< Revelation 11 >

1 And a reed like a rod was given to me; and it was said: Rise and measure the temple of God, and the altar, and those who worship in it.
ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਕਿ ਉੱਠ, ਪਰਮੇਸ਼ੁਰ ਦੀ ਹੈਕਲ, ਜਗਵੇਦੀ ਅਤੇ ਉਹਨਾਂ ਨੂੰ ਜਿਹੜੇ ਉੱਥੇ ਬੰਦਗੀ ਕਰਦੇ ਹਨ ਮਿਣ ਲੈ।
2 But the court that is without the temple leave out, and measure it not: for it is given to the Gentiles, and the holy city they shall tread under foot forty-two months.
ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ।
3 And I will give to my two witnesses, that they may prophesy a thousand two hundred and sixty days, clothed in sackcloth.
ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।
4 These are the two olive trees, and the two lamps that stand before the Lord of the earth.
ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।
5 And if any man will injure them, fire proceeds out of their mouth, and devours their enemies; and if any one will injure them, he must be killed in this way.
ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ।
6 These have authority to shut heaven, that it may not rain in the days of their prophecy; and they have authority over the waters, to turn them to blood, and to smite the earth with every plague, as often as they wish.
ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।
7 And when they shall have finished their testimony, the beast that ascends out of the abyss will make war with them, and overcome them, and kill them. (Abyssos g12)
ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ। (Abyssos g12)
8 And their dead bodies shall lie in the street of the great city, which, spiritually, is called Sodom and Egypt, where also our Lord was crucified.
ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ।
9 And some of the peoples and tribes and tongues and nations will see their dead bodies three days and a half, and will not suffer their dead bodies to be put into sepulchers.
ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ।
10 And those who dwell on the earth will rejoice over them, and make merry, and will send gifts to one another, because these two prophets tormented those who dwelt on the earth.
੧੦ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ।
11 And after the three days and a half, the spirit of life from God entered into them, and they stood upon their feet; and great fear fell upon those who saw them.
੧੧ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ।
12 And they heard a great voice from heaven, saying to them: Come up hither. And they went up into heaven in a cloud, and their enemies beheld them.
੧੨ਅਤੇ ਉਨ੍ਹਾਂ ਨੇ ਅਕਾਸ਼ ਤੋਂ ਇੱਕ ਵੱਡੀ ਅਵਾਜ਼ ਉਹਨਾਂ ਨੂੰ ਇਹ ਆਖਦੇ ਸੁਣੀ ਕਿ ਐਧਰ ਉਤਾਹਾਂ ਨੂੰ ਆ ਜਾਓ! ਤਾਂ ਉਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਉਹਨਾਂ ਦੇ ਵੈਰੀਆਂ ਨੇ ਉਹਨਾਂ ਨੂੰ ਦੇਖਿਆ।
13 And in that hour there was a great earthquake, and the tenth part of the city fell; and in the earthquake there were slain names of men, seven thousand: and the rest were frightened, and gave glory to the God of heaven.
੧੩ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ।
14 The second woe is past: behold, the third woe comes quickly.
੧੪ਦੂਜਾ ਦੁੱਖ ਬੀਤ ਗਿਆ। ਵੇਖੋ, ਤੀਜਾ ਦੁੱਖ ਛੇਤੀ ਆਉਂਦਾ ਹੈ!।
15 And the seventh angel sounded; and there were great voices in heaven, saying: The kingdom of the world has become our Lord’s and his Christ’s, and he shall reign from age to age. (aiōn g165)
੧੫ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! (aiōn g165)
16 And the twenty-four elders that sat before God on their thrones, fell upon their faces, and worshiped God,
੧੬ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ,
17 saying: We give thee thanks, O Lord God Almighty, who art, and who wast, because thou hast taken thy great power, and hast reigned.
੧੭ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
18 And the nations were angry, and thy wrath has come, and the time of the dead, that they should be judged, and that thou shouldst give reward to thy servants the prophets, and to the saints, and to those who fear thy name, both small and great, and that thou shouldst destroy those who corrupt the earth.
੧੮ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।
19 And the temple of God was opened in heaven, and there was seen in his temple, the ark of the covenant of the Lord; and there were lightnings and voices and thunderings, and an earthquake, and great hail.
੧੯ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।

< Revelation 11 >