< 1 Kings 11 >
1 King Solomon, however, loved many foreign women along with the daughter of Pharaoh—women of Moab, Ammon, Edom, and Sidon, as well as Hittite women.
੧ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ।
2 These women were from the nations about which the LORD had told the Israelites, “You must not intermarry with them, for surely they will turn your hearts after their gods.” Yet Solomon clung to these women in love.
੨ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ।
3 He had seven hundred wives of royal birth and three hundred concubines—and his wives turned his heart away.
੩ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ।
4 For when Solomon grew old, his wives turned his heart after other gods, and he was not wholeheartedly devoted to the LORD his God, as his father David had been.
੪ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।
5 Solomon followed Ashtoreth the goddess of the Sidonians and Milcom the abomination of the Ammonites.
੫ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ।
6 So Solomon did evil in the sight of the LORD; unlike his father David, he did not follow the LORD completely.
੬ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।
7 At that time on a hill east of Jerusalem, Solomon built a high place for Chemosh the abomination of Moab and for Molech the abomination of the Ammonites.
੭ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ।
8 He did the same for all his foreign wives, who burned incense and sacrificed to their gods.
੮ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ।
9 Now the LORD grew angry with Solomon, because his heart had turned away from the LORD, the God of Israel, who had appeared to him twice.
੯ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਨੇ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ ਸੀ।
10 Although He had warned Solomon explicitly not to follow other gods, Solomon did not keep the LORD’s command.
੧੦ਅਤੇ ਉਸ ਨੇ ਉਹ ਨੂੰ ਇਸ ਗੱਲ ਦਾ ਹੁਕਮ ਦਿੱਤਾ ਸੀ ਕਿ ਦੂਜਿਆਂ ਦੇਵਤਿਆਂ ਦੇ ਪਿੱਛੇ ਨਾ ਚੱਲੇ ਪਰ ਉਹ ਨੇ ਯਹੋਵਾਹ ਦਾ ਹੁਕਮ ਨਾ ਮੰਨਿਆ।
11 Then the LORD said to Solomon, “Because you have done this and have not kept My covenant and My statutes, which I have commanded you, I will tear the kingdom away from you and give it to your servant.
੧੧ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ।
12 Nevertheless, for the sake of your father David, I will not do it during your lifetime; I will tear it out of the hand of your son.
੧੨ਤਾਂ ਵੀ ਮੈਂ ਤੇਰੇ ਦਿਨਾਂ ਵਿੱਚ ਤੇਰੇ ਪਿਤਾ ਦਾਊਦ ਦੇ ਕਾਰਨ ਇਹ ਨਹੀਂ ਕਰਾਂਗਾ। ਤੇਰੇ ਪੁੱਤਰ ਦੇ ਹੱਥੋਂ ਮੈਂ ਉਹ ਨੂੰ ਖੋਹ ਲਵਾਂਗਾ।
13 Yet I will not tear the whole kingdom away from him. I will give one tribe to your son for the sake of My servant David and for the sake of Jerusalem, which I have chosen.”
੧੩ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ। ਇੱਕ ਗੋਤ ਮੈਂ ਤੇਰੇ ਪੁੱਤਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ।
14 Then the LORD raised up against Solomon an adversary, Hadad the Edomite, from the royal line of Edom.
੧੪ਇਸ ਤੋਂ ਬਾਅਦ ਯਹੋਵਾਹ ਨੇ ਇੱਕ ਵਿਰੋਧੀ ਨੂੰ ਸੁਲੇਮਾਨ ਦੇ ਵਿਰੁੱਧ ਅਰਥਾਤ ਹਦਦ ਅਦੋਮੀ ਨੂੰ ਪਰੇਰਿਆ ਉਹ ਅਦੋਮ ਵਿੱਚ ਰਾਜਾ ਦੀ ਅੰਸ ਵਿੱਚੋਂ ਸੀ।
15 Earlier, when David was in Edom, Joab the commander of the army had gone to bury the dead and had struck down every male in Edom.
੧੫ਇਸ ਤਰ੍ਹਾਂ ਹੋਇਆ ਜਦ ਦਾਊਦ ਅਦੋਮ ਵਿੱਚ ਸੀ ਜਿਸ ਵੇਲੇ ਯੋਆਬ ਸੈਨਾਪਤੀ ਵੱਢਿਆਂ ਹੋਇਆਂ ਦੇ ਦੱਬਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ।
16 Joab and all Israel had stayed there six months, until he had killed every male in Edom.
੧੬ਕਿਉਂ ਜੋ ਯੋਆਬ ਸਾਰੇ ਇਸਰਾਏਲ ਸਣੇ ਛੇ ਮਹੀਨੇ ਉੱਥੇ ਰਿਹਾ ਜਦ ਤੱਕ ਉਸ ਨੇ ਅਦੋਮ ਵਿੱਚ ਹਰ ਨਰ ਨੂੰ ਨਾਸ ਨਾ ਕਰ ਲਿਆ।
17 But Hadad, still just a young boy, had fled to Egypt, along with some Edomites who were servants of his father.
੧੭ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਕਿ ਉਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ।
18 Hadad and his men set out from Midian and went to Paran. They took men from Paran with them and went to Egypt, to Pharaoh king of Egypt, who gave Hadad a house and land and provided him with food.
੧੮ਉਹ ਮਿਦਯਾਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ।
19 There Hadad found such great favor in the sight of Pharaoh that he gave to him in marriage the sister of Queen Tahpenes, his own wife.
੧੯ਅਤੇ ਫ਼ਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਸ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ।
20 And the sister of Tahpenes bore Hadad a son named Genubath. Tahpenes herself weaned him in Pharaoh’s palace, and Genubath lived there among the sons of Pharaoh.
੨੦ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਰਿਹਾ।
21 When Hadad heard in Egypt that David had rested with his fathers and that Joab, the commander of the army, was dead, he said to Pharaoh, “Let me go, that I may return to my own country.”
੨੧ਜਦ ਹਦਦ ਨੇ ਮਿਸਰ ਵਿੱਚ ਸੁਣਿਆ ਕਿ ਦਾਊਦ ਆਪਣੇ ਪੁਰਖਿਆਂ ਨਾਲ ਸੌ ਗਿਆ ਹੈ ਤੇ ਯੋਆਬ ਸੈਨਾਪਤੀ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, ਮੈਨੂੰ ਜਾਣ ਦਿਓ ਕਿ ਮੈਂ ਆਪਣੇ ਦੇਸ ਨੂੰ ਚੱਲਿਆ ਜਾਂਵਾਂ।
22 But Pharaoh asked him, “What have you lacked here with me that you suddenly want to go back to your own country?” “Nothing,” Hadad replied, “but please let me go.”
੨੨ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜ ਨਹੀਂ ਰਹੀ ਪਰ ਮੈਨੂੰ ਜ਼ਰੂਰ ਭੇਜ ਦਿਓ।
23 And God raised up against Solomon another adversary, Rezon the son of Eliada, who had fled from his master, Hadadezer king of Zobah,
੨੩ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ।
24 and had gathered men to himself. When David killed the Zobaites, Rezon captained a band of raiders and went to Damascus, where they settled and gained control.
੨੪ਉਸ ਨੇ ਆਪਣੇ ਨਾਲ ਮਨੁੱਖ ਇਕੱਠੇ ਕੀਤੇ ਅਤੇ ਉਹ ਉਨ੍ਹਾਂ ਦੇ ਜੱਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਉਹ ਦੰਮਿਸ਼ਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ।
25 Rezon was Israel’s enemy throughout the days of Solomon, adding to the trouble caused by Hadad. So Rezon ruled over Aram with hostility toward Israel.
੨੫ਉਸ ਬਦੀ ਤੋਂ ਬਿਨਾਂ ਜਿਹੜੀ ਹਦਦ ਨੇ ਕੀਤੀ ਸੀ ਉਹ ਸੁਲੇਮਾਨ ਦੇ ਸਾਰੇ ਦਿਨ ਇਸਰਾਏਲ ਦਾ ਵਿਰੋਧੀ ਬਣਿਆ ਰਿਹਾ ਅਤੇ ਉਸ ਨੇ ਇਸਰਾਏਲ ਨੂੰ ਘਿਣਾਉਣਾ ਸਮਝਿਆ ਅਤੇ ਅਰਾਮ ਉੱਤੇ ਰਾਜ ਕੀਤਾ।
26 Now Jeroboam son of Nebat was an Ephraimite from Zeredah whose mother was a widow named Zeruah. Jeroboam was a servant of Solomon, but he rebelled against the king,
੨੬ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫ਼ਰਾਈਮੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ।
27 and this is the account of his rebellion against the king. Solomon had built the supporting terraces and repaired the gap in the wall of the city of his father David.
੨੭ਅਤੇ ਉਸ ਦੇ ਪਾਤਸ਼ਾਹ ਉੱਤੇ ਹੱਥ ਚੁੱਕਣ ਦਾ ਕਾਰਨ ਇਹ ਸੀ ਕਿ ਸੁਲੇਮਾਨ ਨੇ ਮਿੱਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਦੀ ਮੁਰੰਮਤ ਕੀਤੀ।
28 Now Jeroboam was a mighty man of valor. So when Solomon noticed that the young man was industrious, he put him in charge of the whole labor force of the house of Joseph.
੨੮ਯਾਰਾਬੁਆਮ ਸੂਰਮਾ ਯੋਧਾ ਸੀ ਅਤੇ ਜਦ ਸੁਲੇਮਾਨ ਨੇ ਵੇਖਿਆ ਕਿ ਇਹ ਜੁਆਨ ਮਿਹਨਤੀ ਹੈ ਤਾਂ ਉਹ ਨੇ ਉਸ ਨੂੰ ਯੂਸੁਫ਼ ਦੇ ਘਰਾਣੇ ਦੇ ਕੰਮ-ਧੰਦੇ ਉੱਤੇ ਠਹਿਰਾਇਆ।
29 During that time, the prophet Ahijah the Shilonite met Jeroboam on the road as he was going out of Jerusalem. Now Ahijah had wrapped himself in a new cloak, and the two of them were alone in the open field.
੨੯ਤਾਂ ਇਸ ਤਰ੍ਹਾਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇਕੱਲੇ ਸਨ।
30 And Ahijah took hold of the new cloak he was wearing, tore it into twelve pieces,
੩੦ਤਾਂ ਅਹੀਯਾਹ ਨੇ ਉਸ ਨਵੀਂ ਚਾਦਰ ਨੂੰ ਜੋ ਉਸ ਦੇ ਆਪਣੇ ਉੱਤੇ ਸੀ ਫੜ੍ਹ ਕੇ ਬਾਰਾਂ ਟੁੱਕੜਿਆਂ ਵਿੱਚ ਪਾੜ ਸੁੱਟਿਆ।
31 and said to Jeroboam, “Take ten pieces for yourself, for this is what the LORD, the God of Israel, says: ‘Behold, I will tear the kingdom out of the hand of Solomon, and I will give you ten tribes.
੩੧ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁੱਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ।
32 But one tribe will remain for the sake of My servant David and for the sake of Jerusalem, the city I have chosen out of all the tribes of Israel.
੩੨ਪਰ ਮੈਂ ਆਪਣੇ ਦਾਸ ਦਾਊਦ ਦੇ ਕਾਰਨ ਇੱਕ ਗੋਤ ਉਹ ਦੇ ਕੋਲ ਰਹਿਣ ਦਿਆਂਗਾ ਨਾਲੇ ਯਰੂਸ਼ਲਮ ਦੇ ਕਾਰਨ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ।
33 For they have forsaken Me to worship Ashtoreth the goddess of the Sidonians, Chemosh the god of the Moabites, and Milcom the god of the Ammonites. They have not walked in My ways, nor done what is right in My eyes, nor kept My statutes and judgments, as Solomon’s father David did.
੩੩ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਂਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।
34 Nevertheless, I will not take the whole kingdom out of Solomon’s hand, because I have made him ruler all the days of his life for the sake of David My servant, whom I chose because he kept My commandments and statutes.
੩੪ਤਾਂ ਵੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸ਼ਹਿਜ਼ਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ।
35 But I will take ten tribes of the kingdom from the hand of his son and give them to you.
੩੫ਪਰ ਮੈਂ ਰਾਜ ਉਹ ਦੇ ਪੁੱਤਰ ਦੇ ਹੱਥੋਂ ਤੈਨੂੰ ਦਿਆਂਗਾ ਅਰਥਾਤ ਉਹ ਦਸ ਗੋਤ।
36 I will give one tribe to his son, so that My servant David will always have a lamp before Me in Jerusalem, the city where I chose to put My Name.
੩੬ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਿਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ।
37 But as for you, I will take you, and you shall reign over all that your heart desires, and you will be king over Israel.
੩੭ਮੈਂ ਤੈਨੂੰ ਲਵਾਂਗਾ ਅਤੇ ਤੂੰ ਆਪਣੇ ਮਨ ਦੀ ਸਾਰੀ ਇੱਛਾ ਅਨੁਸਾਰ ਰਾਜ ਕਰੇਂਗਾ ਸੋ ਤੂੰ ਇਸਰਾਏਲ ਉੱਤੇ ਪਾਤਸ਼ਾਹ ਹੋਵਾਂਗਾ।
38 If you listen to all that I command you, walk in My ways, and do what is right in My sight in order to keep My statutes and commandments as My servant David did, then I will be with you. I will build you a lasting dynasty just as I built for David, and I will give Israel to you.
੩੮ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਉਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ-ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ।
39 Because of this, I will humble David’s descendants—but not forever.’”
੩੯ਇਸ ਕਾਰਨ ਮੈਂ ਦਾਊਦ ਦੀ ਅੰਸ ਨੂੰ ਦੁੱਖ ਦਿਆਂਗਾ ਪਰ ਸਦਾ ਲਈ ਨਹੀਂ।
40 Solomon therefore sought to kill Jeroboam. But Jeroboam arose and fled to Egypt, to Shishak king of Egypt, where he remained until the death of Solomon.
੪੦ਤਾਂ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ ਪਰ ਯਾਰਾਬੁਆਮ ਉੱਠ ਕੇ ਮਿਸਰ ਨੂੰ ਮਿਸਰ ਦੇ ਰਾਜਾ ਸ਼ੀਸ਼ਕ ਕੋਲ ਨੱਠ ਗਿਆ ਅਤੇ ਉਹ ਮਿਸਰ ਵਿੱਚ ਸੁਲੇਮਾਨ ਦੀ ਮੌਤ ਤੱਕ ਰਿਹਾ।
41 As for the rest of the acts of Solomon—all that he did, as well as his wisdom—are they not written in the Book of the Acts of Solomon?
੪੧ਅਤੇ ਸੁਲੇਮਾਨ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
42 Thus the time that Solomon reigned in Jerusalem over all Israel was forty years.
੪੨ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ।
43 And Solomon rested with his fathers and was buried in the city of his father David. And his son Rehoboam reigned in his place.
੪੩ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤਰ ਉਸ ਦੇ ਥਾਂ ਰਾਜ ਕਰਨ ਲੱਗਾ।