< 1 Kings 3 >
1 Later, Solomon formed an alliance with Pharaoh king of Egypt by marrying his daughter. Solomon brought her to the City of David until he had finished building his palace and the house of the LORD, as well as the wall around Jerusalem.
੧ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਰਿਸ਼ਤੇਦਾਰੀ ਬਣਾਈ ਅਤੇ ਫ਼ਿਰਊਨ ਦੀ ਧੀ ਨੂੰ ਵਿਆਹ ਕੇ ਲੈ ਆਇਆ। ਉਸ ਨੂੰ ਆਪਣਾ ਮਹਿਲ, ਯਹੋਵਾਹ ਦਾ ਭਵਨ ਅਤੇ ਯਰੂਸ਼ਲਮ ਦੀ ਸ਼ਹਿਰ ਪਨਾਹ ਬਣਨ ਤੱਕ ਦਾਊਦ ਦੇ ਸ਼ਹਿਰ ਵਿੱਚ ਰੱਖਿਆ।
2 The people, however, were still sacrificing on the high places because a house for the Name of the LORD had not yet been built.
੨ਲੋਕ ਕੇਵਲ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਸਨ, ਕਿਉਂ ਜੋ ਕੋਈ ਭਵਨ ਯਹੋਵਾਹ ਦੇ ਨਾਮ ਲਈ ਅਜੇ ਤੱਕ ਬਣਿਆ ਨਹੀਂ ਸੀ।
3 And Solomon loved the LORD and walked in the statutes of his father David, except that he sacrificed and burned incense on the high places.
੩ਸੁਲੇਮਾਨ ਯਹੋਵਾਹ ਨਾਲ ਪ੍ਰੇਮ ਰੱਖਦਾ ਸੀ ਅਤੇ ਆਪਣੇ ਪਿਤਾ ਦਾਊਦ ਦੀਆਂ ਬਿਧੀਆਂ ਉੱਤੇ ਚੱਲਦਾ ਸੀ, ਪਰ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਸੀ।
4 Now the king went to Gibeon to sacrifice there, for it was the great high place. Solomon offered a thousand burnt offerings on the altar there.
੪ਪਾਤਸ਼ਾਹ ਹੋਮ ਬਲੀ ਲਈ ਗਿਬਓਨ ਸ਼ਹਿਰ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ।
5 One night at Gibeon the LORD appeared to Solomon in a dream, and God said, “Ask, and I will give it to you!”
੫ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
6 Solomon replied, “You have shown much loving devotion to Your servant, my father David, because he walked before You in faithfulness, righteousness, and uprightness of heart. And You have maintained this loving devotion by giving him a son to sit on his throne this very day.
੬ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ।
7 And now, O LORD my God, You have made Your servant king in my father David’s place. But I am only a little child, not knowing how to go out or come in.
੭ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ।
8 Your servant is here among the people You have chosen, a people too numerous to count or number.
੮ਤੇਰਾ ਦਾਸ ਤੇਰੀ ਪਰਜਾ ਦੇ ਵਿਚਕਾਰ ਹੈ ਜਿਸ ਨੂੰ ਤੂੰ ਚੁਣਿਆ ਹੈ। ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ।
9 Therefore give Your servant an understanding heart to judge Your people and to discern between good and evil. For who is able to govern this great people of Yours?”
੯ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?
10 Now it pleased the Lord that Solomon had made this request.
੧੦ਇਹ ਗੱਲ ਪ੍ਰਭੂ ਦੀ ਨਿਗਾਹ ਵਿੱਚ ਚੰਗੀ ਲੱਗੀ, ਕਿ ਸੁਲੇਮਾਨ ਨੇ ਇਹ ਚੀਜ਼ ਮੰਗੀ ਹੈ।
11 So God said to him, “Since you have asked for this instead of requesting long life or wealth for yourself or death for your enemies—but you have asked for discernment to administer justice—
੧੧ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ।
12 behold, I will do what you have asked. I will give you a wise and discerning heart, so that there has never been nor will ever be another like you.
੧੨ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ।
13 Moreover, I will give you what you did not request—both riches and honor—so that during all your days no man in any kingdom will be your equal.
੧੩ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ।
14 So if you walk in My ways and keep My statutes and commandments, just as your father David did, I will prolong your days.”
੧੪ਜੇਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੇਰੀ ਉਮਰ ਵਧਾਵਾਂਗਾ।
15 Then Solomon awoke, and indeed it had been a dream. So he returned to Jerusalem, stood before the ark of the covenant of the Lord, and offered burnt offerings and peace offerings. Then he held a feast for all his servants.
੧੫ਤਦ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਕਿ ਇਹ ਤਾਂ ਸੁਫ਼ਨਾ ਹੈ। ਫੇਰ ਉਹ ਯਰੂਸ਼ਲਮ ਨੂੰ ਆਇਆ ਅਤੇ ਪ੍ਰਭੂ ਦੇ ਨੇਮ ਦੇ ਸੰਦੂਕ ਅੱਗੇ ਖੜ੍ਹਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਸੇਵਕਾਂ ਲਈ ਦਾਵਤ ਕੀਤੀ।
16 At that time two prostitutes came to the king and stood before him.
੧੬ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ।
17 One woman said, “Please, my lord, this woman and I live in the same house, and I gave birth while she was in the house.
੧੭ਇੱਕ ਔਰਤ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਔਰਤਾਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਤੇ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਇੱਕ ਬੱਚੇ ਨੂੰ ਜਨਮ ਦਿੱਤਾ।
18 On the third day after I gave birth, this woman also had a baby. We were alone, with no one in the house but the two of us.
੧੮ਤਦ ਤੀਜੇ ਦਿਨ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਬੱਚੇ ਨੂੰ ਜਨਮ ਦੇ ਚੁੱਕੀ, ਤਾਂ ਇਹ ਔਰਤ ਨੇ ਵੀ ਇੱਕ ਬੱਚੇ ਨੂੰ ਜਨਮ ਦਿੱਤਾ, ਅਸੀਂ ਇਕੱਠੀਆਂ ਸੀ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ, ਇੱਥੋਂ ਤੱਕ ਕਿ ਘਰ ਵਿੱਚ ਸਾਡੇ ਤੋਂ ਇਲਾਵਾ ਹੋਰ ਕੋਈ ਵੀ ਨਹੀਂ ਸੀ।
19 During the night this woman’s son died because she rolled over on him.
੧੯ਇਸ ਔਰਤ ਦਾ ਬੱਚਾ ਰਾਤ ਨੂੰ ਮਰ ਗਿਆ ਕਿਉਂ ਜੋ ਇਹ ਉਹ ਦੇ ਉੱਤੇ ਲੇਟ ਗਈ ਸੀ।
20 So she got up in the middle of the night and took my son from my side while I was asleep. She laid him in her bosom and put her dead son at my bosom.
੨੦ਤਦ ਇਹ ਅੱਧੀ ਰਾਤ ਨੂੰ ਉੱਠੀ, ਜਦ ਤੇਰੀ ਦਾਸੀ ਸੁੱਤੀ ਹੋਈ ਸੀ, ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ।
21 The next morning, when I got up to nurse my son, I discovered he was dead. But when I examined him, I realized that he was not the son I had borne.”
੨੧ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮਰਿਆ ਪਿਆ ਸੀ, ਪਰ ਜਦ ਸਵੇਰ ਦੇ ਚਾਨਣ ਵਿੱਚ ਮੈਂ ਉਸ ਨੂੰ ਧਿਆਨ ਦੇ ਨਾਲ ਵੇਖਿਆ, ਤਾਂ ਇਹ ਮੇਰਾ ਬੱਚਾ ਨਹੀਂ ਸੀ ।
22 “No,” said the other woman, “the living one is my son and the dead one is your son.” But the first woman insisted, “No, the dead one is yours and the living one is mine.” So they argued before the king.
੨੨ਤਦ ਦੂਜੀ ਔਰਤ ਨੇ ਆਖਿਆ, ਇਸ ਤਰ੍ਹਾਂ ਨਹੀਂ ਹੈ, ਸਗੋਂ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ। ਪਹਿਲੀ ਨੇ ਆਖਿਆ, ਇਸ ਤਰ੍ਹਾਂ ਨਹੀਂ ਤੇਰਾ ਬੱਚਾ ਮਰਿਆ ਹੋਇਆ ਹੈ ਅਤੇ ਮੇਰਾ ਬੱਚਾ ਜਿਉਂਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ।
23 Then the king replied, “This woman says, ‘My son is alive and yours is dead,’ but that woman says, ‘No, your son is dead and mine is alive.’”
੨੩ਤਦ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ ਹੈ ਅਤੇ ਦੂਸਰੀ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ।
24 The king continued, “Bring me a sword.” So they brought him a sword,
੨੪ਪਾਤਸ਼ਾਹ ਨੇ ਆਖਿਆ, ਮੇਰੇ ਲਈ ਇੱਕ ਤਲਵਾਰ ਲੈ ਆਓ ਤਾਂ ਉਹ ਪਾਤਸ਼ਾਹ ਦੇ ਸਨਮੁਖ ਇੱਕ ਤਲਵਾਰ ਲੈ ਆਏ।
25 and the king declared, “Cut the living child in two and give half to one and half to the other.”
੨੫ਪਾਤਸ਼ਾਹ ਨੇ ਆਖਿਆ, ਇਸ ਜਿਉਂਦੇ ਬੱਚੇ ਨੂੰ ਦੋ ਹਿੱਸਿਆਂ ਵਿੱਚ ਚੀਰ ਸੁੱਟੋ। ਅੱਧਾ ਇੱਕ ਨੂੰ ਦੇ ਦਿਓ ਅਤੇ ਅੱਧਾ ਦੂਜੀ ਨੂੰ।
26 Then the woman whose son was alive spoke to the king because she yearned with compassion for her son. “Please, my lord,” she said, “give her the living baby. Do not kill him!” But the other woman said, “He will be neither mine nor yours. Cut him in two!”
੨੬ਤਦ ਉਹ ਔਰਤ ਜਿਸ ਦਾ ਬੱਚਾ ਜਿਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ, ਹੇ ਮੇਰੇ ਮਾਲਕ, ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਉਸ ਨੂੰ ਨਾ ਮਾਰੋ ਕਿਉਂ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਬਲ ਉੱਠੀ ਸੀ। ਦੂਜੀ ਨੇ ਆਖਿਆ, ਇਹ ਨਾ ਮੇਰਾ ਰਹੇ ਨਾ ਤੇਰਾ ਸਗੋਂ ਚੀਰਿਆ ਜਾਵੇ।
27 Then the king gave his ruling: “Give the living baby to the first woman. By no means should you kill him; she is his mother.”
੨੭ਪਾਤਸ਼ਾਹ ਨੇ ਉੱਤਰ ਦੇ ਕੇ ਆਖਿਆ ਕਿ ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਨਾ ਮਾਰੋ ਕਿਉਂ ਜੋ ਇਸ ਦੀ ਮਾਤਾ ਇਹੋ ਹੀ ਹੈ।
28 When all Israel heard of the judgment the king had given, they stood in awe of him, for they saw that the wisdom of God was in him to administer justice.
੨੮ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ।