< Numbers 16 >
1 Now Korah, the son of Izhar, the son of Kohath, the son of Levi, with Dathan and Abiram, the sons of Eliab, and On, the son of Peleth, sons of Reuben, took some men.
੧ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।
2 They rose up before Moses, with some of the children of Israel, two hundred fifty princes of the congregation, called to the assembly, men of renown.
੨ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ।
3 They assembled themselves together against Moses and against Aaron, and said to them, “You take too much on yourself, since all the congregation are holy, everyone of them, and the LORD is among them! Why do you lift yourselves up above the LORD’s assembly?”
੩ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?
4 When Moses heard it, he fell on his face.
੪ਜਦ ਮੂਸਾ ਨੇ ਸੁਣਿਆ ਤਾਂ ਉਹ ਆਪਣੇ ਮੂੰਹ ਦੇ ਭਾਰ ਡਿੱਗਿਆ।
5 He said to Korah and to all his company, “In the morning, the LORD will show who are his, and who is holy, and will cause him to come near to him. Even him whom he shall choose, he will cause to come near to him.
੫ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ।
6 Do this: have Korah and all his company take censers,
੬ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ।
7 put fire in them, and put incense on them before the LORD tomorrow. It shall be that the man whom the LORD chooses, he shall be holy. You have gone too far, you sons of Levi!”
੭ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ!
8 Moses said to Korah, “Hear now, you sons of Levi!
੮ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!
9 Is it a small thing to you that the God of Israel has separated you from the congregation of Israel, to bring you near to himself, to do the service of the LORD’s tabernacle, and to stand before the congregation to minister to them;
੯ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?
10 and that he has brought you near, and all your brothers the sons of Levi with you? Do you seek the priesthood also?
੧੦ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ?
11 Therefore you and all your company have gathered together against the LORD! What is Aaron that you complain against him?”
੧੧ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ?
12 Moses sent to call Dathan and Abiram, the sons of Eliab; and they said, “We will not come up!
੧੨ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ।
13 Is it a small thing that you have brought us up out of a land flowing with milk and honey, to kill us in the wilderness, but you must also make yourself a prince over us?
੧੩ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?
14 Moreover you have not brought us into a land flowing with milk and honey, nor given us inheritance of fields and vineyards. Will you put out the eyes of these men? We will not come up.”
੧੪ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!
15 Moses was very angry, and said to the LORD, “Do not respect their offering. I have not taken one donkey from them, neither have I hurt one of them.”
੧੫ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।
16 Moses said to Korah, “You and all your company go before the LORD, you, and they, and Aaron, tomorrow.
੧੬ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ, ਉਹ ਅਤੇ ਹਾਰੂਨ।
17 Each man take his censer and put incense on it, and each man bring before the LORD his censer, two hundred fifty censers; you also, and Aaron, each with his censer.”
੧੭ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ।
18 They each took his censer, and put fire in it, and laid incense on it, and stood at the door of the Tent of Meeting with Moses and Aaron.
੧੮ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।
19 Korah assembled all the congregation opposite them to the door of the Tent of Meeting. The LORD’s glory appeared to all the congregation.
੧੯ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।
20 The LORD spoke to Moses and to Aaron, saying,
੨੦ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,
21 “Separate yourselves from among this congregation, that I may consume them in a moment!”
੨੧ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ।
22 They fell on their faces, and said, “God, the God of the spirits of all flesh, shall one man sin, and will you be angry with all the congregation?”
੨੨ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?
23 The LORD spoke to Moses, saying,
੨੩ਤਾਂ ਯਹੋਵਾਹ ਮੂਸਾ ਨਾਲ ਬੋਲਿਆ,
24 “Speak to the congregation, saying, ‘Get away from around the tent of Korah, Dathan, and Abiram!’”
੨੪ਮੰਡਲੀ ਨੂੰ ਬੋਲ ਕਿ ਉਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਚੱਲੇ ਜਾਣ।
25 Moses rose up and went to Dathan and Abiram; and the elders of Israel followed him.
੨੫ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ-ਪਿੱਛੇ ਗਏ
26 He spoke to the congregation, saying, “Depart, please, from the tents of these wicked men, and touch nothing of theirs, lest you be consumed in all their sins!”
੨੬ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!
27 So they went away from the tent of Korah, Dathan, and Abiram, on every side. Dathan and Abiram came out, and stood at the door of their tents with their wives, their sons, and their little ones.
੨੭ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।
28 Moses said, “Hereby you shall know that the LORD has sent me to do all these works; for they are not from my own mind.
੨੮ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।
29 If these men die the common death of all men, or if they experience what all men experience, then the LORD has not sent me.
੨੯ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।
30 But if the LORD makes a new thing, and the ground opens its mouth, and swallows them up with all that belong to them, and they go down alive into Sheol (Sheol ), then you shall understand that these men have despised the LORD."
੩੦ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! (Sheol )
31 As he finished speaking all these words, the ground that was under them split apart.
੩੧ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ
32 The earth opened its mouth and swallowed them up with their households, all of Korah’s men, and all their goods.
੩੨ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
33 So they, and all that belonged to them went down alive into Sheol (Sheol ). The earth closed on them, and they perished from among the assembly.
੩੩ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ। (Sheol )
34 All Israel that were around them fled at their cry; for they said, “Lest the earth swallow us up!”
੩੪ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!
35 Fire came out from the LORD, and devoured the two hundred fifty men who offered the incense.
੩੫ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।
36 The LORD spoke to Moses, saying,
੩੬ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
37 “Speak to Eleazar the son of Aaron the priest, that he take up the censers out of the burning, and scatter the fire away from the camp; for they are holy,
੩੭ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।
38 even the censers of those who sinned against their own lives. Let them be beaten into plates for a covering of the altar, for they offered them before the LORD. Therefore they are holy. They shall be a sign to the children of Israel.”
੩੮ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।
39 Eleazar the priest took the bronze censers which those who were burned had offered; and they beat them out for a covering of the altar,
੩੯ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।
40 to be a memorial to the children of Israel, to the end that no stranger who is not of the offspring of Aaron, would come near to burn incense before the LORD, that he not be as Korah and as his company; as the LORD spoke to him by Moses.
੪੦ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।
41 But on the next day all the congregation of the children of Israel complained against Moses and against Aaron, saying, “You have killed the LORD’s people!”
੪੧ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
42 When the congregation was assembled against Moses and against Aaron, they looked toward the Tent of Meeting. Behold, the cloud covered it, and the LORD’s glory appeared.
੪੨ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।
43 Moses and Aaron came to the front of the Tent of Meeting.
੪੩ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਤੰਬੂ ਦੇ ਅੱਗੇ ਆਏ।
44 The LORD spoke to Moses, saying,
੪੪ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
45 “Get away from among this congregation, that I may consume them in a moment!” They fell on their faces.
੪੫ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ।
46 Moses said to Aaron, “Take your censer, put fire from the altar in it, lay incense on it, carry it quickly to the congregation, and make atonement for them; for wrath has gone out from the LORD! The plague has begun.”
੪੬ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ!
47 Aaron did as Moses said, and ran into the middle of the assembly. The plague had already begun among the people. He put on the incense, and made atonement for the people.
੪੭ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ।
48 He stood between the dead and the living; and the plague was stayed.
੪੮ਉਹ ਮੁਰਦਿਆਂ ਅਤੇ ਜੀਉਂਦਿਆਂ ਦੇ ਵਿਚਕਾਰ ਖੜ੍ਹਾ ਸੀ, ਤਦ ਬਵਾ ਰੁਕ ਗਈ।
49 Now those who died by the plague were fourteen thousand seven hundred, in addition to those who died about the matter of Korah.
੪੯ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ।
50 Aaron returned to Moses to the door of the Tent of Meeting, and the plague was stopped.
੫੦ਫੇਰ ਹਾਰੂਨ ਮੂਸਾ ਦੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਮੁੜ ਆਇਆ, ਤਦ ਬਵਾ ਰੁਕ ਗਈ।