< Isaiah 53 >

1 Who hath believed our message? and to whom hath the arm of Jehovah been revealed?
ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?
2 For he grew up before him as a tender plant, and as a root out of a dry ground: he hath no form nor comeliness; and when we see him, there is no beauty that we should desire him.
ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।
3 He was despised, and rejected of men; a man of sorrows, and acquainted with grief: and as one from whom men hide their face he was despised; and we esteemed him not.
ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।
4 Surely he hath borne our griefs, and carried our sorrows; yet we did esteem him stricken, smitten of God, and afflicted.
ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।
5 But he was wounded for our transgressions, he was bruised for our iniquities; the chastisement of our peace was upon him; and with his stripes we are healed.
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
6 All we like sheep have gone astray; we have turned every one to his own way; and Jehovah hath laid on him the iniquity of us all.
ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।
7 He was oppressed, yet when he was afflicted he opened not his mouth; as a lamb that is led to the slaughter, and as a sheep that before its shearers is dumb, so he opened not his mouth.
ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
8 By oppression and judgment he was taken away; and as for his generation, who [among them] considered that he was cut off out of the land of the living for the transgression of my people to whom the stroke [was due]?
ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,
9 And they made his grave with the wicked, and with a rich man in his death; although he had done no violence, neither was any deceit in his mouth.
ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ।
10 Yet it pleased Jehovah to bruise him; he hath put him to grief: when thou shalt make his soul an offering for sin, he shall see [his] seed, he shall prolong his days, and the pleasure of Jehovah shall prosper in his hand.
੧੦ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
11 He shall see of the travail of his soul, [and] shall be satisfied: by the knowledge of himself shall my righteous servant justify many; and he shall bear their iniquities.
੧੧ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।
12 Therefore will I divide him a portion with the great, and he shall divide the spoil with the strong; because he poured out his soul unto death, and was numbered with the transgressors: yet he bare the sin of many, and made intercession for the transgressors.
੧੨ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।

< Isaiah 53 >