ਵਿੱਚ ਸੜਦੇ ਹੋ ਅਤੇ ਘਾਟੀਆਂ ਵਿੱਚ ਪੱਥਰਾਂ ਦੀਆਂ ਦਰਾਰਾਂ ਹੇਠ ਬੱਚਿਆਂ ਨੂੰ ਵੱਢਦੇ ਹੋ!
6 Among the smooth stones of the valley is your portion. They, they are your lot. You have even poured a drink offering to them. You have offered an offering. Shall I be appeased for these things?
੬ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ?
7 On a high and lofty mountain you have set your bed. You also went up there to offer sacrifice.
੭ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।
8 You have set up your memorial behind the doors and the posts, for you have exposed yourself to someone besides me, and have gone up. You have enlarged your bed and made you a covenant with them. You loved what you saw on their bed.
੮ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!
9 You went to the king with oil, increased your perfumes, sent your ambassadors far off, and degraded yourself even to Sheol (Sheol ).
੯ਤੂੰ ਤੇਲ ਲੈ ਕੇ ਮਲਕ ਦੇਵਤੇ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ! (Sheol )
10 You were wearied with the length of your ways; yet you did not say, ‘It is in vain.’ You found a reviving of your strength; therefore you were not faint.
੧੦ਤੂੰ ਆਪਣੇ ਸਫ਼ਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ।
11 “Whom have you dreaded and feared, so that you lie, and have not remembered me, nor laid it to your heart? Have not I held my peace for a long time, and you do not fear me?
੧੧ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ? ਪਰ ਤੂੰ ਮੇਰੇ ਤੋਂ ਨਾ ਡਰੀ।
12 I will declare your righteousness; and as for your works, they will not benefit you.
੧੨ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ।
13 When you cry, let those whom you have gathered deliver you, but the wind will take them. A breath will carry them all away, but he who takes refuge in me will possess the land, and will inherit my holy mountain.”
੧੩ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਫੂਕ ਨਾਲ ਉਹ ਉੱਡ ਜਾਣਗੇ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਰਬਤ ਦਾ ਅਧਿਕਾਰੀ ਹੋਵੇਗਾ।
14 He will say, “Build up, build up, prepare the way! Remove the stumbling-block out of the way of my people.”
੧੪ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ! ਰਾਹ ਤਿਆਰ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਹਰੇਕ ਰੁਕਾਵਟ ਚੁੱਕ ਸੁੱਟੋ!
15 For the high and lofty One who inhabits eternity, whose name is Holy, says: “I dwell in the high and holy place, with him also who is of a contrite and humble spirit, to revive the spirit of the humble, and to revive the heart of the contrite.
੧੫ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
16 For I will not contend forever, neither will I always be angry; for the spirit would faint before me, and the souls whom I have made.
੧੬ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ।
17 I was angry because of the iniquity of his covetousness and struck him. I hid myself and was angry; and he went on backsliding in the way of his heart.
੧੭ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ।
18 I have seen his ways, and will heal him. I will lead him also, and restore comforts to him and to his mourners.
੧੮ਮੈਂ ਉਸ ਦੇ ਰਾਹ ਵੇਖੇ ਹਨ, ਪਰ ਮੈਂ ਉਸ ਨੂੰ ਚੰਗਾ ਕਰਾਂਗਾ, ਮੈਂ ਉਸ ਦੀ ਅਗਵਾਈ ਕਰਾਂਗਾ, ਅਤੇ ਉਸ ਨੂੰ ਅਤੇ ਉਸ ਦੇ ਨਾਲ ਸੋਗ ਕਰਨ ਵਾਲਿਆਂ ਨੂੰ ਤਸੱਲੀਆਂ ਬਖ਼ਸ਼ਾਂਗਾ।
19 I create the fruit of the lips: Peace, peace, to him who is far off and to him who is near,” says the LORD; “and I will heal them.”
੧੯ਮੈਂ ਉਨ੍ਹਾਂ ਦੇ ਬੁੱਲ੍ਹਾਂ ਤੇ ਉਸਤਤ ਦਾ ਫਲ ਉਤਪੰਨ ਕਰਦਾ ਹਾਂ। ਦੂਰ ਵਾਲੇ ਲਈ ਅਤੇ ਨਜ਼ਦੀਕ ਵਾਲੇ ਲਈ ਸ਼ਾਂਤੀ, ਸ਼ਾਂਤੀ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ।
20 But the wicked are like the troubled sea; for it cannot rest and its waters cast up mire and mud.
੨੦ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ।
21 “There is no peace”, says my God, “for the wicked.”
੨੧ਮੇਰਾ ਪਰਮੇਸ਼ੁਰ ਆਖਦਾ ਹੈ, ਦੁਸ਼ਟਾਂ ਲਈ ਸ਼ਾਂਤੀ ਨਹੀਂ।