< 1 Samuel 14 >
1 One day Jonathan son of Saul said to the young man bearing his armor, “Come, let us cross over to the Philistine outpost on the other side.” But Jonathan did not tell his father.
੧ਇੱਕ ਦਿਨ ਸ਼ਾਊਲ ਦੇ ਪੁੱਤਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਆਓ, ਅਸੀਂ ਫ਼ਲਿਸਤੀਆਂ ਦੀ ਚੌਂਕੀ ਵੱਲ ਚੱਲੀਏ, ਪਰ ਉਸ ਨੇ ਆਪਣੇ ਪਿਤਾ ਨੂੰ ਨਾ ਦੱਸਿਆ।
2 Meanwhile, Saul was staying under the pomegranate tree in Migron on the outskirts of Gibeah. And the troops who were with him numbered about six hundred men,
੨ਸ਼ਾਊਲ ਗਿਬਆਹ ਦੇ ਰਾਹ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਰੁਕਿਆ, ਜੋ ਮਿਗਰੋਨ ਵਿੱਚ ਸੀ ਅਤੇ ਲੱਗਭੱਗ ਛੇ ਸੌ ਮਨੁੱਖ ਉਸ ਦੇ ਨਾਲ ਸਨ।
3 including Ahijah, who was wearing an ephod. He was the son of Ichabod’s brother Ahitub son of Phinehas, the son of Eli the priest of the LORD in Shiloh. But the troops did not know that Jonathan had left.
੩ਅਹੀਯਾਹ ਅਹੀਟੂਬ ਦਾ ਪੁੱਤਰ ਜੋ ਈਕਾਬੋਦ ਦਾ ਭਰਾ ਸੀ, ਫ਼ੀਨਹਾਸ ਦਾ ਪੋਤਾ ਅਤੇ ਏਲੀ ਦਾ ਪੜਪੋਤਾ ਸੀ, ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖ਼ਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।
4 Now there were cliffs on both sides of the pass that Jonathan intended to cross to reach the Philistine outpost. One was named Bozez and the other Seneh.
੪ਉਸ ਦੱਰੇ ਵਿੱਚ, ਜਿੱਥੋਂ ਯੋਨਾਥਾਨ ਚਾਹੁੰਦਾ ਸੀ ਜੋ ਫ਼ਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ, ਇੱਕ ਪਾਸੇ ਵੱਡਾ ਤਿੱਖਾ ਪਰਬਤ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਰਬਤ ਸੀ। ਇੱਕ ਦਾ ਨਾਮ ਬੋਸੇਸ ਅਤੇ ਦੂਜੇ ਦਾ ਨਾਮ ਸਨਹ ਸੀ।
5 One cliff stood to the north toward Michmash, and the other to the south toward Geba.
੫ਇੱਕ ਪਰਬਤ ਦਾ ਮੂੰਹ ਮਿਕਮਾਸ਼ ਦੇ ਉੱਤਰ ਵੱਲ ਸੀ ਅਤੇ ਦੂਜਾ ਦੱਖਣ ਵੱਲ ਗਬਾ ਦੇ ਸਾਹਮਣੇ ਸੀ।
6 Jonathan said to the young man bearing his armor, “Come, let us cross over to the outpost of these uncircumcised men. Perhaps the LORD will work on our behalf. Nothing can hinder the LORD from saving, whether by many or by few.”
੬ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ।
7 His armor-bearer replied, “Do all that is in your heart. Go ahead; I am with you heart and soul.”
੭ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਉਸ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ; ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੀ ਮਰਜ਼ੀ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ।
8 “Very well,” said Jonathan, “we will cross over toward these men and show ourselves to them.
੮ਤਦ ਯੋਨਾਥਾਨ ਬੋਲਿਆ, ਵੇਖ, ਅਸੀਂ ਉਨ੍ਹਾਂ ਲੋਕਾਂ ਕੋਲ ਪਾਰ ਲੰਘ ਕੇ ਉਨ੍ਹਾਂ ਕੋਲ ਆਪਣੇ ਆਪ ਨੂੰ ਪ੍ਰਗਟ ਕਰਾਂਗੇ।
9 If they say, ‘Wait until we come to you,’ then we will stay where we are and will not go up to them.
੯ਜੇ ਉਹ ਸਾਨੂੰ ਇਹ ਆਖਣ, ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖੜ੍ਹੇ ਰਹਾਂਗੇ ਅਤੇ ਉਨ੍ਹਾਂ ਉੱਤੇ ਚੜਾਈ ਨਾ ਕਰਾਂਗੇ।
10 But if they say, ‘Come on up,’ then we will go up, because this will be our sign that the LORD has delivered them into our hands.”
੧੦ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ।
11 So the two of them showed themselves to the outpost of the Philistines, who exclaimed, “Look, the Hebrews are coming out of the holes in which they were hiding!”
੧੧ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁਕੇ ਸਨ।
12 So the men of the outpost called out to Jonathan and his armor-bearer, “Come on up, and we will teach you a lesson!” “Follow me,” Jonathan told his armor-bearer, “for the LORD has delivered them into the hand of Israel.”
੧੨ਤਦ ਚੌਂਕੀ ਦੇ ਮਨੁੱਖਾਂ ਨੇ ਯੋਨਾਥਾਨ ਅਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ। ਸੋ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ।
13 So Jonathan climbed up on his hands and feet, with his armor-bearer behind him. And the Philistines fell before Jonathan, and his armor-bearer followed and finished them off.
੧੩ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ-ਮਗਰ ਮਾਰੀ ਜਾਂਦਾ ਸੀ।
14 In that first assault, Jonathan and his armor-bearer struck down about twenty men over half an acre of land.
੧੪ਸੋ ਇਹ ਪਹਿਲੀ ਮਾਰ ਜੋ ਯੋਨਾਥਾਨ ਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਕੀਤੀ ਵੀਹ ਕੁ ਮਨੁੱਖਾਂ ਦੀ ਸੀ ਅਤੇ ਅੱਧੀ ਕੁ ਬਿਘਾ ਪੈਲੀ ਵਿੱਚ ਹੋਈ।
15 Then terror struck the Philistines in the camp, in the field, and among all the people. Even those in the outposts and raiding parties trembled. Indeed, the earth quaked and panic spread from God.
੧੫ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।
16 Now when Saul’s watchmen at Gibeah in Benjamin looked and saw the troops melting away and scattering in every direction,
੧੬ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ।
17 Saul said to the troops who were with him, “Call the roll and see who has left us.” And when they had called the roll, they saw that Jonathan and his armor-bearer were not there.
੧੭ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣਤੀ ਕਰਕੇ ਵੇਖੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ। ਜਦ ਉਨ੍ਹਾਂ ਗਿਣਿਆ ਤਾਂ ਵੇਖੋ, ਯੋਨਾਥਾਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਨਾ ਲੱਭਾ।
18 Then Saul said to Ahijah, “Bring the ark of God.” (For at that time it was with the Israelites.)
੧੮ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਇੱਥੇ ਲੈ ਆਓ। ਉਸ ਸਮੇਂ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਸੀ।
19 While Saul was talking to the priest, the commotion in the Philistine camp continued to increase. So Saul said to the priest, “Withdraw your hand.”
੧੯ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫ਼ਲਿਸਤੀਆਂ ਦੇ ਡੇਰੇ ਵਿੱਚ ਜੋ ਰੌਲ਼ਾ ਪਿਆ ਸੋ ਵੱਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ।
20 Then Saul and all his troops assembled and marched to the battle, and they found the Philistines in total confusion, with each man wielding the sword against his neighbor.
੨੦ਤਦ ਸ਼ਾਊਲ ਅਤੇ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲਚਲ ਪੈ ਗਈ।
21 And the Hebrews who had previously gone up into the surrounding camps of the Philistines now went over to the Israelites who were with Saul and Jonathan.
੨੧ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫ਼ੇਰਿਓਂ ਇਕੱਠੇ ਹੋ ਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ, ਰਲ ਗਏ।
22 When all the Israelites who had been hiding in the hill country of Ephraim heard that the Philistines were fleeing, they also joined Saul and Jonathan in the battle.
੨੨ਉਨ੍ਹਾਂ ਸਭਨਾਂ ਇਸਰਾਏਲੀ ਮਨੁੱਖਾਂ ਨੇ ਵੀ ਜੋ ਇਫ਼ਰਾਈਮ ਦੇ ਪਰਬਤ ਵਿੱਚ ਲੁੱਕ ਗਏ ਸਨ ਜਦ ਇਹ ਸੁਣਿਆ ਕਿ ਫ਼ਲਿਸਤੀ ਭੱਜ ਗਏ ਉਸੇ ਵੇਲੇ ਨਿੱਕਲ ਕੇ ਉਹਨਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ।
23 So the LORD saved Israel that day, and the battle moved on beyond Beth-aven.
੨੩ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤ-ਆਵਨ ਦੇ ਦੂਏ ਪਾਸੇ ਤੱਕ ਪਹੁੰਚ ਗਈ।
24 Now the men of Israel were in distress that day, for Saul had placed the troops under an oath, saying, “Cursed is the man who eats any food before evening, before I have taken vengeance on my enemies.” So none of the troops tasted any food.
੨੪ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।
25 Then all the troops entered the forest, and there was honey on the ground.
੨੫ਸਭ ਲੋਕ ਇੱਕ ਜੰਗਲ ਵਿੱਚ ਜਾ ਪੁੱਜੇ ਅਤੇ ਉੱਥੇ ਜ਼ਮੀਨ ਉੱਤੇ ਸ਼ਹਿਦ ਸੀ।
26 And when they entered the forest and saw the flowing honey, not one of them put his hand to his mouth, because they feared the oath.
੨੬ਜਿਸ ਵੇਲੇ ਇਹ ਲੋਕ ਉਸ ਜੰਗਲ ਵਿੱਚ ਪਹੁੰਚੇ ਤਾਂ ਵੇਖੋ, ਉੱਥੇ ਸ਼ਹਿਦ ਚੌਂਦਾ ਪਿਆ ਸੀ ਪਰ ਕੋਈ ਵੀ ਆਪਣੇ ਮੂੰਹ ਵੱਲ ਹੱਥ ਨਾ ਲੈ ਕੇ ਗਿਆ ਕਿਉਂ ਜੋ ਲੋਕ ਉਸ ਸਹੁੰ ਤੋਂ ਡਰੇ।
27 Jonathan, however, had not heard that his father had charged the people with the oath. So he reached out the end of the staff in his hand, dipped it into the honeycomb, and put his hand to his mouth; and his eyes brightened.
੨੭ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ।
28 Then one of the soldiers told him, “Your father bound the troops with a solemn oath, saying, ‘Cursed is the man who eats food today.’ That is why the people are faint.”
੨੮ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ।
29 “My father has brought trouble to the land,” Jonathan replied. “Just look at how my eyes have brightened because I tasted a little of this honey.
੨੯ਯੋਨਾਥਾਨ ਬੋਲ੍ਹਿਆ, ਮੇਰੇ ਪਿਤਾ ਨੇ ਦੇਸ ਨੂੰ ਦੁੱਖ ਦਿੱਤਾ। ਵੇਖੋ, ਮੈਂ ਥੋੜਾ ਜਿਹਾ ਸ਼ਹਿਦ ਚੱਖਿਆ ਤਾਂ ਮੇਰੀਆਂ ਅੱਖਾਂ ਵਿੱਚ ਰੋਸ਼ਨੀ ਆ ਗਈ।
30 How much better it would have been if the troops had eaten freely today from the plunder they took from their enemies! Would not the slaughter of the Philistines have been much greater?”
੩੦ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਉਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਨ੍ਹਾਂ ਵਧੇਰੇ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫ਼ਲਿਸਤੀਆਂ ਦਾ ਇਸ ਨਾਲੋਂ ਵੀ ਹੋਰ ਵਧੇਰੇ ਨਾਸ ਹੁੰਦਾ?
31 That day, after the Israelites had struck down the Philistines from Michmash to Aijalon, the people were very faint.
੩੧ਸੋ ਉਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈ ਕੇ ਅੱਯਾਲੋਨ ਤੱਕ ਫ਼ਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕੇ ਪਏ ਸਨ।
32 So they rushed greedily to the plunder, taking sheep, cattle, and calves. They slaughtered them on the ground and ate meat with the blood still in it.
੩੨ਲੋਕ ਲੁੱਟ ਦੇ ਮਾਲ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲ਼ਦਾਂ ਨੂੰ ਫੜ੍ਹ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਮੇਤ ਖਾ ਗਏ।
33 Then someone reported to Saul: “Look, the troops are sinning against the LORD by eating meat with the blood still in it.” “You have broken faith,” said Saul. “Roll a large stone over here at once.”
੩੩ਜਦ ਸ਼ਾਊਲ ਨੂੰ ਖ਼ਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਸੋ ਲਹੂ ਸਮੇਤ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਪਾਪ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ।
34 Then he said, “Go among the troops and tell them, ‘Each man must bring me his ox or his sheep, slaughter them in this place, and then eat. Do not sin against the LORD by eating meat with the blood still in it.’” So that night everyone brought his ox and slaughtered it there.
੩੪ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ।
35 Then Saul built an altar to the LORD; it was the first time he had built an altar to the LORD.
੩੫ਅਤੇ ਸ਼ਾਊਲ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ। ਇਹ ਪਹਿਲੀ ਜਗਵੇਦੀ ਹੈ ਜੋ ਉਸ ਨੇ ਯਹੋਵਾਹ ਦੇ ਲਈ ਬਣਾਈ।
36 And Saul said, “Let us go down after the Philistines by night and plunder them until dawn, leaving no man alive!” “Do what seems good to you,” the troops replied. But the priest said, “We must consult God here.”
੩੬ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।
37 So Saul inquired of God, “Shall I go down after the Philistines? Will You give them into the hand of Israel?” But God did not answer him that day.
੩੭ਇਸ ਤੋਂ ਬਾਅਦ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਕੀ ਮੈਂ ਫ਼ਲਿਸਤੀਆਂ ਦਾ ਪਿੱਛਾ ਕਰਾਂ? ਕੀ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ।
38 Therefore Saul said, “Come here, all you leaders of the troops, and let us investigate how this sin has occurred today.
੩੮ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਮੇਰੇ ਨੇੜੇ ਆਉਣ ਅਤੇ ਵੇਖਣ ਜੋ ਅੱਜ ਦੇ ਦਿਨ ਕਿਵੇਂ ਪਾਪ ਹੋਇਆ ਹੈ।
39 As surely as the LORD who saves Israel lives, even if it is my son Jonathan, he must die!” But not one of the troops said a word.
੩੯ਕਿਉਂ ਜੋ ਜਿਉਂਦੇ ਯਹੋਵਾਹ ਦੀ ਸਹੁੰ ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ
40 Then Saul said to all Israel, “You stand on one side, and I and my son Jonathan will stand on the other side.” “Do what seems good to you,” the troops replied.
੪੦ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ।
41 So Saul said to the LORD, the God of Israel, “Why have You not answered Your servant this day? If the fault is with me or my son Jonathan, respond with Urim; but if the fault is with the men of Israel, respond with Thummim.” And Jonathan and Saul were selected, but the people were cleared of the charge.
੪੧ਸ਼ਾਊਲ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਖਿਆ, ਸੱਚੀ ਗੱਲ ਦੱਸ। ਤਦ ਸ਼ਾਊਲ ਅਤੇ ਯੋਨਾਥਾਨ ਫੜੇ ਗਏ, ਪਰ ਲੋਕ ਬਚ ਗਏ।
42 Then Saul said, “Cast the lot between me and my son Jonathan.” And Jonathan was selected.
੪੨ਤਦ ਸ਼ਾਊਲ ਨੇ ਆਖਿਆ ਮੇਰੇ ਅਤੇ ਮੇਰੇ ਪੁੱਤਰ ਯੋਨਾਥਾਨ ਦੇ ਨਾਮ ਉੱਤੇ ਪਰਚੀ ਪਾਓ। ਤਦ ਯੋਨਾਥਾਨ ਦੇ ਨਾਮ ਦੀ ਪਰਚੀ ਨਿੱਕਲੀ।
43 “Tell me what you have done,” Saul commanded him. So Jonathan told him, “I only tasted a little honey with the end of the staff that was in my hand. And now I must die?”
੪੩ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁੱਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ।
44 And Saul declared, “May God punish me, and ever so severely, if you, Jonathan, do not surely die!”
੪੪ਸ਼ਾਊਲ ਨੇ ਆਖਿਆ, ਮੇਰਾ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵੱਧ ਪਰ ਹੇ ਯੋਨਾਥਾਨ, ਤੈਨੂੰ ਜ਼ਰੂਰ ਮਰਨਾ ਪਵੇਗਾ।
45 But the people said to Saul, “Must Jonathan die—he who accomplished such a great deliverance for Israel? Never! As surely as the LORD lives, not a hair of his head will fall to the ground, for with God’s help he has accomplished this today.” So the people rescued Jonathan, and he did not die.
੪੫ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਕੀ ਯੋਨਾਥਾਨ ਮਰ ਜਾਓ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜਿਉਂਦੇ ਪਰਮੇਸ਼ੁਰ ਦੀ ਸਹੁੰ, ਉਹ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ।
46 Then Saul gave up his pursuit of the Philistines, and the Philistines returned to their own land.
੪੬ਫੇਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫ਼ਲਿਸਤੀ ਆਪਣੇ ਥਾਂ ਨੂੰ ਗਏ।
47 After Saul had assumed the kingship over Israel, he fought against all his enemies on every side—the Moabites, the Ammonites, the Edomites, the kings of Zobah, and the Philistines. Wherever he turned, he routed them.
੪੭ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫ਼ੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਹ ਉਨ੍ਹਾਂ ਨੂੰ ਦੁੱਖ ਦਿੰਦਾ ਸੀ।
48 He fought valiantly and defeated the Amalekites, delivering Israel from the hands of its plunderers.
੪੮ਫੇਰ ਉਸ ਨੇ ਬੇਲਟਸ਼ੱਸਰ ਕਰ ਕੇ ਅਮਾਲੇਕੀਆਂ ਨੂੰ ਮਾਰਿਆ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਦੇ ਲੁਟੇਰਿਆਂ ਦੇ ਹੱਥੋਂ ਛੁਡਾਇਆ।
49 Now the sons of Saul were Jonathan, Ishvi, and Malchishua. His two daughters were named Merab (his firstborn) and Michal (his younger daughter).
੪੯ਸ਼ਾਊਲ ਦੇ ਪੁੱਤਰਾਂ ਦੇ ਨਾਮ ਇਹ ਸਨ, ਯੋਨਾਥਾਨ, ਯਿਸ਼ਵੀ, ਮਲਕੀਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਮ ਇਹ ਸਨ, ਵੱਡੀ ਦਾ ਨਾਮ ਮੇਰਬ ਅਤੇ ਛੋਟੀ ਦਾ ਨਾਮ ਮੀਕਲ।
50 His wife’s name was Ahinoam daughter of Ahimaaz. The name of the commander of his army was Abner, the son of Saul’s uncle Ner.
੫੦ਅਤੇ ਸ਼ਾਊਲ ਦੀ ਪਤਨੀ ਦਾ ਨਾਮ ਅਹੀਨੋਅਮ ਸੀ ਜੋ ਅਹੀਮਅਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ।
51 Saul’s father Kish and Abner’s father Ner were sons of Abiel.
੫੧ਸ਼ਾਊਲ ਦੇ ਪਿਤਾ ਦਾ ਨਾਮ ਕੀਸ਼ ਸੀ ਅਤੇ ਅਬਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤਰ ਸੀ।
52 And the war with the Philistines was fierce for all the days of Saul. So whenever he noticed any strong or brave man, Saul would enlist him.
੫੨ਸ਼ਾਊਲ ਦੀ ਸਾਰੀ ਉਮਰ ਫ਼ਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਮਨੁੱਖ ਜਾਂ ਸੂਰਬੀਰ ਮਨੁੱਖ ਨੂੰ ਦੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।